Proverbs 24:9
ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।
Proverbs 24:9 in Other Translations
King James Version (KJV)
The thought of foolishness is sin: and the scorner is an abomination to men.
American Standard Version (ASV)
The thought of foolishness is sin; And the scoffer is an abomination to men.
Bible in Basic English (BBE)
The purpose of the foolish is sin: and the hater of authority is disgusting to others.
Darby English Bible (DBY)
The purpose of folly is sin, and the scorner is an abomination to men.
World English Bible (WEB)
The schemes of folly are sin. The mocker is detested by men.
Young's Literal Translation (YLT)
The thought of folly `is' sin, And an abomination to man `is' a scorner.
| The thought | זִמַּ֣ת | zimmat | zee-MAHT |
| of foolishness | אִוֶּ֣לֶת | ʾiwwelet | ee-WEH-let |
| is sin: | חַטָּ֑את | ḥaṭṭāt | ha-TAHT |
| scorner the and | וְתוֹעֲבַ֖ת | wĕtôʿăbat | veh-toh-uh-VAHT |
| is an abomination | לְאָדָ֣ם | lĕʾādām | leh-ah-DAHM |
| to men. | לֵֽץ׃ | lēṣ | layts |
Cross Reference
Matthew 15:19
ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
Acts 8:22
ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।
Proverbs 29:8
ਮਖੌਲੀ ਨਗਰ ਵਿੱਚ ਦੰਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਥਾਪਿਤ ਕਰਦਾ ਹੈ।
2 Corinthians 10:5
ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।
Matthew 9:4
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ?
Matthew 5:28
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।
Jeremiah 4:14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।
Isaiah 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
Proverbs 24:8
-23- ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।
Proverbs 23:7
ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।
Proverbs 22:10
ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।
Psalm 119:113
ਸਾਮਕ ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
Genesis 8:21
ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।
Genesis 6:5
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।