Psalm 23:1 in Punjabi

Punjabi Punjabi Bible Psalm Psalm 23 Psalm 23:1

Psalm 23:1
ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।

Psalm 23Psalm 23:2

Psalm 23:1 in Other Translations

King James Version (KJV)
The LORD is my shepherd; I shall not want.

American Standard Version (ASV)
Jehovah is my shepherd; I shall not want.

Bible in Basic English (BBE)
<A Psalm. Of David.> The Lord takes care of me as his sheep; I will not be without any good thing.

Darby English Bible (DBY)
{A Psalm of David.} Jehovah is my shepherd; I shall not want.

Webster's Bible (WBT)
A Psalm of David. The LORD is my shepherd; I shall not want.

World English Bible (WEB)
> Yahweh is my shepherd: I shall lack nothing.

Young's Literal Translation (YLT)
A Psalm of David. Jehovah `is' my shepherd, I do not lack,

The
Lord
יְהוָ֥הyĕhwâyeh-VA
is
my
shepherd;
רֹ֝עִ֗יrōʿîROH-EE
I
shall
not
לֹ֣אlōʾloh
want.
אֶחְסָֽר׃ʾeḥsārek-SAHR

Cross Reference

Philippians 4:19
ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।

John 10:11
“ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

Isaiah 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।

John 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।

John 10:14
“ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।

Matthew 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।

1 Peter 2:25
ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।

Revelation 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”

Ezekiel 34:11
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ।

Hebrews 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”

1 Peter 5:4
ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।

Psalm 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।

Hebrews 13:20
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।

Psalm 34:9
ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।

Ezekiel 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।

Luke 12:30
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।

Psalm 78:52
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।

Romans 8:32
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।

Micah 5:4
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।

Psalm 79:13
ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।

Jeremiah 31:10
ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’

Jeremiah 23:3
“ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ।