Zephaniah 3:1 in Punjabi

Punjabi Punjabi Bible Zephaniah Zephaniah 3 Zephaniah 3:1

Zephaniah 3:1
ਯਰੂਸ਼ਲਮ ਦਾ ਭਵਿੱਖ ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ।

Zephaniah 3Zephaniah 3:2

Zephaniah 3:1 in Other Translations

King James Version (KJV)
Woe to her that is filthy and polluted, to the oppressing city!

American Standard Version (ASV)
Woe to her that is rebellious and polluted! to the oppressing city!

Bible in Basic English (BBE)
Sorrow to her who is uncontrolled and unclean, the cruel town!

Darby English Bible (DBY)
Woe to her that is rebellious and corrupted, to the oppressing city!

World English Bible (WEB)
Woe to her who is rebellious and polluted, the oppressing city!

Young's Literal Translation (YLT)
Wo `to' the rebellious and polluted, The oppressing city!

Woe
ה֥וֹיhôyhoy
to
her
that
is
filthy
מֹרְאָ֖הmōrĕʾâmoh-reh-AH
polluted,
and
וְנִגְאָלָ֑הwĕnigʾālâveh-neeɡ-ah-LA
to
the
oppressing
הָעִ֖ירhāʿîrha-EER
city!
הַיּוֹנָֽה׃hayyônâha-yoh-NA

Cross Reference

Jeremiah 6:6
ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਯਰੂਸ਼ਲਮ ਦੁਆਲੇ ਦੇ ਰੁੱਖਾਂ ਨੂੰ ਮਿਣ ਲਵੋ। ਇਸਦੇ ਸਾਹਮਣੇ ਮਿੱਟੀ ਦਾ ਬੰਨ੍ਹ ਉਸਾਰ ਦਿਓ। ਇਸ ਸ਼ਹਿਰ ਅੰਦਰ ਦਮਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ, ਅਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ!

Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।

Zechariah 7:10
ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”

Micah 2:2
ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।

Amos 4:1
ਵਿਲਾਸੀ ਔਰਤਾਂ ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”

Amos 3:9
ਜਾਓ ਅਤੇ ਜਾਕੇ ਮਿਸਰ ਅਤੇ ਅਸ਼ਦੋਦ ਦੇ ਕਿਲਿਆਂ ਵਿੱਚ ਇਸ ਸੰਦੇਸ਼ ਦਾ ਐਲਾਨ ਕਰੋ: “ਸਾਮਰਿਯਾ ਦੇ ਪਹਾੜਾਂ ਉੱਪਰ ਇਕੱਠੇ ਹੋ ਜਾਵੋ। ਉੱਥੇ ਤੁਸੀਂ ਵੱਡੀ ਤਬਾਹੀ ਅਤੇ ਅਤਿਆਚਾਰ ਵੇਖੋਁਗੇ।

Ezekiel 23:30
ਇਹ ਮੰਦੇ ਕੰਮ ਤੂੰ ਉਦੋਂ ਕੀਤੇ ਜਦੋਂ ਤੂੰ ਮੈਨੂੰ ਛੱਡ ਦਿੱਤਾ ਸੀ ਅਤੇ ਉਨ੍ਹਾਂ ਹੋਰਨਾਂ ਕੌਮਾਂ ਦੇ ਪਿੱਛੇ ਭੱਜੀ ਸੀ। ਤੂੰ ਉਹ ਮੰਦੇ ਕੰਮ ਕੀਤੇ ਸਨ ਜਦੋਂ ਤੂੰ ਉਨ੍ਹਾਂ ਦੇ ਬੁੱਤਾਂ ਨਾਲ ਆਪਣੇ-ਆਪ ਨੂੰ ਕਲੰਕਤ ਕੀਤਾ ਸੀ।

Ezekiel 22:29
“ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!

Ezekiel 22:7
ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।

Jeremiah 22:17
“ਯਹੋਯਾਕੀਮ, ਤੇਰੀਆਂ ਅੱਖਾਂ ਸਿਰਫ ਓਸੇ ਚੀਜ਼ ਵੱਲ ਦੇਖਦੀਆਂ ਨੇ, ਜਿਸਤੋਂ ਤੈਨੂੰ ਲਾਭ ਹੁੰਦਾ ਹੈ। ਤੂੰ ਹਰ ਵੇਲੇ ਆਪਣੇ ਲਈ ਹੋਰ ਵੱਧੇਰੇ ਪ੍ਰਾਪਤ ਕਰਨ ਲਈ ਸੋਚਦਾ ਹੈਂ। ਤੂੰ ਮਸੂਮਾਂ ਨੂੰ ਕਤਲ ਕਰਨ ਲਈ ਤਿਆਰ ਹੈਂ। ਤੂੰ ਹੋਰਨਾਂ ਲੋਕਾਂ ਦੀਆਂ ਚੀਜ਼ਾਂ ਚੋਰੀ ਕਰਨ ਲਈ ਤਿਆਰ ਹੈਂ।”

Isaiah 59:13
ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।

Isaiah 30:12
ਯਹੂਦਾਹ ਦੀ ਸਹਾਇਤਾ ਸਿਰਫ਼ ਪਰਮੇਸ਼ੁਰ ਵੱਲੋਂ ਆਉਂਦੀ ਹੈ ਇਸਰਾਏਲ ਦਾ ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ। “ਤੁਸਾਂ ਲੋਕਾਂ ਨੇ ਯਹੋਵਾਹ ਦੇ ਇਸ ਸੰਦੇਸ਼ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਸੀਂ ਲੋਕ ਸਹਾਇਤਾ ਲਈ ਸਿਰਫ਼ ਲੜਾਈ ਝਗੜ੍ਹੇ ਅਤੇ ਝੂਠ ਉੱਤੇ ਨਿਰਭਰ ਕਰਨਾ ਚਾਹੁੰਦੇ ਹੋ।

Isaiah 5:7
ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।

Leviticus 1:16
ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।