Haggai 1:1
ਇਹ ਮੰਦਰ ਉਸਾਰਨ ਦਾ ਸਮਾਂ ਪਾਤਸ਼ਾਹ ‘ਦਾਰਾ’ ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ।
Haggai 1:1 in Other Translations
King James Version (KJV)
In the second year of Darius the king, in the sixth month, in the first day of the month, came the word of the LORD by Haggai the prophet unto Zerubbabel the son of Shealtiel, governor of Judah, and to Joshua the son of Josedech, the high priest, saying,
American Standard Version (ASV)
In the second year of Darius the king, in the sixth month, in the first day of the month, came the word of Jehovah by Haggai the prophet unto Zerubbabel the son of Shealtiel, governor of Judah, and to Joshua the son of Jehozadak, the high priest, saying,
Bible in Basic English (BBE)
In the second year of Darius the king, in the sixth month, on the first day of the month, came the word of the Lord by Haggai the prophet to Zerubbabel, the son of Shealtiel, ruler of Judah, and to Joshua, the son of Jehozadak, the high priest, saying,
Darby English Bible (DBY)
In the second year of Darius the king, in the sixth month, on the first day of the month, came the word of Jehovah by the prophet Haggai unto Zerubbabel the son of Shealtiel, governor of Judah, and to Joshua the son of Jehozadak, the high priest, saying,
World English Bible (WEB)
In the second year of Darius the king, in the sixth month, in the first day of the month, the Word of Yahweh came by Haggai, the prophet, to Zerubbabel, the son of Shealtiel, governor of Judah, and to Joshua, the son of Jehozadak, the high priest, saying,
Young's Literal Translation (YLT)
In the second year of Darius the king, in the sixth month, in the first day of the month, hath a word of Jehovah been by the hand of Haggai the prophet, unto Zerubbabel son of Shealtiel, governor of Judah, and unto Joshua son of Josedech, the high priest, saying:
| In the second | בִּשְׁנַ֤ת | bišnat | beesh-NAHT |
| year | שְׁתַּ֙יִם֙ | šĕttayim | sheh-TA-YEEM |
| Darius of | לְדָרְיָ֣וֶשׁ | lĕdoryāweš | leh-dore-YA-vesh |
| the king, | הַמֶּ֔לֶךְ | hammelek | ha-MEH-lek |
| in the sixth | בַּחֹ֙דֶשׁ֙ | baḥōdeš | ba-HOH-DESH |
| month, | הַשִּׁשִּׁ֔י | haššiššî | ha-shee-SHEE |
| in the first | בְּי֥וֹם | bĕyôm | beh-YOME |
| day | אֶחָ֖ד | ʾeḥād | eh-HAHD |
| month, the of | לַחֹ֑דֶשׁ | laḥōdeš | la-HOH-desh |
| came | הָיָ֨ה | hāyâ | ha-YA |
| the word | דְבַר | dĕbar | deh-VAHR |
| Lord the of | יְהוָ֜ה | yĕhwâ | yeh-VA |
| by | בְּיַד | bĕyad | beh-YAHD |
| Haggai | חַגַּ֣י | ḥaggay | ha-ɡAI |
| the prophet | הַנָּבִ֗יא | hannābîʾ | ha-na-VEE |
| unto | אֶל | ʾel | el |
| Zerubbabel | זְרֻבָּבֶ֤ל | zĕrubbābel | zeh-roo-ba-VEL |
| the son | בֶּן | ben | ben |
| of Shealtiel, | שְׁאַלְתִּיאֵל֙ | šĕʾaltîʾēl | sheh-al-tee-ALE |
| governor | פַּחַ֣ת | paḥat | pa-HAHT |
| Judah, of | יְהוּדָ֔ה | yĕhûdâ | yeh-hoo-DA |
| and to | וְאֶל | wĕʾel | veh-EL |
| Joshua | יְהוֹשֻׁ֧עַ | yĕhôšuaʿ | yeh-hoh-SHOO-ah |
| the son | בֶּן | ben | ben |
| Josedech, of | יְהוֹצָדָ֛ק | yĕhôṣādāq | yeh-hoh-tsa-DAHK |
| the high | הַכֹּהֵ֥ן | hakkōhēn | ha-koh-HANE |
| priest, | הַגָּד֖וֹל | haggādôl | ha-ɡa-DOLE |
| saying, | לֵאמֹֽר׃ | lēʾmōr | lay-MORE |
Cross Reference
Ezra 2:2
ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
