Psalm 78:10
ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
Psalm 78:10 in Other Translations
King James Version (KJV)
They kept not the covenant of God, and refused to walk in his law;
American Standard Version (ASV)
They kept not the covenant of God, And refused to walk in his law;
Bible in Basic English (BBE)
They were not ruled by God's word, and they would not go in the way of his law;
Darby English Bible (DBY)
They kept not the covenant of God, and refused to walk in his law;
Webster's Bible (WBT)
They kept not the covenant of God, and refused to walk in his law;
World English Bible (WEB)
They didn't keep God's covenant, And refused to walk in his law.
Young's Literal Translation (YLT)
They have not kept the covenant of God, And in His law they have refused to walk,
| They kept | לֹ֣א | lōʾ | loh |
| not | שָׁ֭מְרוּ | šāmĕrû | SHA-meh-roo |
| the covenant | בְּרִ֣ית | bĕrît | beh-REET |
| of God, | אֱלֹהִ֑ים | ʾĕlōhîm | ay-loh-HEEM |
| refused and | וּ֝בְתוֹרָת֗וֹ | ûbĕtôrātô | OO-veh-toh-ra-TOH |
| to walk | מֵאֲנ֥וּ | mēʾănû | may-uh-NOO |
| in his law; | לָלֶֽכֶת׃ | lāleket | la-LEH-het |
Cross Reference
Deuteronomy 31:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ।
Deuteronomy 31:20
ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ।
Judges 2:10
ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।
2 Kings 17:14
ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ।
Nehemiah 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
Jeremiah 31:32
ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।