Psalm 11:7 in Punjabi

Punjabi Punjabi Bible Psalm Psalm 11 Psalm 11:7

Psalm 11:7
ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।

Psalm 11:6Psalm 11

Psalm 11:7 in Other Translations

King James Version (KJV)
For the righteous LORD loveth righteousness; his countenance doth behold the upright.

American Standard Version (ASV)
For Jehovah is righteous; he loveth righteousness: The upright shall behold his face. Psalm 12 For the Chief Musician; set to the Sheminith. A Psalm of David.

Bible in Basic English (BBE)
For the Lord is upright; he is a lover of righteousness: the upright will see his face.

Darby English Bible (DBY)
For righteous is Jehovah; he loveth righteousness, his countenance doth behold the upright.

Webster's Bible (WBT)
For the righteous LORD loveth righteousness; his countenance beholdeth the upright.

World English Bible (WEB)
For Yahweh is righteous. He loves righteousness. The upright shall see his face.

Young's Literal Translation (YLT)
For righteous `is' Jehovah, Righteousness He hath loved, The upright doth His countenance see!'

For
כִּֽיkee
the
righteous
צַדִּ֣יקṣaddîqtsa-DEEK
Lord
יְ֭הוָהyĕhwâYEH-va
loveth
צְדָק֣וֹתṣĕdāqôttseh-da-KOTE
righteousness;
אָהֵ֑בʾāhēbah-HAVE
countenance
his
יָ֝שָׁ֗רyāšārYA-SHAHR
doth
behold
יֶחֱז֥וּyeḥĕzûyeh-hay-ZOO
the
upright.
פָנֵֽימוֹ׃pānêmôfa-NAY-moh

Cross Reference

Psalm 45:7
ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।

Psalm 17:15
ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।

Psalm 33:5
ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।

Revelation 22:4
ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ।

1 John 3:2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।

1 Peter 3:12
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”

Isaiah 61:8
ਇਹ ਇਉਂ ਵਾਪਰੇਗਾ? ਕਿਉਂਕਿ ਮੈਂ ਯਹੋਵਾਹ ਹਾਂ ਅਤੇ ਮੈਂ ਨਿਰਪੱਖਤਾ ਨੂੰ ਪਸੰਦ ਕਰਦਾ ਹਾਂ। ਮੈਂ ਚੋਰੀ ਕਰਨ ਨੂੰ ਨਫ਼ਰਤ ਕਰਦਾ ਹਾਂ ਅਤੇ ਹਰ ਉਸ ਗੱਲ ਨੂੰ ਜਿਹੜੀ ਗ਼ਲਤ ਹੈ। ਇਸ ਲਈ ਮੈਂ ਲੋਕਾਂ ਨੂੰ ਉਹ ਧਨ ਦਿਆਂਗਾ ਜਿਹੜਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਮੈਂ ਆਪਣੇ ਲੋਕਾਂ ਨਾਲ ਸਦਾ ਲਈ ਇੱਕ ਇਕਰਾਰਨਾਮਾ ਕਰਾਂਗਾ।

Psalm 146:8
ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।

Psalm 99:4
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।

Psalm 42:5
ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ। ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ।

Psalm 34:15
ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।

Psalm 33:18
ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।

Psalm 21:6
ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।

Psalm 7:11
ਪਰਮੇਸ਼ੁਰ ਸਹੀ ਨਿਆਂਕਾਰ ਹੈ। ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ।

Psalm 7:9
ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।

Psalm 5:12
ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।

Job 36:7
ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ। ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।