Psalm 118:14
ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।
Psalm 118:14 in Other Translations
King James Version (KJV)
The LORD is my strength and song, and is become my salvation.
American Standard Version (ASV)
Jehovah is my strength and song; And he is become my salvation.
Bible in Basic English (BBE)
The Lord is my strength and my song; he has become my salvation.
Darby English Bible (DBY)
My strength and song is Jah, and he is become my salvation.
World English Bible (WEB)
Yah is my strength and song. He has become my salvation.
Young's Literal Translation (YLT)
My strength and song `is' Jah, And He is to me for salvation.
| The Lord | עָזִּ֣י | ʿozzî | oh-ZEE |
| is my strength | וְזִמְרָ֣ת | wĕzimrāt | veh-zeem-RAHT |
| song, and | יָ֑הּ | yāh | ya |
| and is become | וַֽיְהִי | wayhî | VA-hee |
| my salvation. | לִ֝֗י | lî | lee |
| לִֽישׁוּעָֽה׃ | lîšûʿâ | LEE-shoo-AH |
Cross Reference
Isaiah 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
Exodus 15:2
ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।
Psalm 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
Isaiah 45:17
ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
Isaiah 45:22
ਦੂਰ-ਦੂਰ ਦੇ ਤੁਹਾਨੂੰ ਸਮੂਹ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਝੂਠੇ ਦੇਵਤਿਆਂ ਦੇ ਪਿੱਛੇ ਲੱਗਣ ਤੋਂ ਹਟ ਜਾਓ। ਤੁਹਾਨੂੰ ਚਾਹੀਦਾ ਹੈ ਕਿ ਮੇਰੇ ਪਿੱਛੇ ਲੱਗੋ ਅਤੇ ਬਚ ਜਾਓ। ਮੈਂ ਪਰਮੇਸ਼ੁਰ ਹਾਂ। ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ।
Matthew 1:21
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”