No lexicon data found for Strong's number: 2736

Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।

Matthew 4:6
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”

Matthew 27:51
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।

Mark 14:66
ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।

Mark 15:38
ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।

Luke 4:9
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।

John 8:6
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।

John 8:8
ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।

John 8:23
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

Acts 2:19
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்