Exodus 20:16
“ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ।
Exodus 20:16 in Other Translations
King James Version (KJV)
Thou shalt not bear false witness against thy neighbor.
American Standard Version (ASV)
Thou shalt not bear false witness against thy neighbor.
Bible in Basic English (BBE)
Do not give false witness against your neighbour.
Darby English Bible (DBY)
Thou shalt not bear false witness against thy neighbour.
Webster's Bible (WBT)
Thou shalt not bear false witness against thy neighbor.
World English Bible (WEB)
"You shall not give false testimony against your neighbor.
Young's Literal Translation (YLT)
`Thou dost not answer against thy neighbour a false testimony.
| Thou shalt not | לֹֽא | lōʾ | loh |
| bear | תַעֲנֶ֥ה | taʿăne | ta-uh-NEH |
| false | בְרֵֽעֲךָ֖ | bĕrēʿăkā | veh-ray-uh-HA |
| witness | עֵ֥ד | ʿēd | ade |
| against thy neighbour. | שָֽׁקֶר׃ | šāqer | SHA-ker |
Cross Reference
Matthew 19:18
ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
Proverbs 19:5
ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
Psalm 15:3
ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ। ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।
Matthew 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
Psalm 101:5
ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।
Exodus 23:1
“ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ।
James 4:11
ਤੁਸੀਂ ਮੁਨਸਫ਼ ਨਹੀਂ ਹੋ ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
2 Timothy 3:3
ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
1 Timothy 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
Ephesians 4:31
ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ।
Acts 6:13
ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।
Proverbs 11:13
ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।
Proverbs 10:18
ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।
1 Kings 21:10
ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।”
1 Samuel 22:8
ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸ ਨੇ ਯੱਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।”
Deuteronomy 19:15
ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।
Leviticus 19:16
ਤੁਹਾਨੂੰ ਹੋਰਨਾਂ ਲੋਕਾਂ ਬਾਰੇ ਝੂਠੀਆਂ ਅਫ਼ਵਾਹਾਂ ਨਹੀਂ ਫ਼ੈਲਾਉਣੀਆਂ ਚਾਹੀਦੀਆਂ। ਜਦੋਂ ਤੁਹਾਡੇ ਗੁਆਂਢੀ ਦੀ ਜਾਨ ਖਤਰੇ ਵਿੱਚ ਹੋਵੇ ਬਿਨਾ ਸਹਾਇਤਾ ਕਰਨ ਦੇ ਐਵੇਂ ਉੱਥੇ ਨਾ ਖਲੋਵੋ। ਮੈਂ ਯਹੋਵਾਹ ਹਾਂ।
Leviticus 19:11
“ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।
Exodus 23:6
“ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਕਿਸੇ ਗਰੀਬ ਆਦਮੀ ਨਾਲ ਪੱਖਪਾਤ ਨਾ ਕਰਨ ਦਿਓ। ਉਸਦਾ ਨਿਆਂ ਕਿਸੇ ਵੀ ਦੂਸਰੇ ਬੰਦੇ ਵਾਂਗ ਹੋਣਾ ਚਾਹੀਦਾ ਹੈ।