Bible

Exodus 13 - ASV (Punjabi)

1 And Jehovah spake unto Moses, saying,ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

2 Sanctify unto me all the first-born, whatsoever openeth the womb among the children of Israel, both of man and of beast: it is mine.“ਤੂੰ ਮੈਨੂੰ ਇਸਰਾਏਲ ਦਾ ਹਰੇਕ ਉਹ ਨਰ ਦੇ ਜਿਹੜਾ ਆਪਣੀ ਮਾਂ ਦੀ ਪਹਿਲੀ ਸੰਤਾਨ ਹੈ। ਇਸਦਾ ਅਰਥ ਹੈ ਕਿ ਹਰ ਪਹਿਲੋਠਾ ਨਰ ਬੱਚਾ ਅਤੇ ਹਰ ਪਹਿਲੋਠਾ ਨਰ ਜਾਨਵਰ ਮੇਰਾ ਹੋਵੇਗਾ।”

3 And Moses said unto the people, Remember this day, in which ye came out from Egypt, out of the house of bondage; for by strength of hand Jehovah brought you out from this place: there shall no leavened bread be eaten.ਮੂਸਾ ਨੇ ਲੋਕਾਂ ਨੂੰ ਆਖਿਆ, “ਇਸ ਦਿਨ ਨੂੰ ਚੇਤੇ ਰੱਖਿਓ। ਮਿਸਰ ਵਿੱਚ ਤੁਸੀਂ ਗੁਲਾਮ ਸੀ। ਪਰ ਇਸ ਦਿਨ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਵਰਤੀ ਤੇ ਤੁਹਾਨੂੰ ਅਜ਼ਾਦ ਕਰਾਇਆ। ਤੁਹਾਨੂੰ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ।

4 This day ye go forth in the month Abib.ਅੱਜ ਹਬੀਬ ਦੇ ਮਹੀਨੇ, ਤੁਸੀਂ ਮਿਸਰ ਛੱਡ ਕੇ ਜਾ ਰਹੇ ਹੋ।

5 And it shall be, when Jehovah shall bring thee into the land of the Canaanite, and the Hittite, and the Amorite, and the Hivite, and the Jebusite, which he sware unto thy fathers to give thee, a land flowing with milk and honey, that thou shalt keep this service in this month.ਜਦੋਂ ਯਹੋਵਾਹ ਤੁਹਾਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਧਰਤੀ ਵਿੱਚ ਲੈ ਕੇ ਜਾਵੇ, ਜਿਸ ਧਰਤੀ ਦਾ ਯਹੋਵਾਹ ਨੇ ਤੁਹਾਨੂੰ ਦੇਣ ਦਾ ਇਕਰਾਰ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ। ਜਿਹੜੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ ਤੁਹਾਨੂੰ ਇਹ ਦਿਨ ਚੇਤੇ ਰੱਖਣਾ ਚਾਹੀਦਾ ਹੈ, ਹਰ ਵਰ੍ਹੇ ਦੇ ਪਹਿਲੇ ਮਹੀਨੇ ਦੇ ਇਸ ਦਿਨ ਤੁਹਾਨੂੰ ਉਪਾਸਨਾ ਦੀ ਇਹ ਵਿਸ਼ੇਸ਼ ਸੇਵਾ ਕਰਨੀ ਚਾਹੀਦੀ ਹੈ।

6 Seven days thou shalt eat unleavened bread, and in the seventh day shall be a feast to Jehovah.“ਸੱਤਾਂ ਦਿਨਾਂ ਤੱਕ ਤੁਹਾਨੂੰ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਮਹਾਂ ਭੋਜ ਹੋਵੇਗਾ। ਇਹ ਭੋਜ ਯਹੋਵਾਹ ਲਈ ਆਦਰ ਦਰਸਾਵੇਗਾ।

7 Unleavened bread shall be eaten throughout the seven days; and there shall no leavened bread be seen with thee, neither shall there be leaven seen with thee, in all thy borders.ਇਸ ਲਈ ਤੁਹਾਨੂੰ ਸੱਤ ਦਿਨ ਖਮੀਰ ਵਾਲੀ ਰੋਟੀ ਨਹੀਂ ਖਾਣੀ ਚਾਹੀਦੀ। ਤੁਹਾਡੀ ਧਰਤੀ ਉੱਤੇ ਕਿਸੇ ਥਾਂ ਵੀ ਖਮੀਰ ਵਾਲੀ ਰੋਟੀ ਨਹੀਂ ਹੋਣੀ ਚਾਹੀਦੀ।

