Deuteronomy 21 - BBE (Punjabi)
1 If, in the land which the Lord your God is giving you, you come across the dead body of a man in the open country, and you have no idea who has put him to death:ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।
2 Then your responsible men and your judges are to come out, and give orders for the distance from the dead body to the towns round about it to be measured;ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ।
3 And whichever town is nearest to the body, the responsible men of that town are to take from the herd a young cow which has never been used for work or put under the yoke;ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।
4 And they are to take the cow into a valley where there is flowing water, and which is not ploughed or planted, and there the neck of the cow is to be broken:ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।
5 Then the priests, the sons of Levi, are to come near; for they have been marked out by the Lord your God to be his servants and to give blessings in the name of the Lord; and by their decision every argument and every blow is to be judged:ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)
6 And all the responsible men of that town which is nearest to the dead man, washing their hands over the cow whose neck was broken in the valley,ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।
7 Will say, This death is not the work of our hands and our eyes have not seen it.ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।
8 Have mercy, O Lord, on your people Israel whom you have made free, and take away from your people the crime of a death without cause. Then they will no longer be responsible for the man's death.ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।
9 So you will take away the crime of a death without cause from among you, when you do what is right in the eyes of the Lord.ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।
10 When you go out to war against other nations, and the Lord your God gives them up into your hands and you take them as prisoners;ਜੰਗ ਵਿੱਚ ਗਿਰਫ਼ਤਾਰ ਔਰਤਾਂ “ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ।
11 If among the prisoners you see a beautiful woman and it is your desire to make her your wife;ਹੋ ਸੱਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ।
12 Then take her back to your house; and let her hair and her nails be cut;ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸ ਦੇ ਨਹੁਂ ਕੱਟ ਦਿਉ।
13 And let her take off the dress in which she was made prisoner and go on living in your house and weeping for her father and mother for a full month: and after that you may go in to her and be her husband and she will be your wife.ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ।
14 But if you have no delight in her, you are to let her go wherever she will; you may not take a price for her as if she was your property, for you have made use of her for your pleasure.ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।
15 If a man has two wives, one greatly loved and the other hated, and the two of them have had children by him; and if the first son is the child of the hated wife:ਵੱਡਾ ਪੁੱਤਰ “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
16 Then when he gives his property to his sons for their heritage, he is not to put the son of his loved one in the place of the first son, the son of the hated wife:ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
17 But he is to give his first son his birthright, and twice as great a part of his property: for he is the first-fruits of his strength and the right of the first son is his.ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।
18 If a man has a son who is hard-hearted and uncontrolled, who gives no attention to the voice of his father and mother, and will not be ruled by them, though they give him punishment:ਜਿਹੜੇ ਬੱਚੇ ਹੁਕਮ ਨਾ ਮੰਨਣ “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।
19 Then let his father and mother take him to the responsible men of the town, to the public place;ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ।
20 And say to them, This son of ours is hard-hearted and uncontrolled, he will not give attention to us; he gives himself up to pleasure and strong drink.ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’
21 Then he is to be stoned to death by all the men of the town: so you are to put away the evil from among you; and all Israel, hearing of it, will be full of fear.ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।
22 If a man does a crime for which the punishment is death, and he is put to death by hanging him on a tree;ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸੱਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁੱਖ ਉੱਤੇ ਟੰਗ ਸੱਕਦੇ ਹਨ।
23 Do not let his body be on the tree all night, but put it to rest in the earth the same day; for the man who undergoes hanging is cursed by God; so do not make unclean the land which the Lord your God is giving you for your heritage.ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।
Punjabi Bible