Psalm 141:7
ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।
Psalm 141:7 in Other Translations
King James Version (KJV)
Our bones are scattered at the grave's mouth, as when one cutteth and cleaveth wood upon the earth.
American Standard Version (ASV)
As when one ploweth and cleaveth the earth, Our bones are scattered at the mouth of Sheol.
Bible in Basic English (BBE)
Our bones are broken up at the mouth of the underworld, as the earth is broken by the plough.
Darby English Bible (DBY)
Our bones are scattered at the mouth of Sheol, as when one cutteth and cleaveth [wood] upon the earth.
World English Bible (WEB)
"As when one plows and breaks up the earth, Our bones are scattered at the mouth of Sheol."
Young's Literal Translation (YLT)
As one tilling and ripping up in the land, Have our bones been scattered at the command of Saul.
| Our bones | כְּמ֤וֹ | kĕmô | keh-MOH |
| are scattered | פֹלֵ֣חַ | pōlēaḥ | foh-LAY-ak |
| at the grave's | וּבֹקֵ֣עַ | ûbōqēaʿ | oo-voh-KAY-ah |
| mouth, | בָּאָ֑רֶץ | bāʾāreṣ | ba-AH-rets |
| when as | נִפְזְר֥וּ | nipzĕrû | neef-zeh-ROO |
| one cutteth | עֲ֝צָמֵ֗ינוּ | ʿăṣāmênû | UH-tsa-MAY-noo |
| and cleaveth | לְפִ֣י | lĕpî | leh-FEE |
| wood upon the earth. | שְׁאֽוֹל׃ | šĕʾôl | sheh-OLE |
Cross Reference
Psalm 53:5
ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
1 Samuel 22:18
ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, “ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ।” ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸ ਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁੱਟਿਆ।
Psalm 44:22
ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
Romans 8:36
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
2 Corinthians 1:9
ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।
Hebrews 11:37
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
Revelation 11:8
ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।