Deuteronomy 14:3
ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।
Deuteronomy 14:3 in Other Translations
King James Version (KJV)
Thou shalt not eat any abominable thing.
American Standard Version (ASV)
Thou shalt not eat any abominable thing.
Bible in Basic English (BBE)
No disgusting thing may be your food.
Darby English Bible (DBY)
Thou shalt not eat any abominable thing.
Webster's Bible (WBT)
Thou shalt not eat any abominable thing.
World English Bible (WEB)
You shall not eat any abominable thing.
Young's Literal Translation (YLT)
`Thou dost not eat any abominable thing;
| Thou shalt not | לֹ֥א | lōʾ | loh |
| eat | תֹאכַ֖ל | tōʾkal | toh-HAHL |
| any | כָּל | kāl | kahl |
| abominable thing. | תּֽוֹעֵבָֽה׃ | tôʿēbâ | TOH-ay-VA |
Cross Reference
Ezekiel 4:14
ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, “ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ-ਆਪਣੇ ਬਚਪਨ ਤੋਂ ਲੈ ਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।”
Leviticus 11:43
ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਘ੍ਰਿਣਾਯੋਗ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਗੰਦਾ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।
Leviticus 20:25
ਇਸ ਲਈ ਤੁਹਾਨੂੰ ਪਾਕ ਅਤੇ ਨਾਪਾਕ ਜਾਨਵਰਾਂ ਵਿੱਚਲਾ ਫ਼ਰਕ ਪਛਾਨਣਾ ਚਾਹੀਦਾ ਹੈ। ਤੁਹਾਨੂੰ ਪਾਕ ਅਤੇ ਨਾਪਾਕ ਪੰਛੀਆਂ ਵਿੱਚਲਾ ਫ਼ਰਕ ਪਰੱਖਣਾ ਚਾਹੀਦਾ ਹੈ। ਉਨ੍ਹਾਂ ਨਾਪਾਕ ਪੰਛੀਆਂ, ਜਾਨਵਰਾਂ ਅਤੇ ਜ਼ਮੀਨ ਉੱਤੇ ਰੀਂਗਣ ਵਾਲੀਆਂ ਚੀਜ਼ਾਂ ਨੂੰ ਖਾਕੇ ਆਪਣੇ-ਆਪ ਨੂੰ ਕਲੰਕਤ ਨਾ ਕਰੋ। ਮੈਂ ਉਨ੍ਹਾਂ ਚੀਜ਼ਾਂ ਨੂੰ ਨਾਪਾਕ ਘੋਸ਼ਿਤ ਕੀਤਾ ਹੈ।
Isaiah 65:4
ਉਹ ਲੋਕ ਕਬਰਾਂ ਦੇ ਦਰਮਿਆਨ ਬੈਠਦੇ ਹਨ। ਉਹ ਮੁਰਦਾ ਲੋਕਾਂ ਪਾਸੋਂ ਸੰਦੇਸ਼ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮੁਰਦਾ ਲਾਸ਼ਾਂ ਨਾਲ ਰਹਿੰਦੇ ਵੀ ਹਨ। ਉਹ ਸੂਰ ਦਾ ਮਾਸ ਖਾਂਦੇ ਹਨ। ਉਨ੍ਹਾਂ ਦੇ ਛੁਰੀ ਕਾਂਟੇ ਸੜੇ ਹੋਏ ਮਾਸ ਨਾਲ ਲਿਬੜੇ ਹੁੰਦੇ ਹਨ।
Acts 10:12
ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।
Romans 14:14
ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।
1 Corinthians 10:28
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
Titus 1:15
ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।