Psalm 71:6
ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ।
Psalm 71:6 in Other Translations
King James Version (KJV)
By thee have I been holden up from the womb: thou art he that took me out of my mother's bowels: my praise shall be continually of thee.
American Standard Version (ASV)
By thee have I been holden up from the womb; Thou art he that took me out of my mother's bowels: My praise shall be continually of thee.
Bible in Basic English (BBE)
You have been my support from the day of my birth; you took me out of my mother's body; my praise will be ever of you.
Darby English Bible (DBY)
On thee have I been stayed from the womb; from the bowels of my mother thou didst draw me forth: my praise shall be continually of thee.
Webster's Bible (WBT)
By thee have I been sustained from my birth: thou art he that brought me into life: my praise shall be continually of thee.
World English Bible (WEB)
I have relied on you from the womb. You are he who took me out of my mother's womb. I will always praise you.
Young's Literal Translation (YLT)
By Thee I have been supported from the womb, From my mother's bowels Thou dost cut me out, In Thee `is' my praise continually.
| By | עָלֶ֤יךָ׀ | ʿālêkā | ah-LAY-ha |
| up holden been I have thee | נִסְמַ֬כְתִּי | nismaktî | nees-MAHK-tee |
| from the womb: | מִבֶּ֗טֶן | mibbeṭen | mee-BEH-ten |
| thou | מִמְּעֵ֣י | mimmĕʿê | mee-meh-A |
| took that he art | אִ֭מִּי | ʾimmî | EE-mee |
| me out of my mother's | אַתָּ֣ה | ʾattâ | ah-TA |
| bowels: | גוֹזִ֑י | gôzî | ɡoh-ZEE |
| my praise | בְּךָ֖ | bĕkā | beh-HA |
| shall be continually | תְהִלָּתִ֣י | tĕhillātî | teh-hee-la-TEE |
| of thee. | תָמִֽיד׃ | tāmîd | ta-MEED |
Cross Reference
Psalm 22:9
ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।
Psalm 139:15
ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
Jeremiah 1:5
“ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”
Psalm 34:1
ਦਾਊਦ ਦਾ ਇੱਕ ਗੀਤ ਇਹ ਲਿਖਿਆ ਹੈ, ਜਦੋਂ ਦਾਊਦ ਨੇ ਅਬੀਮਲਕ ਅੱਗੇ ਪਾਗਲ ਵਿਅਕਤੀ ਹੋਣ ਦਾ ਦਿਖਾਵਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
Isaiah 49:5
ਯਹੋਵਾਹ ਨੇ ਮੈਨੂੰ ਆਪਣੀ ਮਾਂ ਦੇ ਗਰਭ ਅੰਦਰ ਸਾਜਿਆ ਤਾਂ ਜੋ ਮੈਂ ਉਸਦਾ ਸੇਵਕ ਹੋ ਸੱਕਾਂ, ਅਤੇ ਯਾਕੂਬ ਅਤੇ ਇਸਰਾਏਲ ਦੀ ਅਗਵਾਈ ਵਾਪਸ ਓਸ ਵੱਲ ਕਰ ਸੱਕਾਂ। ਯਹੋਵਾਹ ਮੈਨੂੰ ਮਾਣ ਦੇਵੇਗਾ। ਮੈਂ ਆਪਣੀ ਤਾਕਤ ਆਪਣੇ ਪਰਮੇਸ਼ੁਰ ਪਾਸੋਂ ਹਾਸਿਲ ਕਰਾਂਗਾ। ਯਹੋਵਾਹ ਨੇ ਮੈਨੂੰ ਆਖਿਆ,
Isaiah 46:3
“ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।
Ephesians 5:20
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।
Galatians 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
Luke 1:31
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।
Jeremiah 3:4
ਪਰ ਹੁਣ ਤੂੰ ‘ਬਾਪੂ’ ਬੁਲਾ ਰਿਹਾ ਹੈਂ, ਤੂੰ ਆਖਿਆ ਸੀ, ‘ਮੇਰੇ ਬਚਪਨ ਤੋਂ ਹੀ ਤੁਸੀਂ ਮੇਰੇ ਮਿੱਤਰ ਸੀ।’
Isaiah 49:1
ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
Proverbs 8:17
ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
Psalm 145:1
ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
Psalm 71:14
ਫ਼ੇਰ, ਮੈਂ ਹੇਮਸ਼ਾ ਤੁਹਾਡੇ ਵਿੱਚ ਯਕੀਨ ਰੱਖਾਂਗਾ ਅਤੇ ਵੱਧ ਤੋਂ ਵੱਧ ਤੇਰੀ ਉਸਤਤਿ ਕਰਾਂਗਾ।