Deuteronomy 13:1
ਝੂਠੇ ਨਬੀ “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।
Deuteronomy 13:1 in Other Translations
King James Version (KJV)
If there arise among you a prophet, or a dreamer of dreams, and giveth thee a sign or a wonder,
American Standard Version (ASV)
If there arise in the midst of thee a prophet, or a dreamer of dreams, and he give thee a sign or a wonder,
Bible in Basic English (BBE)
If ever you have among you a prophet or a dreamer of dreams and he gives you a sign or a wonder,
Darby English Bible (DBY)
If there arise among you a prophet, or one that dreameth dreams, and he give thee a sign or a wonder,
Webster's Bible (WBT)
If there shall arise among you a prophet, or a dreamer of dreams, and give thee a sign or a wonder.
World English Bible (WEB)
If there arise in the midst of you a prophet, or a dreamer of dreams, and he give you a sign or a wonder,
Young's Literal Translation (YLT)
`When there ariseth in your midst a prophet, or a dreamer of a dream, and he hath given unto thee a sign or wonder,
| If | כִּֽי | kî | kee |
| there arise | יָק֤וּם | yāqûm | ya-KOOM |
| among | בְּקִרְבְּךָ֙ | bĕqirbĕkā | beh-keer-beh-HA |
| prophet, a you | נָבִ֔יא | nābîʾ | na-VEE |
| or | א֖וֹ | ʾô | oh |
| a dreamer | חֹלֵ֣ם | ḥōlēm | hoh-LAME |
| dreams, of | חֲל֑וֹם | ḥălôm | huh-LOME |
| and giveth | וְנָתַ֥ן | wĕnātan | veh-na-TAHN |
| אֵלֶ֛יךָ | ʾēlêkā | ay-LAY-ha | |
| sign a thee | א֖וֹת | ʾôt | ote |
| or | א֥וֹ | ʾô | oh |
| a wonder, | מוֹפֵֽת׃ | môpēt | moh-FATE |
Cross Reference
Zechariah 10:2
ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।
Jeremiah 29:8
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।
Jeremiah 27:9
ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”
Jeremiah 23:25
“ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ।
Mark 13:22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
Luke 6:26
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
2 Thessalonians 2:9
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
2 Peter 2:1
ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
1 John 4:1
ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।
Matthew 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
Matthew 24:11
ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।
Isaiah 9:15
ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
Jeremiah 6:13
“ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
Jeremiah 23:11
“ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 29:24
ਪਰਮੇਸ਼ੁਰ ਦਾ ਸ਼ਮਅਯਾਹ ਨੂੰ ਸੰਦੇਸ਼ ਸ਼ਮਅਯਾਹ ਨੂੰ ਵੀ ਸੰਦੇਸ਼ ਦੇਵੀਂ। ਸ਼ਮਅਯਾਹ ਨਹਲਾਮ ਪਰਿਵਾਰ ਵਿੱਚੋਂ ਹੈ।
Ezekiel 13:2
“ਆਦਮੀ ਦੇ ਪੁੱਤਰ, ਤੈਨੂੰ ਇਸਰਾਏਲ ਦੇ ਨਬੀਆਂ ਨਾਲ ਮੇਰੇ ਲਈ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਹ ਨਬੀ ਸੱਚਮੁੱਚ ਮੇਰੇ ਲਈ ਨਹੀਂ ਬੋਲ ਰਹੇ। ਉਹ ਨਬੀ ਓਹੀ ਗੱਲਾਂ ਆਖ ਰਹੇ ਨੇ ਜੋ ਉਹ ਆਖਣਾ ਚਾਹੁੰਦੇ ਹਨ। ਤੈਨੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਗੱਲਾਂ ਆਖੀ, ‘ਯਹੋਵਾਹ ਵੱਲੋਂ ਇਸ ਸੰਦੇਸ਼ ਨੂੰ ਸੁਣੋ!
Ezekiel 13:23
ਇਸ ਲਈ ਹੁਣ ਤੁਸੀਂ ਹੋਰ ਵੱਧੇਰੇ ਬੇਕਾਰ ਦਰਸ਼ਨ ਨਹੀਂ ਦੇਖੋਁਗੀਆਂ। ਤੁਸੀਂ ਹੁਣ ਹੋਰ ਵੱਧੇਰੇ ਜਾਦੂ ਨਹੀਂ ਕਰੋਗੀਆਂ। ਮੈਂ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”
Zechariah 13:4
ਹਰੇਕ ਨਬੀ ਉਸ ਵਕਤ ਆਪਣੇ ਵਾਚੇ ਅਗੰਮ ਤੇ ਸ਼ਰਮਿੰਦਾ ਹੋਵੇਗਾ ਅਤੇ ਆਪਣੇ ਦਰਸ਼ਨ ਤੇ ਵੀ ਅਤੇ ਮੁੜ ਉਹ ਨਬੀ ਦੇ ਵਿਖਾਵੇ ਵਾਲਾ ਚੋਗਾ ਨਾ ਪਾਉਣਗੇ ਜੋ ਉਨ ਦਾ ਬਣਿਆ ਹੁੰਦਾ ਹੈ। ਜਿਨ੍ਹਾਂ ਝੂਠ ਵਾਕਾਂ ਨੂੰ ਅਗੰਮ ਵਾਕ ਆਖ ਕੇ ਉਹ ਲੋਕਾਂ ਨੂੰ ਠੱਗਦੇ ਹਨ, ਮੁੜ ਇਉਂ ਨਾ ਕਰਨਗੇ।
Matthew 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
1 Kings 13:18
ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।” ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।”