Exodus 23:31
“ਮੈਂ ਤੁਹਾਨੂੰ ਲਾਲ ਸਾਗਰ ਤੋਂ ਲੈ ਕੇ ਫ਼ਰਾਤ ਨਦੀ ਤੱਕ ਦੀ ਸਾਰੀ ਧਰਤੀ ਦੇ ਦਿਆਂਗਾ। ਪੱਛਮੀ ਸਰਹੱਦ ਫ਼ਲਿਸਤੀ ਸਾਗਰ (ਭੂਮੱਧ ਸਾਗਰ) ਹੋਵੇਗੀ, ਅਤੇ ਪੂਰਬੀ ਸਰਹੱਦ ਅਰਬ ਦਾ ਮਾਰੂਥਲ ਹੋਵੇਗੀ। ਮੈਂ ਤੁਹਾਨੂੰ ਓੱਥੇ ਰਹਿੰਦੇ ਲੋਕਾਂ ਨੂੰ ਹਰਾਉਣ ਵਿੱਚ ਮਦਦ ਦੇਵਾਂਗਾ। ਅਤੇ ਤੁਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਉੱਥੋਂ ਕੱਢ ਦਿਉਂਗੇ।
Exodus 23:31 in Other Translations
King James Version (KJV)
And I will set thy bounds from the Red sea even unto the sea of the Philistines, and from the desert unto the river: for I will deliver the inhabitants of the land into your hand; and thou shalt drive them out before thee.
American Standard Version (ASV)
And I will set thy border from the Red Sea even unto the sea of the Philistines, and from the wilderness unto the River: for I will deliver the inhabitants of the land into your hand: and thou shalt drive them out before thee.
Bible in Basic English (BBE)
I will let the limits of your land be from the Red Sea to the sea of the Philistines, and from the waste land to the river Euphrates: for I will give the people of those lands into your power; and you will send them out before you.
Darby English Bible (DBY)
And I will set thy bounds from the Red Sea even unto the sea of the Philistines, and from the wilderness unto the river; for I will give the inhabitants of the land into your hand, that thou mayest dispossess them from before thee.
Webster's Bible (WBT)
And I will set thy bounds from the Red sea even to the sea of the Philistines, and from the desert to the river: for I will deliver the inhabitants of the land into your hand; and thou shalt drive them out before thee.
World English Bible (WEB)
I will set your border from the Red Sea even to the sea of the Philistines, and from the wilderness to the River; for I will deliver the inhabitants of the land into your hand, and you shall drive them out before you.
Young's Literal Translation (YLT)
`And I have set thy border from the Red Sea, even unto the sea of the Philistines, and from the wilderness unto the River: for I give into your hand the inhabitants of the land, and thou hast cast them out from before thee;
| And I will set | וְשַׁתִּ֣י | wĕšattî | veh-sha-TEE |
