Matthew 15:28
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
Matthew 17:17
ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”
Mark 9:19
ਯਿਸੂ ਨੇ ਆਖਿਆ, “ਹੇ ਬੇਪਰਤੀਤ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”
Luke 9:41
ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”
Luke 24:25
ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿੱਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।
Acts 1:1
ਲੂਕਾ ਵੱਲੋਂ ਇੱਕ ਹੋਰ ਪੋਥੀ ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।
Acts 13:10
ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।
Acts 18:14
ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
Acts 27:21
ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।
Romans 2:1
ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்