Psalm 149:9
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।
Psalm 149:9 in Other Translations
King James Version (KJV)
To execute upon them the judgment written: this honour have all his saints. Praise ye the LORD.
American Standard Version (ASV)
To execute upon them the judgment written: This honor have all his saints. Praise ye Jehovah.
Bible in Basic English (BBE)
To give them the punishment which is in the holy writings: this honour is given to all his saints. Praise be to the Lord.
Darby English Bible (DBY)
To execute upon them the judgment written. This honour have all his saints. Hallelujah!
World English Bible (WEB)
To execute on them the written judgment. All his saints have this honor. Praise Yah!
Young's Literal Translation (YLT)
To do among them the judgment written, An honour it `is' for all his saints. Praise ye Jah!
| To execute | לַעֲשׂ֤וֹת | laʿăśôt | la-uh-SOTE |
| upon them the judgment | בָּהֶ֨ם׀ | bāhem | ba-HEM |
| written: | מִשְׁפָּ֬ט | mišpāṭ | meesh-PAHT |
| this | כָּת֗וּב | kātûb | ka-TOOV |
| honour | הָדָ֣ר | hādār | ha-DAHR |
| have all | ה֭וּא | hûʾ | hoo |
| his saints. | לְכָל | lĕkāl | leh-HAHL |
| Praise | חֲסִידָ֗יו | ḥăsîdāyw | huh-see-DAV |
| ye the Lord. | הַֽלְלוּ | hallû | HAHL-loo |
| יָֽהּ׃ | yāh | ya |
Cross Reference
Psalm 148:14
ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
1 Corinthians 6:2
ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ।
Deuteronomy 7:1
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।
Deuteronomy 32:42
ਮੇਰੇ ਦੁਸ਼ਮਣ ਮਾਰੇ ਜਾਣਗੇ ਅਤੇ ਉਹ ਕੈਦੀ ਬਣਾ ਲਈ ਜਾਣਗੇ, ਮੇਰੇ ਤੀਰ ਉਨ੍ਹਾਂ ਦੇ ਖੂਨ ਨਾਲ ਢੱਕੇ ਹੋਣਗੇ। ਮੇਰੀ ਸ਼ਮਸ਼ੀਰ ਉਨ੍ਹਾਂ ਦੇ ਫ਼ੌਜੀਆਂ ਦੇ ਸਿਰ ਕਲਮ ਕਰ ਦੇਵੇਗੀ।’
Psalm 137:8
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
Isaiah 14:22
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
Ezekiel 28:26
ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
Revelation 3:21
“ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।
Revelation 17:14
ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”