| אֶת | ʾet | et | |
| bounds thy | גְּבֻֽלְךָ֗ | gĕbulĕkā | ɡeh-voo-leh-HA |
| from the Red | מִיַּם | miyyam | mee-YAHM |
| sea | סוּף֙ | sûp | soof |
| unto even | וְעַד | wĕʿad | veh-AD |
| the sea | יָ֣ם | yām | yahm |
| of the Philistines, | פְּלִשְׁתִּ֔ים | pĕlištîm | peh-leesh-TEEM |
| desert the from and | וּמִמִּדְבָּ֖ר | ûmimmidbār | oo-mee-meed-BAHR |
| unto | עַד | ʿad | ad |
| river: the | הַנָּהָ֑ר | hannāhār | ha-na-HAHR |
| for | כִּ֣י׀ | kî | kee |
| I will deliver | אֶתֵּ֣ן | ʾettēn | eh-TANE |
| בְּיֶדְכֶ֗ם | bĕyedkem | beh-yed-HEM | |
| inhabitants the | אֵ֚ת | ʾēt | ate |
| of the land | יֹֽשְׁבֵ֣י | yōšĕbê | yoh-sheh-VAY |
| hand; your into | הָאָ֔רֶץ | hāʾāreṣ | ha-AH-rets |
| and thou shalt drive them out | וְגֵֽרַשְׁתָּ֖מוֹ | wĕgēraštāmô | veh-ɡay-rahsh-TA-moh |
| before | מִפָּנֶֽיךָ׃ | mippānêkā | mee-pa-NAY-ha |
Cross Reference
Joshua 21:44
ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।
Deuteronomy 11:24
ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫ਼ੈਲੀ ਹੋਵੇਗੀ।
Genesis 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
Joshua 1:4
ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈ ਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇੱਥੋਂ ਲੈ ਕੇ ਪੱਛਮ ਵਿੱਚ ਭੂਮੱਧ ਸਾਗਰ ਤੱਕ (ਅਰਥਾਤ ਉਹ ਥਾਂ ਜਿੱਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ।
Numbers 34:3
ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ।
Judges 1:4
ਯਹੋਵਾਹ ਨੇ ਯਹੂਦਾਹ ਦੇ ਬੰਦਿਆਂ ਦੀ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਯਹੂਦਾਹ ਦੇ ਬੰਦਿਆਂ ਨੇ 10,000 ਆਦਮੀ ਬਜ਼ਕ ਸ਼ਹਿਰ ਵਿਖੇ ਮਾਰ ਦਿੱਤੇ।
Judges 11:21
ਪਰ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀ ਸੀਹੋਨ, ਅਤੇ ਉਸਦੀ ਫ਼ੌਜ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਇਸ ਲਈ ਅੰਮੋਰੀ ਲੋਕਾਂ ਦੀ ਧਰਤੀ ਇਸਰਾਏਲ ਦੇ ਲੋਕਾਂ ਦੀ ਜੈਦਾਦ ਬਣ ਗਈ।
1 Kings 4:21
ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹੱਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘੱਲੇ ਉਸ ਦੇ ਜਿਉਂਦੇ ਜੀਅ ਉਸ ਦੇ ਆਦੇਸ਼ਾਂ ਦਾ ਪਾਲਣ ਕੀਤਾ।
1 Kings 4:24
ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ।
Psalm 72:8
ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
1 Kings 20:13
ਉਸੀ ਵਕਤ ਇੱਕ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਹੇ ਅਹਾਬ ਪਾਤਸ਼ਾਹ! ਯਹੋਵਾਹ ਇਉਂ ਫ਼ਰਮਾਉਂਦਾ ਹੈ ਕਿ, ਕੀ ਤੂੰ ਇਹ ਵੱਡਾ ਸਾਰਾ ਦਲ ਵੇਖਿਆ ਹੈ? ਵੇਖ! ਇਸ ਨੂੰ ਮੈਂ ਅੱਜ ਤੇਰੇ ਹੱਥ ਕਰ ਦੇਵਾਂਗਾ। ਤੂੰ ਅੱਜ ਇਨ੍ਹਾਂ ਨੂੰ ਹਾਰ ਦੇਵੇਂਗਾ ਤਾਂ ਤੂੰ ਜਾਣ ਜਾਵੇਂਗਾ ਕਿ ਮੈਂ ਯਹੋਵਾਹ ਹਾਂ।”
