Acts 26 - WEB (Punjabi)
1 Agrippa said to Paul, "You may speak for yourself." Then Paul stretched out his hand, and made his defense.ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।
2 "I think myself happy, King Agrippa, that I am to make my defense before you this day concerning all the things that I am accused by the Jews,“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।
3 especially because you are expert in all customs and questions which are among the Jews. Therefore I beg you to hear me patiently.ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
4 "Indeed, all the Jews know my way of life from my youth up, which was from the beginning among my own nation and at Jerusalem;“ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ।
5 having known me from the first, if they are willing to testify, that after the strictest sect of our religion I lived a Pharisee.ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।
6 Now I stand here to be judged for the hope of the promise made by God to our fathers,ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।
7 which our twelve tribes, earnestly serving night and day, hope to attain. Concerning this hope I am accused by the Jews, King Agrippa!ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮੜ੍ਹ ਰਹੇ ਹਨ।
8 Why is it judged incredible with you, if God does raise the dead?ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?
9 "I myself most assuredly thought that I ought to do many things contrary to the name of Jesus of Nazareth.“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।
10 This I also did in Jerusalem. I both shut up many of the saints in prisons, having received authority from the chief priests, and when they were put to death I gave my vote against them.ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।
11 Punishing them often in all the synagogues, I tried to make them blaspheme. Being exceedingly enraged against them, I persecuted them even to foreign cities.ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
12 "Whereupon as I traveled to Damascus with the authority and commission from the chief priests,ਪੌਲੁਸ ਦਾ ਯਿਸੂ ਨੂੰ ਵੇਖਣ ਬਾਰੇ ਦੱਸਣਾ “ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।
13 at noon, O King, I saw on the way a light from the sky, brighter than the sun, shining around me and those who traveled with me.ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵੱਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹੜੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
14 When we had all fallen to the earth, I heard a voice saying to me in the Hebrew language, 'Saul, Saul, why are you persecuting me? It is hard for you to kick against the goads.'ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
15 "I said, 'Who are you, Lord?' "He said, 'I am Jesus, whom you are persecuting.“ਮੈਂ ਕਿਹਾ, ‘ਪ੍ਰਭੂ, ਤੂੰ ਕੌਣ ਹੈਂ?’ “ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।
16 But arise, and stand on your feet, for I have appeared to you for this purpose: to appoint you a servant and a witness both of the things which you have seen, and of the things which I will reveal to you;ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
17 delivering you from the people, and from the Gentiles, to whom I send you,ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।
18 to open their eyes, that they may turn from darkness to light and from the power of Satan to God, that they may receive remission of sins and an inheritance among those who are sanctified by faith in me.'ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
19 "Therefore, King Agrippa, I was not disobedient to the heavenly vision,ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ।
20 but declared first to them of Damascus, at Jerusalem, and throughout all the country of Judea, and also to the Gentiles, that they should repent and turn to God, doing works worthy of repentance.ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
21 For this reason the Jews seized me in the temple, and tried to kill me.“ਇਸੇ ਕਰਕੇ ਯਹੂਦੀ ਮੈਨੂੰ ਫ਼ੜਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।
22 Having therefore obtained the help that is from God, I stand to this day testifying both to small and great, saying nothing but what the prophets and Moses said would happen,ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
23 how the Christ must suffer, and how, by the resurrection of the dead, he would be first to proclaim light both to these people and to the Gentiles."ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਕੇ ਜਿਉਂ ਉੱਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈ ਕੇ ਆਵੇਗਾ।”
24 As he thus made his defense, Festus said with a loud voice, "Paul, you are crazy! Your great learning is driving you insane!"ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
25 But he said, "I am not crazy, most excellent Festus, but boldly declare words of truth and reasonableness.ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
26 For the king knows of these things, to whom also I speak freely. For I am persuaded that none of these things is hidden from him, for this has not been done in a corner.ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।
27 King Agrippa, do you believe the prophets? I know that you believe."ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰੱਖਦਾ ਹੈਂ।”
28 Agrippa said to Paul, "With a little persuasion are you trying to make me a Christian?"ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”
29 Paul said, "I pray to God, that whether with little or with much, not only you, but also all that hear me this day, might become such as I am, except for these bonds."ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”
30 The king rose up with the governor, and Bernice, and those who sat with them.ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉੱਠ ਕੇ ਚੱਲੇ ਗਏ।
31 When they had withdrawn, they spoke one to another, saying, "This man does nothing worthy of death or of bonds."ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
32 Agrippa said to Festus, "This man might have been set free if he had not appealed to Caesar."ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸੱਕਦਾ ਸੀ।”
Punjabi Bible