Deuteronomy 20:16
“ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ।
Deuteronomy 20:16 in Other Translations
King James Version (KJV)
But of the cities of these people, which the LORD thy God doth give thee for an inheritance, thou shalt save alive nothing that breatheth:
American Standard Version (ASV)
But of the cities of these peoples, that Jehovah thy God giveth thee for an inheritance, thou shalt save alive nothing that breatheth;
Bible in Basic English (BBE)
But in the towns of these peoples whose land the Lord your God is giving you for your heritage, let no living thing be kept from death:
Darby English Bible (DBY)
But of the cities of these peoples which Jehovah thy God giveth thee for an inheritance, thou shalt save alive nothing that breatheth,
Webster's Bible (WBT)
But of the cities of these people which the LORD thy God doth give thee for an inheritance, thou shalt save alive nothing that breatheth:
World English Bible (WEB)
But of the cities of these peoples, that Yahweh your God gives you for an inheritance, you shall save alive nothing that breathes;
Young's Literal Translation (YLT)
`Only, of the cities of these peoples which Jehovah thy God is giving to thee `for' an inheritance, thou dost not keep alive any breathing;
| But | רַ֗ק | raq | rahk |
| of the cities | מֵֽעָרֵ֤י | mēʿārê | may-ah-RAY |
| of these | הָֽעַמִּים֙ | hāʿammîm | ha-ah-MEEM |
| people, | הָאֵ֔לֶּה | hāʾēlle | ha-A-leh |
| which | אֲשֶׁר֙ | ʾăšer | uh-SHER |
| the Lord | יְהוָ֣ה | yĕhwâ | yeh-VA |
| thy God | אֱלֹהֶ֔יךָ | ʾĕlōhêkā | ay-loh-HAY-ha |
| give doth | נֹתֵ֥ן | nōtēn | noh-TANE |
| thee for an inheritance, | לְךָ֖ | lĕkā | leh-HA |
| alive save shalt thou | נַֽחֲלָ֑ה | naḥălâ | na-huh-LA |
| nothing | לֹ֥א | lōʾ | loh |
| תְחַיֶּ֖ה | tĕḥayye | teh-ha-YEH | |
| that breatheth: | כָּל | kāl | kahl |
| נְשָׁמָֽה׃ | nĕšāmâ | neh-sha-MA |
Cross Reference
Joshua 11:14
ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਚੀਜ਼ਾਂ ਆਪਣੇ ਲਈ ਰੱਖ ਲਈਆਂ ਜਿਹੜੀਆਂ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਮਿਲੀਆਂ। ਪਰ ਉਨ੍ਹਾਂ ਨੇ ਉੱਥੋਂ ਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਕਿਸੇ ਵੀ ਬੰਦੇ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ।
Numbers 21:2
ਤਾਂ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਇੱਕ ਖਾਸ ਇਕਰਾਰ ਕੀਤਾ: “ਯਹੋਵਾਹ, ਇਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰ। ਜੇ ਤੂੰ ਅਜਿਹਾ ਕੀਤਾ, ਤਾਂ ਅਸੀਂ ਉਨ੍ਹਾਂ ਦੇ ਸ਼ਹਿਰ ਤੈਨੂੰ ਅਰਪਣ ਕਰ ਦਿਆਂਗੇ। ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗੇ।”
Deuteronomy 7:1
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।
Numbers 33:52
ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ।
Joshua 11:11
ਇਸਰਾਏਲ ਦੀ ਫ਼ੌਜ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਸਾਰੇ ਬੰਦਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਉੱਥੇ ਕੋਈ ਵੀ ਜੀਵਿਤ ਨਹੀਂ ਬਚਿਆ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।
Joshua 10:40
ਇੰਝ ਯਹੋਸ਼ੁਆ ਨੇ ਨੇਗੇਵ ਦੇ ਪਹਾੜੀ ਦੇਸ਼, ਪੂਰਬੀ ਅਤੇ ਪੱਛਮੀ ਪਹਾੜੀਆਂ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਯਹੋਸ਼ੁਆ ਨੂੰ ਲੋਕਾਂ ਨੂੰ ਕਤਲ ਕਰਨ ਦਾ ਹੁਕਮ ਦਿੱਤਾ ਸੀ ਇਸ ਲਈ ਉਸ ਨੇ ਉੱਥੇ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।
Joshua 10:28
ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
Joshua 9:27
ਯਹੋਸ਼ੁਆ ਨੇ ਗਿਬਓਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਦੇ ਗੁਲਾਮ ਬਣ ਜਾਣ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਲੱਕੜਾ ਕੱਟੀਆਂ ਅਤੇ ਪਾਣੀ ਭਰਿਆ-ਜਿੱਥੇ ਵੀ ਯਹੋਵਾਹ ਨੇ ਇਸ ਗੱਲ ਦੀ ਚੋਣ ਕੀਤੀ। ਉਹ ਲੋਕ ਅੱਜ ਵੀ ਗੁਲਾਮ ਹਨ।
Joshua 9:24
ਗਿਬਓਨੀ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਨਾਲ ਇਸ ਲਈ ਝੂਠ ਬੋਲਿਆ ਕਿਉਂਕਿ ਅਸੀਂ ਡਰਦੇ ਸਾਂ ਕਿ ਤੁਸੀਂ ਸਾਨੂੰ ਮਾਰ ਦਿਉਂਗੇ। ਅਸੀਂ ਸੁਣਿਆ ਸੀ ਕਿ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਇਹ ਸਾਰੀ ਧਰਤੀ ਦੇਣ ਦਾ ਆਦੇਸ਼ ਦਿੱਤਾ ਸੀ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਸੀ ਕਿ ਇਸ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਾਵੇ। ਇਸੇ ਲਈ ਅਸੀਂ ਤੁਹਾਨੂੰ ਝੂਠ ਆਖਿਆ।
Joshua 6:17
ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।
Deuteronomy 7:16
ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।
Numbers 21:35
ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਓਗ ਅਤੇ ਉਸਦੀ ਫ਼ੌਜ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸਦੀ ਸਾਰੀ ਫ਼ੌਜ ਨੂੰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਲੋਕਾਂ ਨੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ।
Exodus 23:31
“ਮੈਂ ਤੁਹਾਨੂੰ ਲਾਲ ਸਾਗਰ ਤੋਂ ਲੈ ਕੇ ਫ਼ਰਾਤ ਨਦੀ ਤੱਕ ਦੀ ਸਾਰੀ ਧਰਤੀ ਦੇ ਦਿਆਂਗਾ। ਪੱਛਮੀ ਸਰਹੱਦ ਫ਼ਲਿਸਤੀ ਸਾਗਰ (ਭੂਮੱਧ ਸਾਗਰ) ਹੋਵੇਗੀ, ਅਤੇ ਪੂਰਬੀ ਸਰਹੱਦ ਅਰਬ ਦਾ ਮਾਰੂਥਲ ਹੋਵੇਗੀ। ਮੈਂ ਤੁਹਾਨੂੰ ਓੱਥੇ ਰਹਿੰਦੇ ਲੋਕਾਂ ਨੂੰ ਹਰਾਉਣ ਵਿੱਚ ਮਦਦ ਦੇਵਾਂਗਾ। ਅਤੇ ਤੁਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਉੱਥੋਂ ਕੱਢ ਦਿਉਂਗੇ।