Bible

Daniel 9 - HINDI (Punjabi)

1 मादी क्षयर्ष का पुत्र दारा, जो कसदियों के देश पर राजा ठहराया गया था,ਦਾਨੀਏਲ ਦੀ ਪ੍ਰਾਰਥਨਾ ਇਹ ਗੱਲਾਂ ਰਾਜੇ ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇਁ ਦੌਰਾਨ ਵਾਪਰੀਆਂ।ਦਾਰਾ ਮਾਦੀ ਅਹਸ਼ਵੇਰੋਸ਼ ਨਾਮ ਦੇ ਆਦਮੀ ਦਾ ਪੁੱਤਰ ਸੀ। ਕਸਦੀਆਂ ਮੀਡੀਅਨ ਲੋਕਾਂ ਵਿੱਚੋਂ ਸੀ। ਉਹ ਬਾਬਲ ਦਾ ਰਾਜਾ ਬਣ ਗਿਆ।

2 उसके राज्य के पहिले वर्ष में, मुझ दानिय्येल ने शास्त्र के द्वारा समझ लिया कि यरूशलेम की उजड़ी हुई दशा यहोवा के उस वचन के अनुसार, जो यिर्मयाह नबी के पास पहुंचा था, कुछ वर्षों के बीतने पर अर्थात सत्तर वर्ष के बाद पूरी हो जाएगी।ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਮੈਂ, ਦਾਨੀਏਲ, ਕੁਝ ਕਿਤਾਬਾਂ ਪੜ੍ਹ ਰਿਹਾ ਸਾਂ। ਉਨ੍ਹਾਂ ਕਿਤਾਬਾਂ ਅੰਦਰ ਮੈਂ ਦੇਖਿਆ ਕਿ ਯਹੋਵਾਹ ਨੇ ਯਿਰਮਿਯਾਹ ਨੂੰ ਇਹ ਦੱਸਿਆ ਸੀ ਕਿ ਕਿੰਨੇ ਵਰ੍ਹੇ ਬੀਤਣ ਤੋਂ ਬਾਦ ਯਰੂਸ਼ਲਮ ਦੁਬਾਰਾ ਉਸਾਰਿਆ ਜਾਵੇਗਾ। ਯਹੋਵਾਹ ਨੇ ਆਖਿਆ ਸੀ ਕਿ 70 ਵਰ੍ਹੇ ਬੀਤ ਜਾਣਗੇ।

3 तब मैं अपना मुख परमेश्वर की ओर कर के गिड़गिड़ाहट के साथ प्रार्थना करने लगा, और उपवास कर, टाट पहिन, राख में बैठ कर वरदान मांगने लगा।ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ।

4 मैं ने अपने परमेश्वर यहोवा से इस प्रकार प्रार्थना की और पाप का अंगीकार किया, हे प्रभु, तू महान और भययोग्य परमेश्वर है, जो अपने प्रेम रखने और आज्ञा मानने वालों के साथ अपनी वाचा को पूरा करता और करूणा करता रहता है,ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਮੈਂ ਉਸ ਨੂੰ ਆਪਣੇ ਸਾਰੇ ਪਾਪਾਂ ਬਾਰੇ ਦੱਸਿਆ। ਮੈਂ ਆਖਿਆ, “ਯਹੋਵਾਹ ਤੂੰ ਬਹੁਤ ਮਹਾਨ ਅਤੇ ਭੈਦਾਇੱਕ ਹੈਂ। ਤੂੰ ਉਨ੍ਹਾਂ ਲੋਕਾਂ ਨਾਲ ਆਪਣੇ ਪਿਆਰ ਅਤੇ ਮਿਹਰ ਦਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੈਨੂੰ ਪਿਆਰ ਕਰਦੇ ਹਨ। ਤੂੰ ਉਨ੍ਹਾਂ ਲੋਕਾਂ ਨਾਲ ਆਪਣਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੇਰਾ ਆਦੇਸ਼ ਮੰਨਦੇ ਹਨ।

5 हम लोगों ने तो पाप, कुटिलता, दुष्टता और बलवा किया है, और तेरी आज्ञाओं और नियमों को तोड़ दिया है।“ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ।

6 और तेरे जो दास नबी लोग, हमारे राजाओं, हाकिमों, पूर्वजों और सब साधारण लोगों से तेरे नाम से बातें करते थे, उनकी हम ने नहीं सुनी।ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!