8 And thou shalt tell thy son in that day, saying, It is because of that which Jehovah did for me when I came forth out of Egypt.ਇਸ ਦਿਨ ਤੁਹਾਨੂੰ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ, ‘ਅਸੀਂ ਇਹ ਭੋਜਨ ਇਸ ਵਾਸਤੇ ਕਰ ਰਹੇ ਹਾਂ ਕਿ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਲਿਆਇਆ ਸੀ।’

9 And it shall be for a sign unto thee upon thy hand, and for a memorial between thine eyes, that the law of Jehovah may be in thy mouth: for with a strong hand hath Jehovah brought thee out of Egypt.“ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਨਿਸ਼ਾਨ ਵਾਂਗ ਅਤੇ ਤੁਹਾਡੀਆਂ ਅੱਖਾਂ ਸਾਹਮਣੇ ਯਾਦਗਾਰੀ ਵਾਂਗ ਹੋਵੇਗਾ ਤਾਕਿ ਯਹੋਵਾਹ ਦੀ ਬਿਵਸਥਾ ਤੁਹਾਡੇ ਬੁਲ੍ਹਾਂ ਉੱਤੇ ਹਮੇਸ਼ਾ ਰਹੇ। ਇਹ ਤੁਹਾਨੂੰ ਯਾਦ ਰੱਖਣ ਵਿੱਚ ਸਹਾਈ ਹੋਵੇਗੀ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਵਰਤੀ ਸੀ।

10 Thou shalt therefore keep this ordinance in its season from year to year.ਇਸ ਲਈ ਇਸ ਛੁੱਟੀ ਨੂੰ ਹਰ ਵਰ੍ਹੇ ਦੇ ਢੁਕਵੇਂ ਸਮੇਂ ਚੇਤੇ ਰੱਖੋ।

11 And it shall be, when Jehovah shall bring thee into the land of the Canaanite, as he sware unto thee and to thy fathers, and shall give it thee,“ਯਹੋਵਾਹ ਤੁਹਾਨੂੰ ਉਸ ਧਰਤੀ ਤੇ ਲੈ ਜਾਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ। ਹੁਣ ਉੱਥੇ ਕਨਾਨੀ ਲੋਕ ਰਹਿੰਦੇ ਹਨ। ਪਰ ਪਰਮੇਸ਼ੁਰ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਤੁਹਾਨੂੰ ਇਹ ਧਰਤੀ ਦੇਵੇਗਾ,

12 that thou shalt set apart unto Jehovah all that openeth the womb, and every firstling which thou hast that cometh of a beast; the males shall be Jehovah's.ਤੁਹਾਨੂੰ ਚਾਹੀਦਾ ਹੈ ਕਿ ਆਪਣਾ ਹਰ ਪਹਿਲੋਠਾ ਮੁੰਡਾ ਉਸ ਨੂੰ ਅਰਪਨ ਕਰਨਾ ਚੇਤੇ ਰੱਖੋ। ਅਤੇ ਹਰ ਉਹ ਨਰ ਪਸ਼ੂ ਜਿਹੜਾ ਪਹਿਲੋਠਾ ਜੰਮਿਆ ਯਹੋਵਾਹ ਨੂੰ ਅਰਪਨ ਕੀਤਾ ਜਾਵੇਗਾ।

13 And every firstling of an ass thou shalt redeem with a lamb; and if thou wilt not redeem it, then thou shalt break its neck: and all the first-born of man among thy sons shalt thou redeem.ਹਰੇਕ ਪਹਿਲੋਠੇ ਖੋਤੇ ਨੂੰ ਯਹੋਵਾਹ ਤੋਂ ਇਸ ਵਾਸਤੇ ਇੱਕ ਲੇਲੇ ਦੀ ਬਲੀ ਚੜ੍ਹਾਕੇ ਵਾਪਸ ਖਰੀਦਿਆ ਜਾ ਸੱਕਦਾ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਖੋਤਾ ਖਰੀਦਣਾ ਨਹੀਂ ਚਾਹੁੰਦੇ ਹੋ, ਤੁਹਾਨੂੰ ਇਸਦੀ ਗਿੱਚੀ ਤੋੜ ਦੇਣੀ ਚਾਹੀਦੀ ਹੈ। ਪਰ ਹਰੇਕ ਪਹਿਲੋਠਾ ਪੁੱਤਰ ਯਹੋਵਾਹ ਤੋਂ ਵਾਪਸ ਖਰੀਦਿਆ ਜਾਣਾ ਚਾਹੀਦਾ ਹੈ।

