John 19:1
ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ੜ ਕੇ ਕੋੜੇ ਮਾਰਨ ਦਾ ਹੁਕਮ ਦਿੱਤਾ।
John 19:1 in Other Translations
King James Version (KJV)
Then Pilate therefore took Jesus, and scourged him.
American Standard Version (ASV)
Then Pilate therefore took Jesus, and scourged him.
Bible in Basic English (BBE)
Then Pilate took Jesus and had him whipped with cords.
Darby English Bible (DBY)
Then Pilate therefore took Jesus and scourged [him].
World English Bible (WEB)
So Pilate then took Jesus, and flogged him.
Young's Literal Translation (YLT)
Then, therefore, did Pilate take Jesus and scourge `him',
| Then | Τότε | tote | TOH-tay |
| οὖν | oun | oon | |
| Pilate | ἔλαβεν | elaben | A-la-vane |
| therefore | ὁ | ho | oh |
| took | Πιλᾶτος | pilatos | pee-LA-tose |
| τὸν | ton | tone | |
| Jesus, | Ἰησοῦν | iēsoun | ee-ay-SOON |
| and | καὶ | kai | kay |
| scourged | ἐμαστίγωσεν | emastigōsen | ay-ma-STEE-goh-sane |
Cross Reference
Isaiah 53:5
ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ।
Isaiah 50:6
ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।
Luke 23:16
ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”
Matthew 20:19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”
1 Peter 2:24
ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
Hebrews 11:36
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
2 Corinthians 11:24
ਯਹੂਦੀਆਂ ਨੇ ਮੈਨੂੰ ਪੰਜ ਵਾਰੀ 39 ਕੋੜਿਆਂ ਦੀ ਸਜ਼ਾ ਦਿੱਤੀ ਸੀ।
Acts 22:24
ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸ ਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁੱਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।
Acts 16:22
ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।
Luke 23:23
ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।
Luke 18:33
ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”
Mark 15:15
ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
Mark 10:33
ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
Matthew 27:26
ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।
Matthew 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
Psalm 129:3
ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿੱਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ। ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।