Genesis 39:21
ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।
Genesis 39:21 in Other Translations
King James Version (KJV)
But the LORD was with Joseph, and showed him mercy, and gave him favor in the sight of the keeper of the prison.
American Standard Version (ASV)
But Jehovah was with Joseph, and showed kindness unto him, and gave him favor in the sight of the keeper of the prison.
Bible in Basic English (BBE)
But the Lord was with Joseph, and was good to him, and made the keeper of the prison his friend.
Darby English Bible (DBY)
And Jehovah was with Joseph, and extended mercy to him, and gave him favour in the eyes of the chief of the tower-house.
Webster's Bible (WBT)
But the LORD was with Joseph, and showed him mercy, and gave him favor in the sight of the keeper of the prison.
World English Bible (WEB)
But Yahweh was with Joseph, and showed kindness to him, and gave him favor in the sight of the keeper of the prison.
Young's Literal Translation (YLT)
And Jehovah is with Joseph, and stretcheth out kindness unto him, and putteth his grace in the eyes of the chief of the round-house;
| But the Lord | וַיְהִ֤י | wayhî | vai-HEE |
| was | יְהוָה֙ | yĕhwāh | yeh-VA |
| with | אֶת | ʾet | et |
| Joseph, | יוֹסֵ֔ף | yôsēp | yoh-SAFE |
| shewed and | וַיֵּ֥ט | wayyēṭ | va-YATE |
| אֵלָ֖יו | ʾēlāyw | ay-LAV | |
| him mercy, | חָ֑סֶד | ḥāsed | HA-sed |
| gave and | וַיִּתֵּ֣ן | wayyittēn | va-yee-TANE |
| him favour | חִנּ֔וֹ | ḥinnô | HEE-noh |
| in the sight | בְּעֵינֵ֖י | bĕʿênê | beh-ay-NAY |
| keeper the of | שַׂ֥ר | śar | sahr |
| of the prison. | בֵּית | bêt | bate |
| הַסֹּֽהַר׃ | hassōhar | ha-SOH-hahr |
Cross Reference
Exodus 3:21
ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।
Exodus 11:3
ਯਹੋਵਾਹ ਮਿਸਰੀਆਂ ਨੂੰ ਤੁਹਾਡੇ ਵੱਲ ਮਿਹਰਬਾਨ ਬਣਾ ਦੇਵੇਗਾ। ਮਿਸਰੀ, ਫ਼ਿਰਊਨ ਦੇ ਅਧਿਕਾਰੀ ਵੀ ਮੂਸਾ ਨੂੰ ਮਹਾਨ ਆਦਮੀ ਸਮਝਦੇ ਹਨ।’”
Genesis 39:2
ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।
Exodus 12:36
ਯਹੋਵਾਹ ਨੇ ਮਿਸਰੀਆਂ ਨੂੰ ਇਸਰਾਏਲੀਆਂ ਵੱਲ ਮਿਹਰਬਾਨ ਬਣਾ ਦਿੱਤਾ ਅਤੇ ਜੋ ਵੀ ਉਨ੍ਹਾਂ ਨੂੰ ਚਾਹੀਦਾ ਸੀ, ਦਿੱਤਾ। ਇੰਝ ਇਸਰਾਏਲ ਦੇ ਲੋਕਾਂ ਨੇ ਮਿਸਰੀਆਂ ਤੋਂ ਸਾਰੀਆਂ ਕੀਮਤੀ ਮਲਕੀਅਤਾਂ ਲੈ ਲਈਆਂ।
Psalm 105:19
ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ। ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।
Daniel 1:9
ਪਰਮੇਸ਼ੁਰ ਨੇ ਅਸ਼ਪਨਜ਼ ਦੇ ਦਿਲ ਵਿੱਚ ਦਾਨੀਏਲ ਲਈ ਮਿਹਰ ਅਤੇ ਦਇਆ ਭਰ ਦਿੱਤੀ।
Acts 7:9
“ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
1 Peter 4:14
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
1 Peter 3:17
ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
1 Peter 3:13
ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
Romans 8:37
ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।
Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
Genesis 40:3
ਇਸ ਲਈ ਉਸ ਨੇ ਉਨ੍ਹਾਂ ਨੂੰ ਉਸੇ ਕੈਦਖਾਨੇ ਵਿੱਚ ਬੰਦ ਕਰ ਦਿੱਤਾ ਜਿੱਥੇ ਯੂਸੁਫ਼ ਸੀ। ਫ਼ਿਰਊਨ ਦਾ ਗਾਰਦ ਵੀ ਕਮਾਂਡਰ ਪੋਟੀਫ਼ਰ, ਇਸ ਕੈਦਖਾਨੇ ਦਾ ਇੰਚਾਰਜ ਸੀ।
Genesis 49:23
ਬਹੁਤ ਸਾਰੇ ਲੋਕੀਂ ਉਸ ਦੇ ਖਿਲਾਫ਼ ਬਹੁਤ ਜ਼ਿਆਦਾ ਲੜੇ। ਤੀਰਾਂ ਵਾਲੇ ਲੋਕ ਉਸੇ ਵੈਰੀ ਹੋ ਗਏ।
Psalm 105:22
ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।
Psalm 106:46
ਪਰਾਈਆਂ ਕੌਮਾਂ ਨੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਲੋਕਾਂ ਲਈ ਦਯਾਵਾਨ ਬਣਾ ਦਿੱਤਾ।
Proverbs 16:7
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
Isaiah 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
Isaiah 43:2
ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।
Daniel 6:22
ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”
Genesis 21:22
ਅਬਰਾਹਾਮ ਦਾ ਅਬੀਮਲਕ ਨਾਲ ਸੌਦਾ ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।