Psalm 55:9
ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।
Psalm 55:9 in Other Translations
King James Version (KJV)
Destroy, O Lord, and divide their tongues: for I have seen violence and strife in the city.
American Standard Version (ASV)
Destroy, O Lord, `and' divide their tongue; For I have seen violence and strife in the city.
Bible in Basic English (BBE)
Send destruction on them, O Lord, make a division of tongues among them: for I have seen fighting and violent acts in the town.
Darby English Bible (DBY)
Swallow [them] up, Lord; divide their tongue: for I have seen violence and strife in the city.
Webster's Bible (WBT)
I would hasten my escape from the windy storm and tempest.
World English Bible (WEB)
Confuse them, Lord, and confound their language, For I have seen violence and strife in the city.
Young's Literal Translation (YLT)
Swallow up, O Lord, divide their tongue, For I saw violence and strife in a city.
| Destroy, | בַּלַּ֣ע | ballaʿ | ba-LA |
| O Lord, | אֲ֭דֹנָי | ʾădōnāy | UH-doh-nai |
| and divide | פַּלַּ֣ג | pallag | pa-LAHɡ |
| their tongues: | לְשׁוֹנָ֑ם | lĕšônām | leh-shoh-NAHM |
| for | כִּֽי | kî | kee |
| seen have I | רָאִ֨יתִי | rāʾîtî | ra-EE-tee |
| violence | חָמָ֖ס | ḥāmās | ha-MAHS |
| and strife | וְרִ֣יב | wĕrîb | veh-REEV |
| in the city. | בָּעִֽיר׃ | bāʿîr | ba-EER |
Cross Reference
Jeremiah 6:7
ਖੂਹ ਦਾ ਪਾਣੀ ਤਾਜ਼ਾ ਰਹਿੰਦਾ ਹੈ। ਇਸੇ ਤਰ੍ਹਾਂ ਹੀ, ਯਰੂਸ਼ਲਮ ਆਪਣੇ ਪਾਪ ਨੂੰ ਤਾਜ਼ਾ ਰੱਖਦਾ ਹੈ। ਮੈਂ ਹਰ ਵੇਲੇ ਇਸ ਸ਼ਹਿਰ ਵਿੱਚ ਲੁੱਟ-ਮਾਰ ਅਤੇ ਹਿੰਸਾ ਬਾਰੇ ਸੁਣਦਾ ਹਾਂ। ਅਤੇ ਯਰੂਸ਼ਲਮ ਵਿੱਚ ਹਮੇਸ਼ਾ ਬਿਮਾਰੀ ਅਤੇ ਜ਼ਖਮ ਵੇਖਦਾ ਹਾਂ।
Genesis 11:7
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
2 Samuel 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”
2 Samuel 17:1
ਅਹੀਥੋਫ਼ਲ ਦੀ ਦਾਊਦ ਵਾਸਤੇ ਸਲਾਹ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, “ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ।
Jeremiah 23:14
ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।”
Matthew 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
John 7:45
ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
Acts 23:6
ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”