7 हे प्रभु, तू धर्मी है, परन्तु हम लोगों को आज के दिन लज्जित होना पड़ता है, अर्थात यरूशलेम के निवासी आदि सब यहूदी, क्या समीप क्या दूर के सब इस्राएली लोग जिन्हें तू ने उस विश्वासघात के कारण जो उन्होंने तेरा किया था, देश देश में बरबस कर दिया है, उन सभों को लज्जित होना पड़ता है।“ਯਹੋਵਾਹ, ਤੂੰ ਨੇਕ ਹੈਂ ਅਤੇ ਨੇਕੀ ਤੇਰੀ ਹੈ! ਪਰ ਅੱਜ ਅਸੀਂ ਸ਼ਰਮਸਾਰ ਹਾਂ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਸ਼ਰਮਸਾਰ ਹਨ। ਸ਼ਰਮਸਾਰ ਹਨ ਇਸਰਾਏਲ ਦੇ ਸਾਰੇ ਹੀ ਲੋਕ-ਉਹ ਲੋਕ ਜਿਹੜੇ ਨੇੜੇ ਹਨ ਅਤੇ ਉਹ ਲੋਕ ਵੀ ਜਿਹੜੇ ਦੂਰ ਹਨ। ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਅਤੇ ਉਨ੍ਹਾਂ ਸਾਰੀਆਂ ਕੌਮਾਂ ਵਿੱਚਲੇ ਇਸਰਾਏਲ ਦੇ ਲੋਕਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਉੱਤੇ ਸ਼ਰਮਸਾਰ ਹੋਣਾ ਚਾਹੀਦਾ ਹੈ, ਯਹੋਵਾਹ, ਜਿਹੜੀਆਂ ਉਨ੍ਹਾਂ ਨੇ ਤੁਹਾਡੇ ਖਿਲਾਫ਼ ਕੀਤੀਆਂ ਹਨ।

8 हे यहोवा हम लोगों ने अपने राजाओं, हाकिमों और पूर्वजों समेत तेरे विरुद्ध पाप किया है, इस कारण हम को लज्जित होना पड़ता है।“ਯਹੋਵਾਹ, ਸਾਨੂੰ ਸਾਰਿਆਂ ਨੂੰ ਹੀ ਸ਼ਰਮਸਾਰ ਹੋਣਾ ਚਾਹੀਦਾ ਹੈ। ਸਾਡੇ ਸਾਰੇ ਰਾਜਿਆਂ ਅਤੇ ਆਗੂਆਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਹੈ, ਯਹੋਵਾਹ।

9 परन्तु, यद्यपि हम अपने परमेश्वर प्रभु से फिर गए, तौभी तू दयासागर और क्षमा की खानि है।“ਪਰ ਯਹੋਵਾਹ, ਤੁਸੀਂ ਮਿਹਰਬਾਨ ਹੋ। ਤੁਸੀਂ ਲੋਕਾਂ ਦੇ ਕੀਤੇ ਮੰਦੇ ਕੰਮਾਂ ਲਈ ਉਨ੍ਹਾਂ ਨੂੰ ਮਾਫ਼ ਕਰ ਦਿੰਦੇ ਹੋ। ਅਤੇ ਅਸੀਂ ਸੱਚਮੁੱਚ ਹੀ ਤੁਹਾਡੇ ਖਿਲਾਫ਼ ਹੋ ਗਏ ਸਾਂ।

