Exodus 18:20
ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।
Exodus 18:20 in Other Translations
King James Version (KJV)
And thou shalt teach them ordinances and laws, and shalt show them the way wherein they must walk, and the work that they must do.
American Standard Version (ASV)
and thou shalt teach them the statutes and the laws, and shalt show them the way wherein they must walk, and the work that they must do.
Bible in Basic English (BBE)
Teaching them his rules and his laws, guiding them in the way they have to go, and making clear to them the work they have to do.
Darby English Bible (DBY)
and teach them the statutes and the laws, and make known to them the way in which they must walk, and the work that they must do.
Webster's Bible (WBT)
And thou shalt teach them ordinances and laws, and shalt show them the way in which they must walk, and the work that they must do.
World English Bible (WEB)
You shall teach them the statutes and the laws, and shall show them the way in which they must walk, and the work that they must do.
Young's Literal Translation (YLT)
and thou hast warned them `concerning' the statutes and the laws, and hast made known to them the way in which they go, and the work which they do.
| And thou shalt teach | וְהִזְהַרְתָּ֣ה | wĕhizhartâ | veh-heez-hahr-TA |
| them | אֶתְהֶ֔ם | ʾethem | et-HEM |
| ordinances | אֶת | ʾet | et |
| laws, and | הַֽחֻקִּ֖ים | haḥuqqîm | ha-hoo-KEEM |
| and shalt shew | וְאֶת | wĕʾet | veh-ET |
| them | הַתּוֹרֹ֑ת | hattôrōt | ha-toh-ROTE |
| way the | וְהֽוֹדַעְתָּ֣ | wĕhôdaʿtā | veh-hoh-da-TA |
| wherein they must walk, | לָהֶ֗ם | lāhem | la-HEM |
| work the and | אֶת | ʾet | et |
| that | הַדֶּ֙רֶךְ֙ | hadderek | ha-DEH-rek |
| they must do. | יֵ֣לְכוּ | yēlĕkû | YAY-leh-hoo |
| בָ֔הּ | bāh | va | |
| וְאֶת | wĕʾet | veh-ET | |
| הַֽמַּעֲשֶׂ֖ה | hammaʿăśe | ha-ma-uh-SEH | |
| אֲשֶׁ֥ר | ʾăšer | uh-SHER | |
| יַֽעֲשֽׂוּן׃ | yaʿăśûn | YA-uh-SOON |
Cross Reference
Deuteronomy 5:1
ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।
Psalm 143:8
ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।
Deuteronomy 1:18
ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।
Deuteronomy 4:5
“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ।
Deuteronomy 4:1
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।
Psalm 32:8
ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
1 Thessalonians 4:1
ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
2 Thessalonians 3:6
ਕੰਮ ਦਾ ਫ਼ਰਜ਼ ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
Mark 13:34
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Micah 4:2
ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
Deuteronomy 6:1
ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ।
Deuteronomy 7:11
ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਾਨੂੰਨਾ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
1 Samuel 12:23
ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
Isaiah 30:21
ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”
Jeremiah 6:16
ਯਹੋਵਾਹ ਇਹ ਗੱਲਾਂ ਆਖਦਾ ਹੈ: “ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’
Jeremiah 42:3
ਯਿਰਮਿਯਾਹ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਕਿ ਉਹ ਸਾਨੂੰ ਦੱਸੇ ਕਿ ਅਸੀਂ ਕਿੱਧਰ ਜਾਈਏ ਅਤੇ ਕੀ ਕਰੀਏ।”
Ezekiel 3:17
“ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
Exodus 18:16
ਜੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ, ਉਹ ਮੇਰੇ ਕੋਲ ਆਉਂਦੇ ਹਨ। ਮੈਂ ਨਿਆਂ ਕਰਦਾ ਹਾਂ ਕਿ ਕਿਹੜਾ ਬੰਦਾ ਸਹੀ ਹੈ। ਇਸ ਤਰ੍ਹਾਂ ਮੈਂ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦਿੰਦਾ ਹਾਂ।”