Ephesians 3:11
ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।
Ephesians 3:11 in Other Translations
King James Version (KJV)
According to the eternal purpose which he purposed in Christ Jesus our Lord:
American Standard Version (ASV)
according to the eternal purpose which he purposed in Christ Jesus our Lord:
Bible in Basic English (BBE)
Which is seen in his eternal purpose in Christ Jesus our Lord:
Darby English Bible (DBY)
according to [the] purpose of the ages, which he purposed in Christ Jesus our Lord,
World English Bible (WEB)
according to the eternal purpose which he purposed in Christ Jesus our Lord;
Young's Literal Translation (YLT)
according to a purpose of the ages, which He made in Christ Jesus our Lord,
| According to | κατὰ | kata | ka-TA |
| the | πρόθεσιν | prothesin | PROH-thay-seen |
| eternal | τῶν | tōn | tone |
| purpose | αἰώνων | aiōnōn | ay-OH-none |
| which | ἣν | hēn | ane |
| purposed he | ἐποίησεν | epoiēsen | ay-POO-ay-sane |
| in | ἐν | en | ane |
| Christ | Χριστῷ | christō | hree-STOH |
| Jesus | Ἰησοῦ | iēsou | ee-ay-SOO |
| our | τῷ | tō | toh |
| κυρίῳ | kyriō | kyoo-REE-oh | |
| Lord: | ἡμῶν | hēmōn | ay-MONE |
Cross Reference
Ephesians 1:11
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।
2 Timothy 1:9
ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
Isaiah 14:24
ਪਰਮੇਸ਼ੁਰ ਅੱਸ਼ੂਰ ਨੂੰ ਵੀ ਸਜ਼ਾ ਦੇਵੇਗਾ ਸਰਬ ਸ਼ਕਤੀਮਾਨ ਯਹੋਵਾਹ ਨੇ ਇੱਕ ਇਕਰਾਰ ਕੀਤਾ ਹੈ। ਯਹੋਵਾਹ ਨੇ ਆਖਿਆ ਸੀ, “ਮੈਂ ਇਕਰਾਰ ਕਰਦਾ ਹਾਂ, ਇਹ ਗੱਲਾਂ ਓਵੇਂ ਵਾਪਰਨਗੀਆਂ ਜਿਵੇਂ ਮੈਂ ਸੋਚਿਆ ਸੀ। ਇਹ ਗੱਲਾਂ ਉਵੇਂ ਵਾਪਰਨਗੀਆਂ ਜਿਵੇਂ ਮੈਂ ਯੋਜਨਾ ਬਣਾਈ ਸੀ।
Isaiah 46:10
“ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।
Romans 8:28
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
Romans 9:11
ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।
Ephesians 1:4
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
Ephesians 1:9
ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।
Jeremiah 51:29
ਧਰਤੀ ਕੰਬੇਗੀ ਜਿਵੇਂ ਇਹ ਬਹੁਤ ਤਕਲੀਫ਼ ਵਿੱਚ ਹੋਵੇ, ਇਹ ਉਦੋਂ ਹਿੱਲੇਗੀ ਜਦੋਂ ਯਹੋਵਾਹ, ਜੋ ਕੁਝ ਵੀ ਉਸ ਨੇ ਬਾਬਲ ਲਈ ਵਿਉਂਤਿਆ ਕਰੇਗਾ। ਯਹੋਵਾਹ ਦੀ ਵਿਉਂਤ ਬਾਬਲ ਨੂੰ ਇੱਕ ਉਜਾੜ ਮਾਰੂਬਲ ਵਿੱਚ ਬਦਲ ਦੇਣ ਦੀ ਵਿਉਂਤ ਹੈ, ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ।