Acts 6:4
ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”
Acts 6:4 in Other Translations
King James Version (KJV)
But we will give ourselves continually to prayer, and to the ministry of the word.
American Standard Version (ASV)
But we will continue stedfastly in prayer, and in the ministry of the word.
Bible in Basic English (BBE)
Then we will give all our time to prayer and the teaching of the word.
Darby English Bible (DBY)
but *we* will give ourselves up to prayer and the ministry of the word.
World English Bible (WEB)
But we will continue steadfastly in prayer and in the ministry of the word."
Young's Literal Translation (YLT)
and we to prayer, and to the ministration of the word, will give ourselves continually.'
| But | ἡμεῖς | hēmeis | ay-MEES |
| we | δὲ | de | thay |
| will give ourselves continually | τῇ | tē | tay |
| to | προσευχῇ | proseuchē | prose-afe-HAY |
| prayer, | καὶ | kai | kay |
| and | τῇ | tē | tay |
| to the | διακονίᾳ | diakonia | thee-ah-koh-NEE-ah |
| ministry | τοῦ | tou | too |
| of the | λόγου | logou | LOH-goo |
| word. | προσκαρτερήσομεν | proskarterēsomen | prose-kahr-tay-RAY-soh-mane |
Cross Reference
Acts 1:14
ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
Philippians 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
1 Timothy 4:13
ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।
Colossians 4:17
ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
Colossians 4:12
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
Colossians 2:1
ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
Colossians 1:9
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
Philippians 1:4
ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ।
Ephesians 3:14
ਮਸੀਹ ਦਾ ਪਿਆਰ ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।
Ephesians 1:15
ਪੌਲੁਸ ਦੀ ਪ੍ਰਾਰਥਨਾ ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ।
1 Corinthians 9:16
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
Romans 12:6
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
Romans 1:9
ਮੈਂ ਹਰ ਵੇਲੇ ਆਪਣੀਆਂ ਪ੍ਰਾਰਥਨਾ ਵਿੱਚ ਤੁਹਾਨੂੰ ਯਾਦ ਕਰਦਾ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। ਇੱਕ ਪਰਮੇਸ਼ੁਰ ਹੀ ਹੈ ਜਿਸਦੇ ਪੁੱਤਰ ਦੀ ਖੁਸ਼ਖਬਰੀ ਬਾਰੇ ਦੱਸੱਕੇ ਮੈਂ ਆਪਣੇ ਦਿਲੋਂ ਉਸ ਦੀ ਸੇਵਾ ਕਰਦਾ ਹਾਂ। ਮੈਂ ਉਸ ਅੱਗੇ ਲਗਾਤਾਰ ਪ੍ਰਾਰਥਨਾ ਕਰਦਾ ਹਾਂ ਕਿ ਉਸਦੀ ਇੱਛਾ ਅਨੁਸਾਰ ਮੈਨੂੰ ਤੁਹਾਡੇ ਕੋਲ ਆਉਣ ਦੀ ਆਗਿਆ ਦਿੱਤੀ ਜਾਵੇਗੀ।
Acts 20:19
ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Acts 2:42
ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
2 Timothy 4:2
ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।