Ecclesiastes 7:7
ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ, ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।
Ecclesiastes 7:7 in Other Translations
King James Version (KJV)
Surely oppression maketh a wise man mad; and a gift destroyeth the heart.
American Standard Version (ASV)
Surely extortion maketh the wise man foolish; and a bribe destroyeth the understanding.
Bible in Basic English (BBE)
The wise are troubled by the ways of the cruel, and the giving of money is the destruction of the heart.
Darby English Bible (DBY)
Surely oppression maketh a wise man mad, and a gift destroyeth the heart.
World English Bible (WEB)
Surely extortion makes the wise man foolish; and a bribe destroys the understanding.
Young's Literal Translation (YLT)
Surely oppression maketh the wise mad, And a gift destroyeth the heart.
| Surely | כִּ֥י | kî | kee |
| oppression | הָעֹ֖שֶׁק | hāʿōšeq | ha-OH-shek |
| maketh a wise man | יְהוֹלֵ֣ל | yĕhôlēl | yeh-hoh-LALE |
| mad; | חָכָ֑ם | ḥākām | ha-HAHM |
| gift a and | וִֽיאַבֵּ֥ד | wîʾabbēd | vee-ah-BADE |
| destroyeth | אֶת | ʾet | et |
| לֵ֖ב | lēb | lave | |
| the heart. | מַתָּנָֽה׃ | mattānâ | ma-ta-NA |
Cross Reference
Deuteronomy 16:19
ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।
Exodus 23:8
“ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ।
Proverbs 17:23
ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।
Deuteronomy 28:65
“ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।
Deuteronomy 28:33
“ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ।
Isaiah 33:15
ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
Isaiah 1:23
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
Ecclesiastes 4:1
ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।
Proverbs 17:8
ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।
1 Samuel 12:3
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”
1 Samuel 8:3
ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।