14 And it shall be, when thy son asketh thee in time to come, saying, What is this? that thou shalt say unto him, By strength of hand Jehovah brought us out from Egypt, from the house of bondage:“ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਉਹ ਆਖਣਗੇ, ‘ਇਸ ਸਾਰੇ ਕੁਝ ਦਾ ਕੀ ਮਤਲਬ ਹੈ?’ ਅਤੇ ਤੁਸੀਂ ਜਵਾਬ ਦਿਉਂਗੇ, ‘ਯਹੋਵਾਹ ਨੇ ਸਾਨੂੰ ਮਿਸਰ ਤੋਂ ਬਚਾਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। ਅਸੀਂ ਉਸ ਥਾਂ ਗੁਲਾਮ ਸਾਂ। ਪਰ ਯਹੋਵਾਹ ਨੇ ਸਾਨੂੰ ਬਾਹਰ ਕੱਢਿਆ ਅਤੇ ਇੱਥੇ ਲਿਆਇਆ।

15 and it came to pass, when Pharaoh would hardly let us go, that Jehovah slew all the first-born in the land of Egypt, both the first-born of man, and the first-born of beast: therefore I sacrifice to Jehovah all that openeth the womb, being males; but all the first-born of my sons I redeem.ਮਿਸਰ ਵਿੱਚ, ਫ਼ਿਰਊਨ ਜ਼ਿੱਦੀ ਸੀ। ਉਹ ਸਾਨੂੰ ਜਾਣ ਨਹੀਂ ਸੀ ਦਿੰਦਾ। ਇਸ ਲਈ ਯਹੋਵਾਹ ਨੇ ਉਸ ਧਰਤੀ ਦੀ ਹਰ ਪਲੋਠੀ ਸੰਤਾਨ ਨੂੰ ਮਾਰ ਦਿੱਤਾ। (ਯਹੋਵਾਹ ਨੇ ਪਹਿਲੋਠੇ ਜਾਨਵਰਾਂ ਅਤੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ।) ਇਹੀ ਕਾਰਣ ਹੈ ਕਿ ਮੈਂ ਹਰੇਕ ਪਹਿਲੋਠਾ ਨਰ ਜਾਨਵਰ ਯਹੋਵਾਹ ਨੂੰ ਅਰਪਨ ਕਰਦਾ ਹਾਂ। ਅਤੇ ਇਹੀ ਕਾਰਣ ਹੈ ਕਿ ਮੈਂ ਆਪਣੇ ਹਰੇਕ ਪਹਿਲੋਠੇ ਪੁੱਤਰ ਨੂੰ ਯਹੋਵਾਹ ਤੋਂ ਵਾਪਸ ਖਰੀਦਦਾ ਹਾਂ।’

16 And it shall be for a sign upon thy hand, and for frontlets between thine eyes: for by strength of hand Jehovah brought us forth out of Egypt.ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਹੋਏ ਧਾਗੇ ਵਾਂਗ ਹੈ। ਅਤੇ ਇਹ ਤੁਹਾਡੀਆਂ ਅੱਖਾਂ ਸਾਹਮਣੇ ਨਿਸ਼ਾਨ ਵਾਂਗ ਹੈ। ਇਹ ਤੁਹਾਨੂੰ ਇਹ ਚੇਤੇ ਰੱਖਣ ਵਿੱਚ ਮਦਦ ਕਰਦਾ ਹੈ ਕਿ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਤੋਂ ਬਾਹਰ ਲਿਆਇਆ।”

