Psalm 113:3
ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।
Psalm 113:3 in Other Translations
King James Version (KJV)
From the rising of the sun unto the going down of the same the LORD's name is to be praised.
American Standard Version (ASV)
From the rising of the sun unto the going down of the same Jehovah's name is to be praised.
Bible in Basic English (BBE)
From the coming up of the sun to its going down, the Lord's name is to be praised.
Darby English Bible (DBY)
From the rising of the sun unto the going down of the same, let Jehovah's name be praised.
World English Bible (WEB)
From the rising of the sun to the going down of the same, Yahweh's name is to be praised.
Young's Literal Translation (YLT)
From the rising of the sun unto its going in, Praised `is' the name of Jehovah.
| From the rising | מִמִּזְרַח | mimmizraḥ | mee-meez-RAHK |
| of the sun | שֶׁ֥מֶשׁ | šemeš | SHEH-mesh |
| unto | עַד | ʿad | ad |
| the going down | מְבוֹא֑וֹ | mĕbôʾô | meh-voh-OH |
| Lord's the same the of | מְ֝הֻלָּ֗ל | mĕhullāl | MEH-hoo-LAHL |
| name | שֵׁ֣ם | šēm | shame |
| is to be praised. | יְהוָֽה׃ | yĕhwâ | yeh-VA |
Cross Reference
Malachi 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
Isaiah 59:19
ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸ ਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।
Revelation 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
Romans 15:9
ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ, “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।”
Habakkuk 2:14
ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ। ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ।
Isaiah 49:13
ਹੇ ਅਕਾਸ਼ ਅਤੇ ਧਰਤੀਏ, ਪ੍ਰਸੰਨ ਹੋਵੋ! ਪਰਬਤੋਂ, ਖੁਸ਼ੀ ਦੇ ਨਾਹਰੇ ਮਾਰੋ! ਕਿਉਂ ਕਿ ਯਹੋਵਾਹ ਆਪਣੇ ਬੰਦਿਆਂ ਨੂੰ ਸੱਕੂਨ ਪਹੁੰਚਾਉਂਦਾ ਹੈ। ਯਹੋਵਾਹ ਆਪਣੇ ਗਰੀਬ ਲੋਕਾਂ ਨਾਲ ਨੇਕੀ ਕਰਦਾ ਹੈ।
Isaiah 42:10
ਯਹੋਵਾਹ ਦੀ ਉਸਤਤ ਦਾ ਗੀਤ ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!
Isaiah 24:16
ਅਸੀਂ ਧਰਤੀ ਦੇ ਹਰ ਸਥਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, “ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।”
Psalm 86:9
ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।
Psalm 72:11
ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।
Psalm 50:1
ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
Psalm 48:10
ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।
Psalm 18:3
ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ। ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
Psalm 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।