Matthew 19:19
ਆਪਣੇ ਮਾਂ-ਬਾਪ ਦਾ ਆਦਰ ਕਰੋ’ ਅਤੇ ‘ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’”
Matthew 19:19 in Other Translations
King James Version (KJV)
Honour thy father and thy mother: and, Thou shalt love thy neighbour as thyself.
American Standard Version (ASV)
Honor thy father and mother; and, Thou shalt love thy neighbor as thyself.
Bible in Basic English (BBE)
Give honour to your father and your mother: and, Have love for your neighbour as for yourself.
Darby English Bible (DBY)
Honour thy father and thy mother, and Thou shalt love thy neighbour as thyself.
World English Bible (WEB)
'Honor your father and mother.' And, 'You shall love your neighbor as yourself.'"
Young's Literal Translation (YLT)
honour thy father and mother, and, thou shalt love thy neighbor as thyself.'
| Honour | Τίμα | tima | TEE-ma |
| thy | τὸν | ton | tone |
| πατέρα | patera | pa-TAY-ra | |
| father | σου | sou | soo |
| and | καὶ | kai | kay |
| thy | τὴν | tēn | tane |
| mother: | μητέρα, | mētera | may-TAY-ra |
| and, | καί, | kai | kay |
| Thou shalt love | Ἀγαπήσεις | agapēseis | ah-ga-PAY-sees |
| thy | τὸν | ton | tone |
| πλησίον | plēsion | play-SEE-one | |
| neighbour | σου | sou | soo |
| as | ὡς | hōs | ose |
| thyself. | σεαυτόν | seauton | say-af-TONE |
Cross Reference
Leviticus 19:18
ਉਨ੍ਹਾਂ ਮੰਦੀਆਂ ਗੱਲਾਂ ਬਾਰੇ ਖਾਰ ਨਾ ਖਾਵੋ ਜੋ ਲੋਕ ਤੁਹਾਡੇ ਨਾਲ ਕਰਦੇ ਹਨ। ਬਦਲਾ ਲੈਣ ਦੀ ਕੋਸ਼ਿਸ਼ ਨਾ ਕਰੋ। ਆਪਣੇ ਗੁਆਂਢੀ ਨੂੰ ਆਪਣੇ-ਆਪ ਵਾਂਗ ਪਿਆਰ ਕਰੋ। ਮੈਂ ਯਹੋਵਾਹ ਹਾਂ।
James 2:8
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
Matthew 22:39
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
Galatians 5:14
ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
Luke 10:27
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
Deuteronomy 5:16
‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।
Exodus 20:12
“ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
Ephesians 6:1
ਬੱਚੇ ਅਤੇ ਮਾਪੇ ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।
Romans 13:9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”
Matthew 15:4
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
Matthew 5:43
ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’
Proverbs 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
Leviticus 19:3
“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Exodus 20:14
“ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।