Colossians 3:7
ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।
Colossians 3:7 in Other Translations
King James Version (KJV)
In the which ye also walked some time, when ye lived in them.
American Standard Version (ASV)
wherein ye also once walked, when ye lived in these things;
Bible in Basic English (BBE)
Among whom you were living in the past, when you did such things.
Darby English Bible (DBY)
In which *ye* also once walked when ye lived in these things.
World English Bible (WEB)
You also once walked in those, when you lived in them;
Young's Literal Translation (YLT)
in which also ye -- ye did walk once, when ye lived in them;
| In | ἐν | en | ane |
| the which | οἷς | hois | oos |
| ye | καὶ | kai | kay |
| also | ὑμεῖς | hymeis | yoo-MEES |
| walked | περιεπατήσατέ | periepatēsate | pay-ree-ay-pa-TAY-sa-TAY |
| time, some | ποτε | pote | poh-tay |
| when | ὅτε | hote | OH-tay |
| ye lived | ἐζῆτε | ezēte | ay-ZAY-tay |
| in | ἐν | en | ane |
| them. | αὔτοις | autois | AF-toos |
Cross Reference
Ephesians 2:2
ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ।
1 Corinthians 6:11
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
1 Peter 4:3
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
Romans 6:19
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
Romans 7:5
ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
Colossians 2:13
ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।