10 हम तो अपने परमेश्वर यहोवा की शिक्षा सुनने पर भी उस पर नहीं चले जो उसने अपने दास नबियों से हम को सुनाईं।ਅਸੀਂ ਯਹੋਵਾਹ ਸਾਡੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਦੀ ਵਰਤੋਂ ਕੀਤੀ, ਅਤੇ ਸਾਨੂੰ ਕਨੂੰਨ ਦਿੱਤੇ-ਪਰ ਅਸੀਂ ਉਸਦੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ।

11 वरन सब इस्राएलियों ने तेरी व्यवस्था का उल्लंघन किया, और ऐसे हट गए कि तेरी नहीं सुनी। इस कारण जिस शाप की चर्चा परमेश्वर के दास मूसा की व्यवस्था में लिखी हुई है, वह शाप हम पर घट गया, क्योंकि हम ने उसके विरुद्ध पाप किया है।ਇਸਰਾਏਲ ਦੇ ਕਿਸੇ ਵੀ ਬੰਦੇ ਨੇ ਤੁਹਾਡੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ। ਉਹ ਸਾਰੇ ਹੀ ਤੁਹਾਡੇ ਵਿਰੁੱਧ ਹੋ ਗਏ ਹਨ। ਉਨ੍ਹਾਂ ਨੇ ਤੁਹਾਡਾ ਹੁਕਮ ਨਹੀਂ ਮੰਨਿਆ। ਮੂਸਾ ਦੀ ਬਿਵਸਤਾ ਵਿੱਚ ਸਰਾਪ ਅਤੇ ਇਕਰਾਰ ਲਿਖੇ ਹੋਏ ਹਨ। (ਮੂਸਾ ਪਰਮੇਸ਼ੁਰ ਦਾ ਸੇਵਕ ਸੀ।) ਉਹ ਸਰਾਪ ਅਤੇ ਇਕਰਾਰ ਬਿਵਸਬਾ ਦੀ ਪਾਲਨਾ ਨਾ ਕਰਨ ਦੀ ਸਜ਼ਾ ਬਾਰੇ ਦੱਸਦੇ ਹਨ-ਅਤੇ ਉਹ ਸਾਰੀਆਂ ਗੱਲਾਂ ਸਾਡੇ ਨਾਲ ਵਾਪਰੀਆਂ ਹਨ। ਉਹ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤੇ।

12 सो उसने हमारे और न्यायियों के विषय जो वचन कहे थे, उन्हें हम पर यह बड़ी विपत्ति डालकर पूरा किया है; यहां तक कि जैसी विपत्ति यरूशलेम पर पड़ी है, वैसी सारी धरती पर और कहीं नहीं पड़ी।“ਪਰਮੇਸ਼ੁਰ ਨੇ ਉਹ ਗੱਲਾਂ ਆਖੀਆਂ ਜਿਹੜੀਆਂ ਸਾਡੇ ਨਾਲ ਅਤੇ ਸਾਡੇ ਆਗੂਆਂ ਨਾਲ ਵਾਪਰਨੀਆਂ ਸਨ-ਅਤੇ ਉਸ ਨੇ ਉਨ੍ਹਾਂ ਨੂੰ ਵਾਪਰਨ ਦਿੱਤਾ। ਉਸ ਨੇ ਸਾਡੇ ਨਾਲ ਭਿਆਨਕ ਗੱਲਾਂ ਵਾਪਰਨ ਦਿੱਤੀਆਂ, ਜਿਹੜੀਆਂ ਗੱਲਾਂ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਵਾਪਰੀਆਂ।

13 जैसे मूसा की व्यवस्था में लिखा है, वैसे ही यह सारी विपत्ति हम पर आ पड़ी है, तौभी हम अपने परमेश्वर यहोवा को मनाने के लिये न तो अपने अधर्म के कामों से फिरे, और ने तेरी सत्य बातों पर ध्यान दिया।ਇਹ ਓਵੇਂ ਹੀ ਵਾਪਰਿਆ ਜਿਵੇਂ ਇਸ ਬਾਰੇ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੈ। ਪਰ ਅਸੀਂ ਫ਼ੇਰ ਵੀ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗੀ! ਅਸੀਂ ਫ਼ੇਰ ਵੀ ਪਾਪ ਕਰਨੋ ਨਹੀਂ ਹਟੇ। ਅਸੀਂ ਹਾਲੇ ਵੀ ਤੁਹਾਡੇ ਸੱਚ ਵੱਲ ਧਿਆਨ ਨਹੀਂ ਦਿੰਦੇ, ਯਹੋਵਾਹ।

