Ecclesiastes 3:5
ਇੱਥੇ ਪੱਥਰ ਸੁੱਟਣ ਦਾ ਸਮਾਂ ਹੈ, ਅਤੇ ਪੱਥਰ ਇੱਕਤ੍ਰ ਕਰਨ ਦਾ ਸਮਾਂ ਹੈ। ਇੱਥੇ ਗਲਵਕੜੀ ਪਾਉਣ ਦਾ ਸਮਾਂ ਹੈ, ਅਤੇ ਜਫ੍ਫੀ ਨੂੰ ਛੱਡਣ ਦਾ ਸਮਾਂ ਹੈ।
Ecclesiastes 3:5 in Other Translations
King James Version (KJV)
A time to cast away stones, and a time to gather stones together; a time to embrace, and a time to refrain from embracing;
American Standard Version (ASV)
a time to cast away stones, and a time to gather stones together; a time to embrace, and a time to refrain from embracing;
Bible in Basic English (BBE)
A time to take stones away and a time to get stones together; a time for kissing and a time to keep from kissing;
Darby English Bible (DBY)
A time to cast away stones, and a time to gather stones together; A time to embrace, and a time to refrain from embracing;
World English Bible (WEB)
A time to cast away stones, And a time to gather stones together; A time to embrace, And a time to refrain from embracing;
Young's Literal Translation (YLT)
A time to cast away stones, And a time to heap up stones. A time to embrace, And a time to be far from embracing.
| A time | עֵ֚ת | ʿēt | ate |
| to cast away | לְהַשְׁלִ֣יךְ | lĕhašlîk | leh-hahsh-LEEK |
| stones, | אֲבָנִ֔ים | ʾăbānîm | uh-va-NEEM |
| and a time | וְעֵ֖ת | wĕʿēt | veh-ATE |
| together; gather to | כְּנ֣וֹס | kĕnôs | keh-NOSE |
| stones | אֲבָנִ֑ים | ʾăbānîm | uh-va-NEEM |
| a time | עֵ֣ת | ʿēt | ate |
| to embrace, | לַחֲב֔וֹק | laḥăbôq | la-huh-VOKE |
| time a and | וְעֵ֖ת | wĕʿēt | veh-ATE |
| to refrain | לִרְחֹ֥ק | lirḥōq | leer-HOKE |
| from embracing; | מֵחַבֵּֽק׃ | mēḥabbēq | may-ha-BAKE |
Cross Reference
2 Kings 3:25
