Amos 6:6
ਖਾਸ ਕਟੋਰਿਆਂ ਵਿੱਚ ਸ਼ਰਾਬ ਪੀਂਦੇ ਹੋ ਵੱਧੀਆਂ ਤੋਂ ਵੱਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।
Amos 6:6 in Other Translations
King James Version (KJV)
That drink wine in bowls, and anoint themselves with the chief ointments: but they are not grieved for the affliction of Joseph.
American Standard Version (ASV)
that drink wine in bowls, and anoint themselves with the chief oils; but they are not grieved for the affliction of Joseph.
Bible in Basic English (BBE)
Drinking wine in basins, rubbing themselves with the best oils; but they have no grief for the destruction of Joseph.
Darby English Bible (DBY)
that drink wine in bowls, and anoint themselves with the chief ointments; but are not grieved for the breach of Joseph.
World English Bible (WEB)
Who drink wine in bowls, And anoint themselves with the best oils; But they are not grieved for the affliction of Joseph.
Young's Literal Translation (YLT)
Who are drinking with bowls of wine, And `with' chief perfumes anoint `themselves', And have not been pained for the breach of Joseph.
| That drink | הַשֹּׁתִ֤ים | haššōtîm | ha-shoh-TEEM |
| wine | בְּמִזְרְקֵי֙ | bĕmizrĕqēy | beh-meez-reh-KAY |
| in bowls, | יַ֔יִן | yayin | YA-yeen |
| anoint and | וְרֵאשִׁ֥ית | wĕrēʾšît | veh-ray-SHEET |
| themselves with the chief | שְׁמָנִ֖ים | šĕmānîm | sheh-ma-NEEM |
| ointments: | יִמְשָׁ֑חוּ | yimšāḥû | yeem-SHA-hoo |
| but they are not | וְלֹ֥א | wĕlōʾ | veh-LOH |
| grieved | נֶחְל֖וּ | neḥlû | nek-LOO |
| for | עַל | ʿal | al |
| the affliction | שֵׁ֥בֶר | šēber | SHAY-ver |
| of Joseph. | יוֹסֵֽף׃ | yôsēp | yoh-SAFE |
Cross Reference
Genesis 49:22
ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।
1 Timothy 5:23
ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।
1 Corinthians 12:26
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
Romans 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
John 12:3
ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
Matthew 26:7
ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।
Amos 2:8
ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।
Hosea 3:1
ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।”
Ezekiel 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”
Jeremiah 30:7
“ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।
Esther 3:15
ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।
2 Kings 17:3
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।
2 Kings 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।
Genesis 42:21
ਉਨ੍ਹਾਂ ਨੇ ਇੱਕ-ਦੂਜੇ ਨੂੰ ਆਖਿਆ, “ਸਾਨੂੰ ਸਾਡੇ ਉਸ ਮੰਦੇ ਕਾਰੇ ਦੀ ਸਜ਼ਾ ਮਿਲ ਰਹੀ ਹੈ ਜਿਹੜਾ ਅਸੀਂ ਆਪਣੇ ਛੋਟੇ ਭਰਾ ਯੂਸੁਫ਼ ਨਾਲ ਕੀਤਾ ਸੀ। ਅਸੀਂ ਉਸ ਨੂੰ ਮੁਸੀਬਤ ਵਿੱਚ ਦੇਖਿਆ। ਉਸ ਨੇ ਸਾਡੇ ਕੋਲੋਂ ਆਪਣੀ ਜਾਨ ਦੀ ਭਿਖਿਆ ਮੰਗੀ। ਪਰ ਅਸੀਂ ਉਸਦੀ ਗੱਲ ਨਹੀਂ ਸੁਣੀ। ਇਸ ਲਈ ਹੁਣ ਅਸੀਂ ਮੁਸੀਬਤ ਵਿੱਚ ਹਾਂ।”
Genesis 37:25
ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।