Acts 13:7
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
Acts 13:9
ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,
Acts 13:13
ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।
Acts 13:16
ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।
Acts 13:43
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Acts 13:45
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
Acts 13:46
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
Acts 13:50
ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।
Acts 14:9
ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ
Acts 14:11
ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
Occurences : 164
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்