John 15:25
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
John 15:25 in Other Translations
King James Version (KJV)
But this cometh to pass, that the word might be fulfilled that is written in their law, They hated me without a cause.
American Standard Version (ASV)
But `this cometh to pass', that the word may be fulfilled that is written in their law, They hated me without a cause.
Bible in Basic English (BBE)
This comes about so that the writing in their law may be made true, Their hate for me was without cause.
Darby English Bible (DBY)
But that the word written in their law might be fulfilled, They hated me without a cause.
World English Bible (WEB)
But this happened so that the word may be fulfilled which was written in their law, 'They hated me without a cause.'
Young's Literal Translation (YLT)
but -- that the word may be fulfilled that was written in their law -- They hated me without a cause.
| But | ἀλλ' | all | al |
| this cometh to pass, that | ἵνα | hina | EE-na |
| the | πληρωθῇ | plērōthē | play-roh-THAY |
| that | ὁ | ho | oh |
| word | λόγος | logos | LOH-gose |
| might be fulfilled | ὁ | ho | oh |
| γεγραμμένος | gegrammenos | gay-grahm-MAY-nose | |
| written is | ἐν | en | ane |
| in | τῷ | tō | toh |
| their | νόμῳ | nomō | NOH-moh |
| law, | αὐτῶν | autōn | af-TONE |
| ὅτι | hoti | OH-tee | |
| hated They | Ἐμίσησάν | emisēsan | ay-MEE-say-SAHN |
| me | με | me | may |
| without a cause. | δωρεάν | dōrean | thoh-ray-AN |
Cross Reference
Psalm 109:3
ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।
Psalm 35:19
ਮੇਰੇ ਝੂਠੇ ਦੁਸ਼ਮਣ ਹੱਸਦੇ ਨਹੀਂ ਰਹਿ ਸੱਕਣਗੇ। ਅਵੱਸ਼ ਹੀ ਮੇਰੇ ਦੁਸ਼ਮਣਾਂ ਨੂੰ ਉਨ੍ਹਾਂ ਦੀਆਂ ਗੁਪਤ ਵਿਉਂਤਾ ਦਾ ਦੰਡ ਮਿਲੇਗਾ।
Psalm 69:4
ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।
2 Corinthians 11:7
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।
John 10:34
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
Luke 24:44
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
John 19:36
ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
Psalm 7:4
ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ।
Revelation 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
Revelation 21:6
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।
Matthew 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
Galatians 2:21
ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।
Romans 3:24
ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ।
Romans 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
2 Thessalonians 3:8
ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।