Proverbs 17:11
ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।
Proverbs 17:11 in Other Translations
King James Version (KJV)
An evil man seeketh only rebellion: therefore a cruel messenger shall be sent against him.
American Standard Version (ASV)
An evil man seeketh only rebellion; Therefore a cruel messenger shall be sent against him.
Bible in Basic English (BBE)
An uncontrolled man is only looking for trouble, so a cruel servant will be sent against him.
Darby English Bible (DBY)
An evil [man] seeketh only rebellion; but a cruel messenger shall be sent against him.
World English Bible (WEB)
An evil man seeks only rebellion; Therefore a cruel messenger shall be sent against him.
Young's Literal Translation (YLT)
An evil man seeketh only rebellion, And a fierce messenger is sent against him.
| An evil | אַךְ | ʾak | ak |
| man seeketh | מְרִ֥י | mĕrî | meh-REE |
| only | יְבַקֶּשׁ | yĕbaqqeš | yeh-va-KESH |
| rebellion: | רָ֑ע | rāʿ | ra |
| cruel a therefore | וּמַלְאָ֥ךְ | ûmalʾāk | oo-mahl-AK |
| messenger | אַ֝כְזָרִ֗י | ʾakzārî | AK-za-REE |
| shall be sent | יְשֻׁלַּח | yĕšullaḥ | yeh-shoo-LAHK |
| against him. | בּֽוֹ׃ | bô | boh |
Cross Reference
2 Samuel 15:12
ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।
Matthew 22:7
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।
Matthew 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
1 Kings 2:46
ਫੇਰ ਰਾਜੇ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸ਼ਿਮਈ ਨੂੰ ਮਾਰਨ ਦਾ ਆਦੇਸ਼ ਦਿੱਤਾ ਅਤੇ ਉਸ ਨੇ ਇੰਝ ਹੀ ਕੀਤਾ। ਹੁਣ, ਸੁਲੇਮਾਨ ਦਾ ਆਪਣੇ ਰਾਜ ਉੱਪਰ ਪੂਰਾ ਨਿਯੰਤ੍ਰਣ ਸੀ।
1 Kings 2:31
ਤਦ ਪਾਤਸ਼ਾਹ ਨੇ ਬਨਾਯਾਹ ਨੂੰ ਹੁਕਮ ਦਿੱਤਾ, “ਜਿਵੇਂ ਉਹ ਆਖਦਾ ਹੈ ਉਵੇਂ ਹੀ ਕਰ! ਉਸ ਨੂੰ ਉੱਥੇ ਹੀ ਮਾਰ ਕੇ ਦੱਬ ਦੇ। ਫੇਰ ਮੈਂ ਅਤੇ ਮੇਰੇ ਲੋਕ ਯੋਆਬ ਦੁਆਰਾ ਬਹਾਏ ਬੇਕਸੂਰਾਂ ਦੇ ਖੂਨ ਤੋਂ ਮੁਕਤ ਹੋਵਾਂਗੇ।
1 Kings 2:24
ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ ਅਤੇ ਮੈਨੂੰ ਉਹ ਸਿੰਘਾਸਣ ਦਿੱਤਾ ਹੈ ਜੋ ਪਹਿਲਾਂ ਮੇਰੇ ਪਿਤਾ ਦਾਊਦ ਦਾ ਸੀ। ਯਹੋਵਾਹ ਨੇ ਆਪਣਾ ਵਚਨ ਨਿਭਾਇਆ ਤੇ ਇਹ ਰਾਜ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੌਂਪਿਆ। ਇਸ ਲਈ ਹੁਣ, ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਅੱਜ ਅਦੋਨੀਯਾਹ ਮਰੇਗਾ।”
2 Samuel 20:22
ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
2 Samuel 20:1
ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”
2 Samuel 18:19
ਯੋਆਬ ਨੇ ਦਾਊਦ ਨੂੰ ਖਬਰ ਭੇਜੀ ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, “ਮੈਨੂੰ ਹੁਣ ਨੱਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦੱਸਾ ਕਿ ਯਹੋਵਾਹ ਨੇ ਉਸ ਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।”
2 Samuel 18:15
ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸ ਨੂੰ ਮਾਰ ਸੁੱਟਿਆ।
2 Samuel 16:5
ਸ਼ਿਮਈ ਦਾਊਦ ਨੂੰ ਸਰਾਪਦਾ ਦਾਊਦ ਪਾਤਸ਼ਾਹ ਤਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ।
Luke 19:27
ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”