Exodus 17:14
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਲੜਾਈ ਬਾਰੇ ਲੋਕਾਂ ਦੇ ਯਾਦ ਰੱਖਣ ਲਈ ਇੱਕ ਪੁਸਤਕ ਵਿੱਚ ਲਿਖ ਕਿ ਇੱਥੇ ਕੀ ਵਾਪਰਿਆ ਸੀ ਅਤੇ ਯਹੋਸ਼ੁਆ ਨੂੰ ਕਹਿ ਕਿ ਮੈਂ ਅਮਾਲੇਕੀਆਂ ਨੂੰ ਇਸ ਦੁਨੀਆਂ ਤੋਂ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”
Exodus 17:14 in Other Translations
King James Version (KJV)
And the LORD said unto Moses, Write this for a memorial in a book, and rehearse it in the ears of Joshua: for I will utterly put out the remembrance of Amalek from under heaven.
American Standard Version (ASV)
And Jehovah said unto Moses, Write this for a memorial in a book, and rehearse it in the ears of Joshua: that I will utterly blot out the remembrance of Amalek from under heaven.
Bible in Basic English (BBE)
And the Lord said to Moses, Make a record of this in a book, so that it may be kept in memory, and say it again in the ears of Joshua: that all memory of Amalek is to be completely uprooted from the earth.
Darby English Bible (DBY)
And Jehovah said to Moses, Write this [for] a memorial in the book, and rehearse [it] in the ears of Joshua, that I will utterly blot out the remembrance of Amalek from under the heavens.
Webster's Bible (WBT)
And the LORD said to Moses, Write this for a memorial in a book, and rehearse it in the ears of Joshua: for I will utterly blot out the remembrance of Amalek from under heaven.
World English Bible (WEB)
Yahweh said to Moses, "Write this for a memorial in a book, and rehearse it in the ears of Joshua: that I will utterly blot out the memory of Amalek from under the sky."
Young's Literal Translation (YLT)
And Jehovah saith unto Moses, `Write this, a memorial in a Book, and set `it' in the ears of Joshua, that I do utterly wipe away the remembrance of Amalek from under the heavens;'
| And the Lord | וַיֹּ֨אמֶר | wayyōʾmer | va-YOH-mer |
| said | יְהוָ֜ה | yĕhwâ | yeh-VA |
| unto | אֶל | ʾel | el |
| Moses, | מֹשֶׁ֗ה | mōše | moh-SHEH |
| Write | כְּתֹ֨ב | kĕtōb | keh-TOVE |
| this | זֹ֤את | zōt | zote |
| memorial a for | זִכָּרוֹן֙ | zikkārôn | zee-ka-RONE |
| in a book, | בַּסֵּ֔פֶר | bassēper | ba-SAY-fer |
| and rehearse | וְשִׂ֖ים | wĕśîm | veh-SEEM |
| ears the in it | בְּאָזְנֵ֣י | bĕʾoznê | beh-oze-NAY |
| of Joshua: | יְהוֹשֻׁ֑עַ | yĕhôšuaʿ | yeh-hoh-SHOO-ah |
| for | כִּֽי | kî | kee |
| I will utterly | מָחֹ֤ה | māḥō | ma-HOH |
| out put | אֶמְחֶה֙ | ʾemḥeh | em-HEH |
| אֶת | ʾet | et | |
| the remembrance | זֵ֣כֶר | zēker | ZAY-her |
| of Amalek | עֲמָלֵ֔ק | ʿămālēq | uh-ma-LAKE |
| from under | מִתַּ֖חַת | mittaḥat | mee-TA-haht |
| heaven. | הַשָּׁמָֽיִם׃ | haššāmāyim | ha-sha-MA-yeem |
Cross Reference
1 Samuel 30:17
ਦਾਊਦ ਨੇ ਨ੍ਹਾਂ ਉੱਪਰ ਜਾਕੇ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ। ਉਹ ਸਵੇਰ ਦੇ ਸੂਰਜ ਚੜ੍ਹਨ ਤੋਂ ਲੈ ਕੇ ਅਗਲੇ ਦਿਨ ਦੀ ਸ਼ਾਮ ਤੱਕ ਲੜਦੇ ਰਹੇ। ਇੱਕ ਵੀ ਅਮਾਲੇਕੀ ਬਚ ਨਾ ਸੱਕਿਆ ਸਿਰਫ਼ 400 ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿਕਲੇ।
Exodus 34:27
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਹ ਸਾਰੀਆਂ ਗੱਲਾਂ ਲਿਖ ਲੈ ਜੋ ਮੈਂ ਤੈਨੂੰ ਆਖੀਆਂ ਹਨ। ਉਹ ਗੱਲਾਂ ਉਹ ਇਕਰਾਰਨਾਮਾ ਹੈ ਜਿਹੜਾ ਮੈਂ ਤੁਹਾਡੇ ਅਤੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਹੈ।”
2 Samuel 8:12
ਦਾਊਦ ਨੇ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਹਾਰ ਦਿੱਤੀ ਸੀ।
1 Samuel 30:1
ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।
Numbers 24:20
ਫ਼ੇਰ ਬਿਲਆਮ ਨੇ ਅਮਾਲੇਕੀ ਲੋਕਾਂ ਨੂੰ ਦੇਖਿਆ ਅਤੇ ਇਹ ਸ਼ਬਦ ਉਚਾਰੇ: “ਅਮਾਲੇਕ ਸਮੂਹ ਕੌਮਾਂ ਨਾਲੋਂ ਤਾਕਤਵਰ ਹੈ। ਪਰ ਅਮਾਲੇਕ ਵੀ ਤਬਾਹ ਹੋ ਜਾਏਗਾ!”