17 And it came to pass, when Pharaoh had let the people go, that God led them not by the way of the land of the Philistines, although that was near; for God said, Lest peradventure the people repent when they see war, and they return to Egypt:ਮਿਸਰ ਤੋਂ ਬਾਹਰ ਦੀ ਯਾਤਰਾ ਜਦੋਂ ਫ਼ਿਰਊਨ ਨੇ ਲੋਕਾਂ ਨੂੰ ਮਿਸਰ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ, ਯਹੋਵਾਹ ਨੇ ਲੋਕਾਂ ਦੀ ਅਗਵਾਈ ਫ਼ਿਲੀਸਤੀਆਂ ਦੀ ਧਰਤੀ ਵੱਲ ਜਾਂਦੀ ਸੜਕ ਵੱਲ ਨਹੀਂ ਕੀਤੀ ਜਦ ਕਿ ਨਵੀਂ ਧਰਤੀ ਨੂੰ ਇਹ ਸਭ ਤੋਂ ਛੋਟਾ ਰਾਹ ਸੀ। ਯਹੋਵਾਹ ਨੇ ਆਖਿਆ, “ਜੇ ਲੋਕ ਉਸ ਰਾਸਤੇ ਜਾਣਗੇ, ਉਨ੍ਹਾਂ ਨੂੰ ਲੜਨਾ ਪਵੇਗਾ। ਫ਼ੇਰ ਸ਼ਾਇਦ ਉਹ ਆਪਣੇ ਮਨ ਬਦਲ ਕੇ ਮਿਸਰ ਨੂੰ ਵਾਪਸ ਪਰਤ ਜਾਣ।”

18 but God led the people about, by the way of the wilderness by the Red Sea: and the children of Israel went up armed out of the land of Egypt.ਇਸ ਲਈ ਯਹੋਵਾਹ ਨੇ ਉਨ੍ਹਾਂ ਦੀ ਅਗਵਾਈ ਹੋਰ ਰਸਤੇ ਤੋਂ ਦੀ ਮਾਰੂਥਲ ਵਿੱਚ ਦੀ ਲਾਲ ਸਾਗਰ ਵੱਲ ਦੀ ਕੀਤੀ। ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਹ ਜੰਗ ਲਈ ਤਿਆਰ-ਬਰ-ਤਿਆਰ ਸਨ।

19 And Moses took the bones of Joseph with him: for he had straitly sworn the children of Israel, saying, God will surely visit you; and ye shall carry up my bones away hence with you.ਯੂਸੁਫ਼ ਘਰ ਜਾਂਦਾ ਹੈ ਮੂਸਾ ਨੇ ਯੂਸੁਫ਼ ਦੀਆਂ ਅਸਥੀਆਂ ਆਪਣੇ ਨਾਲ ਲਈਆਂ। (ਮਰਨ ਤੋਂ ਪਹਿਲਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਕੋਲੋਂ ਉਸ ਦੇ ਲਈ ਅਜਿਹਾ ਕਰਨ ਦਾ ਇਕਰਾਰ ਲਿਆ ਸੀ। ਯੂਸੁਫ਼ ਨੇ ਆਖਿਆ, “ਜਦੋਂ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ, ਮੇਰੀ ਅਸਥੀਆਂ ਆਪਣੇ ਨਾਲ ਮਿਸਰ ਤੋਂ ਬਾਹਰ ਲੈ ਜਾਣੀਆਂ ਚੇਤੇ ਰੱਖਣਾ।”)

20 And they took their journey from Succoth, and encamped in Etham, in the edge of the wilderness.ਯਹੋਵਾਹ ਲੋਕਾਂ ਦੀ ਅਗਵਾਈ ਕਰਦਾ ਹੈ ਇਸਰਾਏਲ ਦੇ ਲੋਕਾਂ ਨੇ ਸੁੱਕੋਥ ਛੱਡ ਦਿੱਤਾ ਅਤੇ ਏਥਾਮ ਵਿਖੇ ਡੇਰਾ ਲਾਇਆ। ਏਥਾਮ ਮਾਰੂਥਲ ਦੇ ਨੇੜੇ ਸੀ।

21 And Jehovah went before them by day in a pillar of cloud, to lead them the way, and by night in a pillar of fire, to give them light, that they might go by day and by night:ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।

22 the pillar of cloud by day, and the pillar of fire by night, departed not from before the people.ਲੰਮਾ ਬੱਦਲ ਦਿਨ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਰਹਿੰਦਾ ਸੀ ਅਤੇ ਅੱਗ ਦੀ ਲਾਟ ਰਾਤ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਹੁੰਦੀ ਸੀ।

Punjabi Bible