14 इस कारण यहोवा ने सोच विचार कर हम पर विपत्ति डाली है; क्योंकि हमारा परमेश्वर यहोवा जितने काम करता है उन सभों में धर्मी ठहरता है; परन्तु हम ने उसकी नहीं सुनी।ਯਹੋਵਾਹ ਨੇ ਸਾਡੇ ਲਈ ਭਿਆਨਕ ਗੱਲਾਂ ਤਿਆਰ ਕੀਤੀਆਂ ਸਨ-ਅਤੇ ਉਸ ਨੇ ਉਨ੍ਹਾਂ ਗੱਲਾਂ ਨੂੰ ਵਾਪਰਨ ਦਿੱਤਾ। ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਆਪਣੀ ਹਰ ਗੱਲ ਵਿੱਚ ਬੇਲਾਗ ਹੈ। ਪਰ ਅਸੀਂ ਹਾਲੇ ਵੀ ਉਸਦੀ ਗੱਲ ਵੱਲ ਧਿਆਨ ਨਹੀਂ ਦਿੱਤਾ।

15 और अब, हे हमारे परमेश्वर, हे प्रभु, तू ने अपनी प्रजा को मिस्र देश से, बली हाथ के द्वारा निकाल लाकर अपना ऐसा बड़ा नाम किया, जो आज तक प्रसिद्ध है, परन्तु हम ने पाप किया है और दुष्टता ही की है।“ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੀ ਵਰਤੋਂ ਕੀਤੀ ਅਤੇ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਅਸੀਂ ਤੇਰੇ ਬੰਦੇ ਹਾਂ। ਇਸ ਗੱਲ ਲਈ ਤੂੰ ਅੱਜ ਵੀ ਪ੍ਰਸਿੱਧ ਹੈਂ। ਯਹੋਵਾਹ, ਅਸੀਂ ਪਾਪ ਕੀਤਾ ਹੈ। ਅਸੀਂ ਭਿਆਨਕ ਗੱਲਾਂ ਕੀਤੀਆਂ ਹਨ।

16 हे प्रभु, हमारे पापों और हमारे पुरखाओं के अधर्म के कामों के कारण यरूशलेम की और तेरी प्रजा की, और हमारे आस पास के सब लोगों की ओर से नामधराई हो रही है; तौभी तू अपने सब धर्म के कामों के कारण अपना क्रोध और जलजलाहट अपने नगर यरूशलेम पर से उतार दे, जो तेरे पवित्र पर्वत पर बसा है।ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।

17 हे हमारे परमेश्वर, अपने दास की प्रार्थना और गिड़गड़ाहट सुनकर, अपने उजड़े हुए पवित्र स्थान पर अपने मुख का प्रकाश चमका; हे प्रभु, अपने नाम के निमित्त यह कर।“ਹੁਣ, ਯਹੋਵਾਹ, ਮੇਰੀ ਪ੍ਰਾਰਥਨਾ ਸੁਣ। ਮੈਂ ਤੇਰਾ ਸੇਵਕ ਹਾਂ। ਸਹਾਇਤਾ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਆਪਣੇ ਪਵਿੱਤਰ ਸਥਾਨ ਲਈ ਚੰਗੀਆਂ ਗੱਲਾਂ ਕਰ। ਉਹ ਇਮਾਰਤ ਤਬਾਹ ਕਰ ਦਿੱਤੀ ਗਈ ਸੀ। ਪਰ ਪ੍ਰਭੂ, ਇਹ ਚੰਗੀਆਂ ਗੱਲਾਂ ਆਪਣੇ ਖੁਦ ਦੀ ਖਾਤਰ ਕਰ।