Exodus 12:14
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।
Exodus 13:9
“ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਨਿਸ਼ਾਨ ਵਾਂਗ ਅਤੇ ਤੁਹਾਡੀਆਂ ਅੱਖਾਂ ਸਾਹਮਣੇ ਯਾਦਗਾਰੀ ਵਾਂਗ ਹੋਵੇਗਾ ਤਾਕਿ ਯਹੋਵਾਹ ਦੀ ਬਿਵਸਥਾ ਤੁਹਾਡੇ ਬੁਲ੍ਹਾਂ ਉੱਤੇ ਹਮੇਸ਼ਾ ਰਹੇ। ਇਹ ਤੁਹਾਨੂੰ ਯਾਦ ਰੱਖਣ ਵਿੱਚ ਸਹਾਈ ਹੋਵੇਗੀ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਵਰਤੀ ਸੀ।
Haggai 2:2
ਯਹੂਦਾਹ ਦੇ ਰਾਜਪਾਲ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਨੂੰ ਅਤੇ ਯਹੋਸਾਦਾਕ ਦੇ ਪੁੱਤਰ ਪਰਧਾਨ ਜਾਜਕ ਯਹੋਸ਼ੁਆ ਨੂੰ ਅਤੇ ਹੋਰ ਸਾਰੇ ਲੋਕਾਂ ਨੂੰ ਦੱਸ:
Proverbs 10:7
ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।
Psalm 9:6
ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।
Job 19:23
“ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
Job 18:17
ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।
Ezra 9:14
ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸਾਨੂੰ ਤਬਾਹ ਕਰ ਦੇਵੇਂਗਾ।
1 Chronicles 4:43
ਉੱਥੇ ਸਿਰਫ਼ ਥੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵੱਸਦੇ ਹਨ।
Numbers 33:2
ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ:
Deuteronomy 25:17
ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।
Deuteronomy 31:9
ਮੂਸਾ ਸਿੱਖਿਆਵਾਂ ਲਿਖਦਾ ਹੈ ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖਕੇ ਲੇਵੀ ਪਰਿਵਾਰ-ਸਮੂਹ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾ ਨੂੰ ਵੀ ਦਿੱਤੀ।
Joshua 4:7
ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”
1 Samuel 15:2
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।
1 Samuel 15:7
ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਹਵੀਲਾਹ ਤੋਂ ਲੈ ਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ।
1 Samuel 15:18
ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।’
1 Samuel 27:8
ਦਾਊਦ ਦਾ ਆਕੀਸ਼ ਪਾਤਸ਼ਾਹ ਨੂੰ ਮੂਰਖ ਬਨਾਉਣਾ ਦਾਊਦ ਅਤੇ ਉਸ ਦੇ ਸਾਥੀਆਂ ਨੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹਮਲਾ ਕੀਤਾ ਅਤੇ ਉਹ ਸੂਰ ਦੇ ਰਸਤੇ ਤੋਂ ਲੈ ਕੇ ਮਿਸਰ ਦੇ ਕੰਢੇ ਤੀਕ ਉਸ ਦੇਸ਼ ਵਿੱਚ ਪਹਿਲੇ ਤੋਂ ਵੱਸਦੇ ਸਨ, ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ।
2 Samuel 1:1
ਦਾਊਦ ਨੂੰ ਸ਼ਾਊਲ ਦੀ ਮੌਤ ਬਾਰੇ ਪਤਾ ਲੱਗਣਾ ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ।
2 Samuel 1:8
ਸ਼ਾਊਲ ਨੇ ਮੇਰੇ ਤੋਂ ਪੁੱਛਿਆ ਕਿ ਮੈਂ ਕੌਣ ਹਾਂ। ਮੈਂ ਉਸ ਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ।
Exodus 24:4
ਤਾਂ ਮੂਸਾ ਨੇ ਯਹੋਵਾਹ ਦੇ ਸਾਰੇ ਹੁਕਮ ਇੱਕ ਪੱਤਰੀ ਉੱਪਰ ਲਿਖ ਲਏ। ਅਗਲੀ ਸਵੇਰ ਨੂੰ, ਮੂਸਾ ਉੱਠਿਆ ਪਰਬਤ ਦੀ ਤਰਾਈ ਨੇੜੇ ਇੱਕ ਜਗਵੇਦੀ ਉਸਾਰੀ ਅਤੇ ਉਸ ਨੇ ਇਸਦੇ ਆਲੇ-ਦੁਆਲੇ ਬਾਰ੍ਹਾਂ ਪੱਥਰ ਧਰ ਦਿੱਤੇ ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਹਰੇਕ ਲਈ ਇੱਕ ਪੱਥਰ।