1 Samuel 23:4
ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”
Deuteronomy 3:2
ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’
Joshua 8:7
ਫ਼ੇਰ ਤੁਹਾਨੂੰ ਆਪਣੀ ਛੁਪਣਗਾਹ ਤੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਜਿੱਤਣ ਦੀ ਸ਼ਕਤੀ ਦੇਵੇਗਾ।
Joshua 8:18
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਆਪਣੇ ਬਰਛੇ ਨੂੰ ਅਈ ਦੇ ਸ਼ਹਿਰ ਵੱਲ ਸੇਧ ਲੈ। ਮੈਂ ਤੈਨੂੰ ਇਹ ਸ਼ਹਿਰ ਦੇ ਦੇਵਾਂਗਾ।” ਇਸ ਲਈ ਯਹੋਸ਼ੁਆ ਨੇ ਆਪਣਾ ਬਰਛਾ ਅਈ ਸ਼ਹਿਰ ਵੱਲ ਸੇਧਿਆ।
Joshua 10:8
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਨ੍ਹਾਂ ਫ਼ੌਜਾਂ ਕੋਲੋਂ ਭੈਭੀਤ ਨਾ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦੇਵਾਂਗਾ। ਉਨ੍ਹਾਂ ਫ਼ੌਜਾਂ ਵਿੱਚੋਂ ਕੋਈ ਵੀ ਤੁਹਾਨੂੰ ਨਹੀਂ ਹਰਾ ਸੱਕੇਗੀ।”
Joshua 10:19
ਪਰ ਖੁਦ ਉੱਥੇ ਨਹੀਂ ਠਹਿਰਨਾ ਦੁਸ਼ਮਣ ਦਾ ਪਿੱਛਾ ਕਰਨਾ ਜਾਰੀ ਰੱਖੋ। ਉਨ੍ਹਾਂ ਉੱਤੇ ਪਿੱਛਿਓ ਦੀ ਵਾਰ ਕਰਨਾ ਜਾਰੀ ਰੱਖੋ। ਦੁਸ਼ਮਣ ਨੂੰ ਆਪਣੇ ਸ਼ਹਿਰਾਂ ਵਿੱਚ ਵਾਪਸ ਨਾ ਆਉਣ ਦਿਉ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਨ੍ਹਾਂ ਉੱਪਰ ਜਿੱਤ ਦਿੱਤੀ ਹੈ।”
Joshua 23:14
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।
Joshua 24:8
ਫ਼ੇਰ ਮੈਂ ਤੁਹਾਨੂੰ ਅਮੋਰੀ ਲੋਕਾਂ ਦੀ ਧਰਤੀ ਉੱਤੇ ਲੈ ਆਂਦਾ। ਇਹ ਯਰਦਨ ਨਦੀ ਦੇ ਪੂਰਬ ਵੱਲ ਸੀ। ਉਹ ਲੋਕ ਤੁਹਾਡੇ ਖ਼ਿਲਾਫ਼ ਲੜੇ, ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦਿਉ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦੀ ਤਾਕਤ ਦਿੱਤੀ। ਫ਼ੇਰ ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ।
Joshua 24:12
ਜਦੋਂ ਤੁਹਾਡੀ ਫ਼ੌਜ ਅੱਗੇ ਜਾ ਰਹੀ ਸੀ ਮੈਂ ਉਨ੍ਹਾਂ ਦੇ ਅੱਗੇ-ਅੱਗੇ ਹਾਰਨੇਟ (ਭ੍ਰਿੰਡਾਂ) ਨੂੰ ਭੇਜਿਆ। ਭ੍ਰਿਂਡਾਂ ਨੇ ਲੋਕਾਂ ਨੂੰ ਭਜਾ ਦਿੱਤਾ। ਇਸ ਲਈ ਤੁਸੀਂ ਆਪਣੀਆਂ ਤਲਵਾਰਾਂ ਅਤੇ ਤੀਰ ਕਮਾਨਾ ਦੀ ਵਰਤੋਂ ਕਰਨ ਤੋਂ ਬਗੈਰ ਹੀ ਧਰਤੀ ਉੱਤੇ ਕਬਜ਼ਾ ਕਰ ਲਿਆ।
Joshua 24:18
ਯਹੋਵਾਹ ਨੇ ਇਨ੍ਹਾਂ ਧਰਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ। ਯਹੋਵਾਹ ਨੇ ਅਮੋਰੀ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ ਜਿੱਥੇ ਅਸੀਂ ਹੁਣ ਹਾਂ। ਇਸ ਲਈ ਅਸੀਂ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਕਿਉਂਕਿ ਉਹ ਸਾਡਾ ਪਰਮੇਸ਼ੁਰ ਹੈ।”
Numbers 21:34
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਰਾਜੇ ਕੋਲੋਂ ਨਾ ਡਰੋ। ਉਸ ਨੂੰ ਹਰਾਉਣ ਲਈ ਮੈਂ ਉਸ ਨੂੰ ਤੁਹਾਨੂੰ ਦਿੰਦਾ ਹਾਂ। ਤੁਸੀਂ ਉਸਦੀ ਸਾਰੀ ਫ਼ੌਜ ਅਤੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਉਸ ਨਾਲ ਉਹੀ ਸਲੂਕ ਕਰੋ ਜਿਹੜਾ ਤੁਸੀਂ ਹਸ਼ਬੋਨ ਵਿੱਚ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ।”