ਇਸਰਾਏਲੀਆਂ ਨੇ ਉਨ੍ਹਾਂ ਦੇ ਸ਼ਹਿਰਾਂ ਨੂੰ ਢਾਹ ਸੁੱਟਿਆ ਅਤੇ ਮੋਆਬ ਦੇ ਹਰੇਕ ਖੇਤ ਵਿੱਚ ਪਥਰਾਵ ਕੀਤਾ ਅਤੇ ਸਾਰੇ ਪਾਣੀ ਦੇ ਸਰੋਤਾਂ ਨੂੰ ਪੂਰ ਦਿੱਤਾ ਅਤੇ ਉਨ੍ਹਾਂ ਦੇ ਸਾਰੇ ਚੰਗੇ ਬਿਰਛਾਂ ਨੂੰ ਵੱਢ ਸੁੱਟਿਆ। ਇਸਰਾਏਲੀ ਕੀਰ-ਹਰਾਸਥ ਤੀਕ ਲੜਦੇ ਰਹੇ! ਸਿਪਾਹੀਆਂ ਨੇ ਕੀਰ-ਹਰਾਸਥ ਨੂੰ ਘੇਰ ਕੇ ਉੱਥੇ ਵੀ ਹਮਲਾ ਕੀਤਾ।
Joel 2:16
ਲੋਕਾਂ ਨੂੰ ਇਕੱਠਿਆਂ ਕਰੋ ਵਿਸ਼ੇਸ਼ ਸਭਾ ਦਾ ਆਯੋਜਨ ਕਰੋ! ਬੁਢਿਆਂ ਨੂੰ ਮਿਲਾਓ ਬੱਚਿਆਂ ਨੂੰ ਮਿਲਾ ਕੇ ਇੱਕਤਰ ਕਰੋ ਮਾਂ ਦਾ ਦੁੱਧ ਚੁਂਘਦੇ ਬੱਚਿਆਂ ਨੂੰ ਇਕੱਠਿਆਂ ਕਰ ਲਿਆਓ ਨਵੇਂ ਵਿਆਹੇ ਲਾੜਾ-ਲਾੜੀ ਨੂੰ ਉਨ੍ਹਾਂ ਦੇ ਸੌਣ ਦੇ ਕਮਰਿਆਂ ਵਿੱਚੋਂ ਬਾਹਰ ਲਿਆਓ।
Exodus 19:15
ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਤਿੰਨਾਂ ਦਿਨਾਂ ਅੰਦਰ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾਵੋ। ਉਸ ਸਮੇਂ ਤੱਕ ਆਦਮੀਆਂ ਨੂੰ ਔਰਤਾਂ ਨੂੰ ਨਹੀਂ ਛੂਹਣਾ ਚਾਹੀਦਾ।”
Joshua 4:3
ਉਨ੍ਹਾਂ ਨੂੰ ਆਖੋ ਕਿ ਨਦੀ ਵਿੱਚ ਉਸ ਥਾਂ ਦੇਖਣ ਜਿੱਥੇ ਜਾਜਕ ਖਲੋਤੇ ਹੋਏ ਸਨ। ਉਨ੍ਹਾਂ ਨੂੰ ਆਖੋ ਕਿ ਉਸ ਥਾਂ ਉੱਤੇ ਬਾਰਾਂ ਪੱਥਰ ਤਲਾਸ਼ ਕਰਨ। ਉਨ੍ਹਾਂ ਬਾਰਾਂ ਪੱਥਰਾਂ ਨੂੰ ਆਪਣੇ ਨਾਲ ਲੈ ਜਾਣਾ। ਬਾਰਾਂ ਪਥਰਾਂ ਨੂੰ ਉੱਥੇ ਰੱਖ ਦੇਣਾ ਜਿੱਥੇ ਤੁਸੀਂ ਰਾਤ ਕੱਟੋ।”
Joshua 10:27
ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੋਥਾਂ ਰੁੱਖਾਂ ਉੱਤੋਂ ਉਤਾਰਨ ਲਈ ਆਖਿਆ। ਇਸ ਲਈ ਉਨ੍ਹਾਂ ਨੇ ਲੋਥਾਂ ਉਸੇ ਗੁਫ਼ਾ ਵਿੱਚ ਸੁੱਟ ਦਿੱਤੀਆਂ ਜਿੱਥੇ ਰਾਜੇ ਛੁੱਪੇ ਹੋਏ ਸਨ ਅਤੇ ਗੁਫ਼ਾ ਦੇ ਪ੍ਰਵੇਸ਼ ਨੂੰ ਵੱਡੇ ਪਥਰਾਂ ਨਾਲ ਢੱਕ ਦਿੱਤਾ। ਉਹ ਲੋਥਾਂ ਅੱਜ ਵੀ ਉਸੇ ਗੁਫ਼ਾ ਵਿੱਚ ਹਨ।
1 Samuel 21:4
ਜਾਜਕ ਨੇ ਦਾਊਦ ਨੂੰ ਕਿਹਾ, “ਮੇਰੇ ਕੋਲ ਇੱਥੇ ਕੋਈ ਆਮ ਰੋਟੀ ਨਹੀਂ ਹੈ, ਪਰ ਮੇਰੇ ਕੋਲ ਇੱਥੇ ਕੁਝ ਪਵਿੱਤਰ ਰੋਟੀਆਂ ਹਨ। ਤੇਰੇ ਬੰਦੇ ਇਹ ਰੋਟੀਆਂ ਖਾ ਸੱਕਦੇ ਹਨ ਜੇਕਰ ਉਨ੍ਹਾਂ ਕਿਸੇ ਔਰਤ ਨਾਲ ਸੰਭੋਗ ਨਹੀਂ ਕੀਤਾ।”
2 Samuel 18:17
ਤਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁੱਕਿਆ ਅਤੇ ਉਸ ਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰਾਂ ਨਾਲ ਪੂਰ ਦਿੱਤਾ। ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚੱਲੇ ਗਏ।
Song of Solomon 2:6
ਖੱਬੀ ਬਾਂਹ ਮੇਰੇ ਪ੍ਰੀਤਮ ਦੀ ਹੈ ਮੇਰੇ ਸਿਰ ਦੇ ਹੇਠਾਂ ਅਤੇ ਉਸ ਨੇ ਸੱਜੀ ਬਾਂਹ ਨਾਲ ਮੈਨੂੰ ਗਲਵੱਕੜੀ ਪਾਈ ਹੋਈ ਹੈ।
1 Corinthians 7:5
ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।