18 हे मेरे परमेश्वर, कान लगाकर सुन, आंख खोल कर हमारी उजड़ी हुई दशा और उस नगर को भी देख जो तेरा कहलाता है; क्योंकि हम जो तेरे साम्हने गिड़गिड़ाकर प्रार्थना करते हैं, सो अपने धर्म के कामों पर नहीं, वरन तेरी बड़ी दया ही के कामों पर भरोसा रख कर करते हैं।ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।

19 हे प्रभु, सुन ले; हे प्रभु, पाप क्षमा कर; हे प्रभु, ध्यान देकर जो करता है उसे कर, विलम्ब न कर; हे मेरे परमेश्वर, तेरा नगर और तेरी प्रजा तेरी ही कहलाती है; इसलिये अपने नाम के निमित्त ऐसा ही कर॥ਯਹੋਵਾਹ, ਮੇਰੀ ਗੱਲ ਸੁਣੋ! ਯਹੋਵਾਹ ਸਾਨੂੰ ਮਾਫ ਕਰ ਦਿਓ! ਯਹੋਵਾਹ, ਧਿਆਨ ਦਿਓ, ਅਤੇ ਫ਼ੇਰ ਕੁਝ ਕਰੋ! ਇੰਤਜ਼ਾਰ ਨਾ ਕਰੋ! ਕੁਝ ਕਰੋ ਹੁਣ! ਆਪਣੀ ਹੀ ਨੇਕੀ ਲਈ ਇਹ ਕਰੋ। ਮੇਰੇ ਯਹੋਵਾਹ, ਹੁਣ ਕੁਝ ਕਰ, ਆਪਣੇ ਸ਼ਹਿਰ ਲਈ ਅਤੇ ਆਪਣੇ ਲੋਕਾਂ ਲਈ ਜਿਹੜੇ ਤੇਰੇ ਨਾਮ ਦੁਆਰਾ ਬੁਲਾਏ ਜਾਂਦੇ ਹਨ।”

20 इस प्रकार मैं प्रार्थना करता, और अपने और अपने इस्राएली जाति भाइयों के पाप का अंगीकार करता हुआ, अपने परमेश्वर यहोवा के सम्मुख उसके पवित्र पर्वत के लिये गिड़गिड़ाकर बिनती करता ही था,70 ਹਫ਼ਤਿਆਂ ਬਾਰੇ ਦਰਸ਼ਨ ਮੈਂ ਇਹ ਗੱਲਾਂ ਪਰਮੇਸ਼ੁਰ ਅੱਗੇ ਆਪਣੀ ਪ੍ਰਾਰਥਨਾ ਵਿੱਚ ਆਖ ਰਿਹਾ ਸਾਂ। ਮੈਂ ਆਪਣੇ ਪਾਪਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਬਾਰੇ ਆਖ ਰਿਹਾ ਸਾਂ। ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਬਾਰੇ ਪ੍ਰਾਰਥਨਾ ਕਰ ਰਿਹਾ ਸਾਂ।

21 तब वह पुरूष जिब्राएल जिस मैं ने उस समय देखा जब मुझे पहिले दर्शन हुआ था, उसने वेग से उड़ने की आज्ञा पाकर, सांझ के अन्नबलि के समय मुझ को छू लिया; और मुझे समझाकर मेरे साथ बातें करने लगा।ਜਦੋਂ ਮੈਂ ਪ੍ਰਾਰਥਨਾ ਕਰ ਰਿਹਾ ਸਾਂ, ਉਹ ਆਦਮੀ ਜਬਰਾਈਲ, ਮੇਰੇ ਕੋਲ ਆਇਆ। ਜਬਰਾਈਲ ਉਹ ਵਿਅਕਤੀ ਸੀ ਜਿਸ ਨੂੰ ਮੈਂ ਦਰਸ਼ਨ ਵਿੱਚ ਦੇਖਿਆ ਸੀ। ਜਬਰਾਈਲ ਉਡਦਾ ਹੋਇਆ ਕਾਹਲੀ ਨਾਲ ਮੇਰੇ ਕੋਲ ਆਇਆ। ਉਹ ਸ਼ਾਮ ਦੀ ਬਲੀ ਵੇਲੇ ਆਇਆ।

