Ephesians 5:1
ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।
Ephesians 5:1 in Other Translations
King James Version (KJV)
Be ye therefore followers of God, as dear children;
American Standard Version (ASV)
Be ye therefore imitators of God, as beloved children;
Bible in Basic English (BBE)
Let it then be your desire to be like God, as well-loved children;
Darby English Bible (DBY)
Be ye therefore imitators of God, as beloved children,
World English Bible (WEB)
Be therefore imitators of God, as beloved children.
Young's Literal Translation (YLT)
Become, then, followers of God, as children beloved,
| Be ye | γίνεσθε | ginesthe | GEE-nay-sthay |
| therefore | οὖν | oun | oon |
| followers | μιμηταὶ | mimētai | mee-may-TAY |
of | τοῦ | tou | too |
| God, | θεοῦ | theou | thay-OO |
| as | ὡς | hōs | ose |
| dear | τέκνα | tekna | TAY-kna |
| children; | ἀγαπητά | agapēta | ah-ga-pay-TA |
Cross Reference
Matthew 5:48
ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।
1 Peter 1:15
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।
Colossians 3:12
ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।
Ephesians 4:32
ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
1 John 4:11
ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Jeremiah 31:20
ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
1 John 3:1
ਅਸੀਂ ਪਰਮੇਸ਼ੁਰ ਦੇ ਬੱਚੇ ਹਾਂ ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
Luke 6:35
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
Hosea 1:10
ਯਹੋਵਾਹ ਪਰਮੇਸ਼ੁਰ ਦਾ ਇਕਰਾਰ ਇੱਥੇ ਬਹੁਤ ਸਾਰੇ ਇਸਰਾਏਲੀ ਹੋਣਗੇ “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’
Leviticus 11:45
ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”
John 1:12
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
Matthew 5:45
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।