Acts 13:30 in Punjabi

Punjabi Punjabi Bible Acts Acts 13 Acts 13:30

Acts 13:30
ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।

Acts 13:29Acts 13Acts 13:31

Acts 13:30 in Other Translations

King James Version (KJV)
But God raised him from the dead:

American Standard Version (ASV)
But God raised him from the dead:

Bible in Basic English (BBE)
But God gave him back from the dead:

Darby English Bible (DBY)
but God raised him from among [the] dead,

World English Bible (WEB)
But God raised him from the dead,

Young's Literal Translation (YLT)
and God did raise him out of the dead,


hooh
But
δὲdethay
God
θεὸςtheosthay-OSE
raised
ἤγειρενēgeirenA-gee-rane
him
αὐτὸνautonaf-TONE
from
ἐκekake
the
dead:
νεκρῶνnekrōnnay-KRONE

Cross Reference

Acts 2:24
ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।

Matthew 28:6
ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।

Hebrews 13:20
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।

Acts 17:31
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”

Acts 10:40
ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ।

Acts 5:30
ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।

Acts 4:10
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।

Acts 3:26
ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”

Acts 3:15
ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।

Acts 3:13
ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।

Acts 2:32
ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।

John 10:17
ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।

John 2:19
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”