22 उसने मुझ से कहा, हे दानिय्येल, मैं तुझे बुद्धि और प्रविणता देने को अभी निकल आया हूं।ਜਬਰਾਈਲ ਨੇ ਉਨ੍ਹਾਂ ਗੱਲਾਂ ਨੂੰ ਸਮਝਣ ਵਿੱਚ ਮੇਰੀ ਸਹਾਇਤਾ ਕੀਤੀ ਜਿਨ੍ਹਾਂ ਬਾਰੇ ਮੈਂ ਜਾਨਣਾ ਚਾਹੁੰਦਾ ਸਾਂ। ਜਬਰਾਈਲ ਨੇ ਆਖਿਆ, “ਦਾਨੀਏਲ, ਮੈਂ ਤੈਨੂੰ ਸਿਆਣਪ ਦੇਣ ਲਈ ਅਤੇ ਸਮਝਣ ਵਿੱਚ ਤੇਰੀ ਸਹਾਇਤਾ ਕਰਨ ਲਈ ਆਇਆ ਹਾਂ।

23 जब तू गिड़गिड़ाकर बिनती करने लगा, तब ही इसकी आज्ञा निकली, इसलिये मैं तुझे बताने आया हूं, क्योंकि तू अति प्रिय ठहरा है; इसलिये उस विषय को समझ ले और दर्शन की बात का अर्थ बूझ ले॥ਜਦੋਂ ਤੂੰ ਪਹਿਲਾਂ ਪ੍ਰਾਰਥਨਾ ਕਰਨੀ ਸ਼ੁਰੂ ਕੀਤੀ ਸੀ, ਓਦੋਁ ਆਦੇਸ਼ ਦਿੱਤਾ ਗਿਆ ਸੀ। ਅਤੇ ਮੈਂ ਤੈਨੂੰ ਦੱਸਣ ਲਈ ਆ ਗਿਆ। ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ! ਤੂੰ ਇਸ ਆਦੇਸ਼ ਨੂੰ ਸਮਝ ਲਵੇਂਗਾ, ਅਤੇ ਤੂੰ ਦਰਸ਼ਨ ਨੂੰ ਸਮਝ ਲਵੇਂਗਾ।

24 तेरे लोगों और तेरे पवित्र नगर के लिये सत्तर सप्ताह ठहराए गए हैं कि उनके अन्त तक अपराध का होना बन्द हो, और पापों को अन्त और अधर्म का प्रायश्चित्त किया जाए, और युगयुग की धामिर्कता प्रगट होए; और दर्शन की बात पर और भविष्यवाणी पर छाप दी जाए, और परमपवित्र का अभिषेक किया जाए।“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।

25 सो यह जान और समझ ले, कि यरूशलेम के फिर बसाने की आज्ञा के निकलने से ले कर अभिषिक्त प्रधान के समय तक सात सप्ताह बीतेंगे। फिर बासठ सप्ताहों के बीतने पर चौक और खाई समेत वह नगर कष्ट के समय में फिर बसाया जाएगा।“ਇਹ ਗੱਲਾਂ ਸਿੱਖ, ਦਾਨੀਏਲ। ਇਹ ਗੱਲਾਂ ਸਮਝ ਦਾਨੀਏਲ। ਉਸ ਸਮੇਂ ਤੋਂ ਯਰੂਸ਼ਲਮ ਨੂੰ ਫਿਰ ਤੋਂ ਉਸਾਰਨ ਦਾ ਸੰਦੇਸ਼ ਆਉਣ ਤੋਂ ਚੁਣੇ ਹੋਏ ਸ਼ਹਿਜ਼ਾਦੇ ਦੇ ਆਉਣ ਦੇ ਸਮੇਂ ਤੀਕ, ਸੱਤ ਹਫ਼ਤੇ ਅਤੇ ਬਾਹਟ ਹਫ਼ਤੇ ਲਗਣਗੇ। ਰਾਹ ਅਤੇ ਕਿਲੇ ਦੁਆਲੇ ਪਾਣੀ ਪੀਣ ਦੀ ਖਾਈ ਫਿਰ ਤੋਂ ਉਸਾਰੇ ਜਾਣਗੇ, ਪਰ ਮੁਸੀਬਤ ਦੇ ਸਮਿਆਂ ਵਿੱਚ।

26 और उन बासठ सप्ताहों के बीतने पर अभिषिक्त पुरूष काटा जाएगा: और उसके हाथ कुछ न लगेगा; और आने वाले प्रधान की प्रजा नगर और पवित्रस्थान को नाश तो करेगी। परन्तु उस प्रधान का अन्त ऐसा होगा जैसा बाढ़ से होता है; तौभी उसके अन्त तक लड़ाई होती रहेगी; क्योंकि उसका उजड़ जाना निश्चय ठाना गया है।ਬਾਹਟ ਹਫ਼ਤਿਆਂ ਬਾਦ ਚੁਣਿਆ ਹੋਇਆ ਸ਼ਹਿਜ਼ਾਦਾ ਮਾਰਿਆ ਜਾਵੇਗਾ। ਉਸ ਕੋਲ ਕੁਝ ਨਹੀਂ ਹੋਵੇਗਾ। ਫ਼ੇਰ ਭਵਿੱਖ ਦੇ ਆਗੂ ਦੇ ਬੰਦੇ ਸ਼ਹਿਰ ਨੂੰ ਅਤੇ ਪਵਿੱਤਰ ਸਥਾਨ ਨੂੰ ਤਬਾਹ ਕਰ ਦੇਣਗੇ। ਇਹ ਅੰਤ ਇੱਕ ਹੜ੍ਹ ਵਾਂਗ ਆਵੇਗਾ। ਜੰਗ ਅਖੀਰ ਤੱਕ ਜਾਰੀ ਰਹੇਗੀ। ਪਰਮੇਸ਼ੁਰ ਨੇ ਆਦੇਸ਼ ਦਿੱਤਾ ਹੈ ਕਿ ਉਸ ਸਥਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ।

27 और वह प्रधान एक सप्ताह के लिये बहुतों के संग दृढ़ वाचा बान्धेगा, परन्तु आधे सप्ताह के बीतने पर वह मेलबलि और अन्नबलि को बन्द करेगा; और कंगूरे पर उजाड़ने वाली घृणित वस्तुएं दिखाई देंगी और निश्चय से ठनी हुई बात के समाप्त होने तक परमेश्वर का क्रोध उजाड़ने वाले पर पड़ा रहेगा॥“ਫੇਰ ਭਵਿੱਖ ਦਾ ਹਾਕਮ ਬਹੁਤ ਸਾਰੇ ਲੋਕਾਂ ਨਾਲ ਇਕਰਾਰਨਾਮਾ ਕਰੇਗਾ। ਉਹ ਇਕਰਾਰਨਾਮਾ ਇੱਕ ਹਫ਼ਤੇ ਤੱਕ ਜਾਰੀ ਰਹੇਗਾ। ਭੇਟਾਂ ਅਤੇ ਬਲੀਆਂ ਅੱਧੇ ਹਫ਼ਤੇ ਲਈ ਬੰਦ ਹੋ ਜਾਣਗੀਆਂ। ਅਤੇ ਇੱਕ ਤਬਾਹੀ ਲਿਆਉਣ ਵਾਲਾ ਆਵੇਗਾ। ਉਹ ਭਿਆਨਕ ਤਬਾਹੀ ਵਾਲੀਆਂ ਗੱਲਾਂ ਕਰੇਗਾ! ਪਰ ਪਰਮੇਸ਼ੁਰ ਨੇ ਹੁਕਮ ਦਿੱਤਾ ਹੈ ਕਿ ਉਹ ਤਬਾਹੀ ਲਿਆਉਣ ਵਾਲਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।”

Punjabi Bible