Matthew 1:12
ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
Haggai 2:10
ਕੰਮ ਸ਼ੁਰੂ ਹੋ ਚੁੱਕਿਆ-ਅਸੀਸ ਮਿਲੇਗੀ ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ 9 ਵੇਂ ਮਹੀਨੇ ਦੀ 24 ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੁਆਰਾ ਆਈ ਕਿ
Ezra 3:8
ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।
Ezra 3:2
ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।
1 Chronicles 3:17
ਬਾਬਲ ਦੀ ਹਿਰਾਸਤ ਉਪਰੰਤ ਦਾਊਦ ਦਾ ਘਰਾਣਾ ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬੇਬੀਲੋਨ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ,
1 Chronicles 3:19
ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁੱਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਥ।
Ezra 6:14
ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।
Nehemiah 7:7
ਇਹ ਲੋਕ ਜ਼ਰੁੱਬਾਬਲ ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾਏਲੀ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾਏਲ ਤੋਂ ਜਿਹੜੇ ਮਨੁੱਖ ਪਰਤੇ ਉਨ੍ਹਾਂ ਦੀ ਗਿਣਤੀ ਅਤੇ ਨਾਂਓ ਇਸ ਪ੍ਰਕਾਰ ਹਨ।
Haggai 1:12
ਨਵੇਂ ਮੰਦਰ ਦਾ ਨਿਰਮਾਣ ਸ਼ੁਰੂ ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਬਚੇ ਹੋਏ ਲੋਕਾਂ ਨੇ ਯਹੋਵਾਹ ਪਰਮੇਸ਼ੁਰ ਨੂੰ ਅਤੇ ਜੋ ਨਬੀ ਹੱਜਈ ਨੇ ਉਨ੍ਹਾਂ ਨੂੰ ਕਿਹਾ ਉਸ ਨੂੰ ਮੰਨਿਆ, ਕਿਉਂ ਕਿ ਯਹੋਵਹ ਨੇ ਉਸ ਨੂੰ ਭੇਜਿਆ ਸੀ, ਅਤੇ ਲੋਕਾਂ ਨੇ ਆਪਣਾ ਭੈ ਅਤੇ ਇੱਜ਼ਤ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਦਰਸਾਈ।
Haggai 1:14
ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ।
Luke 3:27
ਯਹੂਦਾਹ ਯੋਹਾਨਾਨ ਦਾ ਪੁੱਤਰ ਸੀ ਤੇ ਯੋਹਾਨਾਨ ਰੇਸਹ ਦਾ ਅਤੇ ਰੇਸਹ ਜ਼ਰੁੱਬਾਬਲ ਦਾ ਪੁੱਤਰ ਸੀ ਅਤੇ ਜ਼ਰੁੱਬਾਬਲ ਸ਼ਅਲਤੀਏਲ ਦਾ। ਸ਼ਾਲਤੀਏਲ ਨੇਰੀ ਦਾ ਪੁੱਤਰ ਸੀ
Zechariah 4:6
ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ।
Haggai 2:20
ਮਹੀਨੇ ਦੇ 24 ਵੇਂ ਦਿਨ ਹੀ ਹੱਜਈ ਨਬੀ ਨੂੰ ਯਹੋਵਾਹ ਦੀ ਇੱਕ ਹੋਰ ਬਾਣੀ ਪ੍ਰਗਟ ਹੋਈ। ਉਹ ਸੰਦੇਸ਼ ਹੈ।
Haggai 2:4
ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”
1 Kings 14:18
ਸਾਰੇ ਇਸਰਾਏਲੀ ਉਸ ਲਈ ਕੁਰਲਾਏ ਅਤੇ ਉਸ ਨੂੰ ਦਫ਼ਨਾਅ ਆਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਨੇ ਫ਼ੁਰਮਾਇਆ ਸੀ। ਯਹੋਵਾਹ ਨੇ ਆਪਣੇ ਸੇਵਕ ਨਬੀ ਅਹੀਯਾਹ ਦੇ ਮੂੰਹੋਂ ਇਹ ਬਚਨ ਬੁਲਵਾਏ ਸਨ।
2 Kings 14:25
ਉਸ ਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫ਼ਰ ਦਾ ਸੀ, ਆਖਿਆ ਸੀ ਉਸ ਨੇ ਇਸਰਾਏਲ ਹੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ।
1 Chronicles 6:14
ਅਜ਼ਰਯਾਹ ਸਰਾਯਾਹ ਦਾ ਪਿਤਾ ਸੀ ਤੇ ਸਰਾਯਾਹ ਦਾ ਪੁੱਤਰ ਯਹੋਸਾਦਾਕ ਸੀ।
Ezra 1:8
ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।
Ezra 2:63
ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
Ezra 4:24
ਮੰਦਰ ਦੇ ਕੰਮ ਦਾ ਰੁਕਣਾ ਤਦ ਪਰਮੇਸ਼ੁਰ ਦੇ ਮੰਦਰ ਦਾ ਜੋ ਯਰੂਸ਼ਲਮ ਵਿੱਚ ਸੀ, ਕੰਮ ਰੋਕ ਦਿੱਤਾ ਗਿਆ ਅਤੇ ਫਾਰਸ ਦੇ ਪਾਤਸ਼ਾਹ ਫਾਰਸ ਦੇ ਰਾਜ ਦੇ ਦੂਜੇ ਵਰ੍ਹੇ ਤੀਕ ਇਹ ਕੰਮ ਰੁਕਿਆ ਰਿਹਾ।
Nehemiah 5:14
ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12ਵਰ੍ਹੇ ਰਾਜਪਾਲ ਕਿਹਾ।
Nehemiah 8:9
ਤਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿੱਖਾਉਂਦੇ ਸਨ, ਉਨ੍ਹਾਂ ਨੇ ਕਿਹਾ, “ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ3 ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!” ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।
Nehemiah 12:1
ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,
Nehemiah 12:10
ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਅਤੇ ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ ਅਤੇ ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ।
Haggai 2:1
ਯਹੋਵਾਹ ਦਾ ਲੋਕਾਂ ਨੂੰ ਉਤਸਾਹਿਤ ਕਰਨਾ ਯਹੋਵਾਹ ਵੱਲੋਂ 7ਵੇਂ ਮਹੀਨੇ ਦੇ 21ਵੇਂ ਦਿਨ ਹੱਜਈ ਨੂੰ ਇਹ ਬਾਣੀ ਹੋਈ:
Exodus 4:13
ਪਰ ਮੂਸਾ ਨੇ ਆਖਿਆ, “ਮੇਰੇ ਯਹੋਵਾਹ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਨਹੀਂ, ਕਿਸੇ ਹੋਰ ਬੰਦੇ ਨੂੰ ਭੇਜੋ।”