No lexicon data found for Strong's number: 199

Matthew 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”

Luke 1:3
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।

Acts 18:25
ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।

Acts 18:26
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।

Acts 23:15
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”

Acts 23:20
ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁੱਛਣਾ ਚਾਹੁੰਦੇ ਹਨ।

Acts 24:22
ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇੱਥੇ ਆਵੇਗਾ।”

Ephesians 5:15
ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।

1 Thessalonians 5:2
ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்