Psalm 27:10
ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ। ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।
Psalm 27:10 in Other Translations
King James Version (KJV)
When my father and my mother forsake me, then the LORD will take me up.
American Standard Version (ASV)
When my father and my mother forsake me, Then Jehovah will take me up.
Bible in Basic English (BBE)
When my father and my mother are turned away from me, then the Lord will be my support.
Darby English Bible (DBY)
For had my father and my mother forsaken me, then had Jehovah taken me up.
Webster's Bible (WBT)
When my father and my mother forsake me, then the LORD will take me up.
World English Bible (WEB)
When my father and my mother forsake me, Then Yahweh will take me up.
Young's Literal Translation (YLT)
When my father and my mother Have forsaken me, then doth Jehovah gather me.
| When | כִּי | kî | kee |
| my father | אָבִ֣י | ʾābî | ah-VEE |
| and my mother | וְאִמִּ֣י | wĕʾimmî | veh-ee-MEE |
| forsake | עֲזָב֑וּנִי | ʿăzābûnî | uh-za-VOO-nee |
| Lord the then me, | וַֽיהוָ֣ה | wayhwâ | vai-VA |
| will take me up. | יַֽאַסְפֵֽנִי׃ | yaʾaspēnî | YA-as-FAY-nee |
Cross Reference
Isaiah 49:15
ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।
Isaiah 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
John 16:32
ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇੱਕਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇੱਕਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
2 Timothy 4:16
ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।
2 Samuel 16:11
ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, “ਵੇਖੋ! ਮੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵੱਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸ ਨੂੰ ਅਜਿਹਾ ਹੁਕਮ ਦਿੱਤਾ ਹੈ।”
Psalm 69:8
ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।
Matthew 10:21
“ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
John 9:35
ਆਤਮਕ ਅੰਨ੍ਹਾਪਨ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇੱਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”