Deuteronomy 10:2
ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’
And I will write | וְאֶכְתֹּב֙ | wĕʾektōb | veh-ek-TOVE |
on | עַל | ʿal | al |
the tables | הַלֻּחֹ֔ת | halluḥōt | ha-loo-HOTE |
אֶת | ʾet | et | |
the words | הַדְּבָרִ֔ים | haddĕbārîm | ha-deh-va-REEM |
that | אֲשֶׁ֥ר | ʾăšer | uh-SHER |
were | הָי֛וּ | hāyû | ha-YOO |
in | עַל | ʿal | al |
first the | הַלֻּחֹ֥ת | halluḥōt | ha-loo-HOTE |
tables | הָרִֽאשֹׁנִ֖ים | hāriʾšōnîm | ha-ree-shoh-NEEM |
which | אֲשֶׁ֣ר | ʾăšer | uh-SHER |
thou brakest, | שִׁבַּ֑רְתָּ | šibbartā | shee-BAHR-ta |
put shalt thou and | וְשַׂמְתָּ֖ם | wĕśamtām | veh-sahm-TAHM |
them in the ark. | בָּֽאָרֽוֹן׃ | bāʾārôn | BA-ah-RONE |
Cross Reference
Exodus 25:16
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।
Exodus 40:20
ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।
Deuteronomy 4:13
ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ।
Deuteronomy 10:5
ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”
1 Kings 8:9
ਪਵਿੱਤਰ ਸੰਦੂਕ ਵਿੱਚ ਉਨ੍ਹਾਂ ਦੋਨਾਂ ਪੱਥਰ ਦੀਆਂ ਪੱਟੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਹੋਰੇਬ ਵਿੱਚ ਪਵਿੱਤਰ ਸੰਦੂਕ ਵਿੱਚ ਪਾਈਆਂ ਸਨ। ਹੋਰੇਬ ਉਹੀ ਜਗ੍ਹਾ ਸੀ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਆਪਣਾ ਇਕਰਾਰਨਾਮਾ ਕੀਤਾ ਸੀ ਜਦੋਂ ਉਹ ਮਿਸਰ ਵਿੱਚੋਂ ਨਿਕਲੇ ਸਨ।
Hebrews 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।