Proverbs 26:4
ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
Proverbs 26:4 in Other Translations
King James Version (KJV)
Answer not a fool according to his folly, lest thou also be like unto him.
American Standard Version (ASV)
Answer not a fool according to his folly, Lest thou also be like unto him.
Bible in Basic English (BBE)
Do not give to the foolish man a foolish answer, or you will be like him.
Darby English Bible (DBY)
Answer not a fool according to his folly, lest thou also be like unto him.
World English Bible (WEB)
Don't answer a fool according to his folly, Lest you also be like him.
Young's Literal Translation (YLT)
Answer not a fool according to his folly, Lest thou be like to him -- even thou.
| Answer | אַל | ʾal | al |
| not | תַּ֣עַן | taʿan | TA-an |
| a fool | כְּ֭סִיל | kĕsîl | KEH-seel |
| folly, his to according | כְּאִוַּלְתּ֑וֹ | kĕʾiwwaltô | keh-ee-wahl-TOH |
| lest | פֶּֽן | pen | pen |
| thou | תִּשְׁוֶה | tišwe | teesh-VEH |
| also | לּ֥וֹ | lô | loh |
| be like | גַם | gam | ɡahm |
| unto him. | אָֽתָּה׃ | ʾāttâ | AH-ta |
Cross Reference
Judges 12:1
ਯਿਫ਼ਤਾਹ ਅਤੇ ਇਫ਼ਰਾਈਮ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”
1 Peter 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
1 Peter 2:21
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
Isaiah 36:21
ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸ ਨੇ ਆਖਿਆ ਸੀ, “ਉਸ ਨੂੰ ਕੁਝ ਨਾ ਆਖਣਾ।”
Proverbs 17:14
ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।
2 Kings 14:8
ਅਮਸਯਾਹ ਦੀ ਯਹੋਆਸ਼ ਦੇ ਵਿਰੁੱਧ ਜੰਗ ਦੀ ਖਾਹਿਸ਼ ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, “ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਹਮਣੇ ਹੋਕੇ ਲੜੀਏ।”
1 Kings 12:16
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”
1 Kings 12:14
ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿਆ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।
2 Samuel 19:41
ਇਸਰਾਏਲੀਆਂ ਦੀ ਯਹੂਦਾਹ ਦੇ ਲੋਕਾਂ ਨਾਲ ਬਹਿਸ ਸਾਰੇ ਇਸਰਾਏਲੀ ਇਕੱਠੇ ਹੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜ੍ਹਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸ ਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋ ਪਾਰ ਲੈ ਆਏ?”
Jude 1:9
ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”