Acts 21:24
ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
Acts 21:24 in Other Translations
King James Version (KJV)
Them take, and purify thyself with them, and be at charges with them, that they may shave their heads: and all may know that those things, whereof they were informed concerning thee, are nothing; but that thou thyself also walkest orderly, and keepest the law.
American Standard Version (ASV)
these take, and purify thyself with them, and be at charges for them, that they may shave their heads: and all shall know that there is no truth in the things whereof they have been informed concerning thee; but that thou thyself also walkest orderly, keeping the law.
Bible in Basic English (BBE)
Go with these, and make yourself clean with them, and make the necessary payments for them, so that they may be free from their oath: and everyone will see that the statements made about you are not true, but that you put yourself under rule, and keep the law.
Darby English Bible (DBY)
take these and be purified with them, and pay their expenses, that they may have their heads shaved; and all will know that [of those things] of which they have been informed about thee nothing is [true]; but that thou thyself also walkest orderly, keeping the law.
World English Bible (WEB)
Take them, and purify yourself with them, and pay their expenses for them, that they may shave their heads. Then all will know that there is no truth in the things that they have been informed about you, but that you yourself also walk keeping the law.
Young's Literal Translation (YLT)
these having taken, be purified with them, and be at expence with them, that they may shave the head, and all may know that the things of which they have been instructed concerning thee are nothing, but thou dost walk -- thyself also -- the law keeping.
| Them | τούτους | toutous | TOO-toos |
| take, | παραλαβὼν | paralabōn | pa-ra-la-VONE |
| and purify thyself | ἁγνίσθητι | hagnisthēti | a-GNEE-sthay-tee |
| with | σὺν | syn | syoon |
| them, | αὐτοῖς | autois | af-TOOS |
| and | καὶ | kai | kay |
| be at charges | δαπάνησον | dapanēson | tha-PA-nay-sone |
| with | ἐπ' | ep | ape |
| them, | αὐτοῖς | autois | af-TOOS |
| that | ἵνα | hina | EE-na |
| they may shave | ξυρήσωνται | xyrēsōntai | ksyoo-RAY-sone-tay |
their | τὴν | tēn | tane |
| heads: | κεφαλήν | kephalēn | kay-fa-LANE |
| and | καὶ | kai | kay |
| all | γνῶσιν | gnōsin | GNOH-seen |
| know may | πάντες | pantes | PAHN-tase |
| that | ὅτι | hoti | OH-tee |
| those things, | ὧν | hōn | one |
| informed were they whereof | κατήχηνται | katēchēntai | ka-TAY-hane-tay |
| concerning | περὶ | peri | pay-REE |
| thee, | σοῦ | sou | soo |
| are | οὐδέν | ouden | oo-THANE |
| nothing; | ἐστιν | estin | ay-steen |
| but | ἀλλὰ | alla | al-LA |
| that thou thyself | στοιχεῖς | stoicheis | stoo-HEES |
| also | καὶ | kai | kay |
| orderly, walkest | αὐτὸς | autos | af-TOSE |
| and keepest | τὸν | ton | tone |
| the | νόμον | nomon | NOH-mone |
| law. | φυλάσσων | phylassōn | fyoo-LAHS-sone |
Cross Reference
Acts 24:18
ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ।
Acts 21:26
ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
Acts 18:18
ਪੌਲੁਸ ਦਾ ਅੰਤਾਕਿਯਾ ਵੱਲ ਮੁੜਨਾ ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।
Job 41:25
ਜਦੋਂ ਲਿਵਯਾਬਾਨ ਉੱਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ। ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।
John 3:25
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।
John 11:55
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
1 Corinthians 9:20
ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
Galatians 2:12
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
Hebrews 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Job 1:5
ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।
2 Chronicles 30:18
ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”
Exodus 19:14
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।
Numbers 6:5
“ਵੱਖ ਹੋਣ ਦੇ ਇਸ ਸਮੇਂ ਦੌਰਾਨ, ਉਸ ਬੰਦੇ ਦੇ ਸਿਰ ਨੂੰ ਉਸਤਰਾ ਨਹੀਂ ਲੱਗਣਾ ਚਾਹੀਦਾ। ਵੱਖ ਹੋਣ ਦਾ ਇਹ ਸਮਾਂ ਖਤਮ ਹੋਣ ਤੀਕ ਉਸ ਨੂੰ ਆਪਣੇ ਇਕਰਾਰ ਨੂੰ ਸਮਰਪਿਤ ਰਹਿਣਾ ਚਾਹੀਦਾ ਹੈ। ਉਸ ਨੂੰ ਆਪਣੇ ਵਾਲ ਵੱਧਾਉਣੇ ਚਾਹੀਦੇ ਹਨ। ਉਸ ਦੇ ਵਾਲ ਪਰਮੇਸ਼ੁਰ ਨਾਲ ਉਸ ਦੇ ਇਕਰਾਰ ਦਾ ਖਾਸ ਹਿੱਸਾ ਹਨ। ਉਸ ਨੂੰ ਆਪਣੇ ਵਾਲਾਂ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨਾ ਚਾਹੀਦਾ।
Numbers 6:9
ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ।
Numbers 6:13
“ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।
Numbers 6:18
“ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।
Numbers 19:17
“ਇਸ ਲਈ ਤੁਹਾਨੂੰ ਸੜੀ ਹੋਈ ਗਊ ਦੀ ਰਾਖ ਵਰਤਕੇ ਉਸ ਬੰਦੇ ਨੂੰ ਫ਼ੇਰ ਤੋਂ ਪਵਿੱਤਰ ਕਰਨਾ ਚਾਹੀਦਾ ਹੈ। ਕਿਸੇ ਮਰਤਬਾਨ ਵਿੱਚ ਰਾਖ ਪਾਕੇ ਉਸ ਉੱਤੇ ਤਾਜ਼ਾ ਪਾਣੀ ਛਿੜਕੋ।
Judges 13:5
ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
Judges 16:17
ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁੰਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”
Exodus 19:10
ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।