Bible

Colossians 3 - WEB (Punjabi)

1 If then you were raised together with Christ, seek the things that are above, where Christ is, seated on the right hand of God.ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।

2 Set your mind on the things that are above, not on the things that are on the earth.ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ।

3 For you died, and your life is hidden with Christ in God.ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।

4 When Christ, our life, is revealed, then you will also be revealed with him in glory.ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।

5 Put to death therefore your members which are on the earth: sexual immorality, uncleanness, depraved passion, evil desire, and covetousness, which is idolatry;ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।

6 for which things' sake the wrath of God comes on the children of disobedience.ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।

7 You also once walked in those, when you lived in them;ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।

8 but now you also put them all away: anger, wrath, malice, slander, and shameful speaking out of your mouth.ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।

9 Don't lie to one another, seeing that you have put off the old man with his doings,ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।

10 and have put on the new man, that is being renewed in knowledge after the image of his Creator,ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।

11 where there can't be Greek and Jew, circumcision and uncircumcision, barbarian, Scythian, bondservant, freeman; but Christ is all, and in all.ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।

12 Put on therefore, as God's chosen ones, holy and beloved, a heart of compassion, kindness, lowliness, humility, and perseverance;ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।

13 bearing with one another, and forgiving each other, if any man has a complaint against any; even as Christ forgave you, so you also do.ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।

14 Above all these things, walk in love, which is the bond of perfection.ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।

15 And let the peace of God rule in your hearts, to which also you were called in one body; and be thankful.ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।

16 Let the word of Christ dwell in you richly; in all wisdom teaching and admonishing one another with psalms, hymns, and spiritual songs, singing with grace in your heart to the Lord.ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

17 Whatever you do, in word or in deed, do all in the name of the Lord Jesus, giving thanks to God the Father, through him.ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

18 Wives, be in subjection to your husbands, as is fitting in the Lord.ਹੋਰਾਂ ਲੋਕਾਂ ਨਾਲ ਤੁਹਾਡਾ ਨਵਾਂ ਜੀਵਨ ਸਾਂਝਾ ਕਰੋ ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ।

19 Husbands, love your wives, and don't be bitter against them.ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।

20 Children, obey your parents in all things, for this pleases the Lord.ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।

21 Fathers, don't provoke your children, so that they won't be discouraged.ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।

22 Servants, obey in all things those who are your masters according to the flesh, not just when they are looking, as men-pleasers, but in singleness of heart, fearing God.ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।

23 And whatever you do, work heartily, as for the Lord, and not for men,ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।

24 knowing that from the Lord you will receive the reward of the inheritance; for you serve the Lord Christ.ਯਾਦ ਰੱਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।

25 But he who does wrong will receive again for the wrong that he has done, and there is no partiality.ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।

Punjabi Bible