Psalm 5:4
ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।
Psalm 5:4 in Other Translations
King James Version (KJV)
For thou art not a God that hath pleasure in wickedness: neither shall evil dwell with thee.
American Standard Version (ASV)
For thou art not a God that hath pleasure in wickedness: Evil shall not sojourn with thee.
Bible in Basic English (BBE)
For you are not a God who takes pleasure in wrongdoing; there is no evil with you.
Darby English Bible (DBY)
For thou art not a ùGod that hath pleasure in wickedness; evil shall not sojourn with thee.
Webster's Bible (WBT)
My voice shalt thou hear in the morning, O LORD; in the morning will I direct my prayer to thee, and will look up.
World English Bible (WEB)
For you are not a God who has pleasure in wickedness. Evil can't live with you.
Young's Literal Translation (YLT)
For not a God desiring wickedness `art' Thou, Evil inhabiteth Thee not.
| For | כִּ֤י׀ | kî | kee |
| thou | לֹ֤א | lōʾ | loh |
| art not | אֵֽל | ʾēl | ale |
| a God | חָפֵ֘ץ | ḥāpēṣ | ha-FAYTS |
| pleasure hath that | רֶ֥שַׁע׀ | rešaʿ | REH-sha |
| in wickedness: | אָ֑תָּה | ʾāttâ | AH-ta |
| neither | לֹ֖א | lōʾ | loh |
| shall evil | יְגֻרְךָ֣ | yĕgurkā | yeh-ɡoor-HA |
| dwell | רָֽע׃ | rāʿ | ra |
Cross Reference
1 Chronicles 29:17
ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
Revelation 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
2 Peter 3:13
ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।
Hebrews 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
John 14:23
ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।
Malachi 2:17
ਨਿਆਂ ਦਾ ਵਿਸ਼ੇਸ਼ ਸਮਾਂ ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ।
Habakkuk 1:13
ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ। ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ? ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।
Psalm 140:13
ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ। ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।
Psalm 101:7
ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।
Psalm 94:20
ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।
Psalm 92:15
ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
Psalm 50:21
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Psalm 11:5
ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।
Revelation 21:27
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।