Exodus 29:29
“ਉਨ੍ਹਾਂ ਖਾਸ ਕੱਪੜਿਆਂ ਨੂੰ ਬਚਾਕੇ ਰੱਖੋ ਜਿਹੜੇ ਹਾਰੂਨ ਲਈ ਬਣਾਏ ਗਏ ਸਨ। ਉਹ ਕੱਪੜੇ ਉਸਤੋਂ ਬਾਦ ਜਿਉਣ ਵਾਲੇ ਉਸ ਦੇ ਸਾਰੇ ਲੋਕਾਂ ਦੇ ਹੋਣਗੇ। ਜਦੋਂ ਉਨ੍ਹਾਂ ਨੂੰ ਜਾਜਕ ਚੁਣਿਆ ਜਾਵੇਗਾ ਤਾਂ ਉਹ ਇਹ ਕੱਪੜੇ ਪਹਿਨਣਗੇ।
Exodus 29:29 in Other Translations
King James Version (KJV)
And the holy garments of Aaron shall be his sons' after him, to be anointed therein, and to be consecrated in them.
American Standard Version (ASV)
And the holy garments of Aaron shall be for his sons after him, to be anointed in them, and to be consecrated in them.
Bible in Basic English (BBE)
And Aaron's holy robes will be used by his sons after him; they will put them on when they are made priests.
Darby English Bible (DBY)
And the holy garments of Aaron shall be his sons' after him, to be anointed therein, and to be consecrated in them.
Webster's Bible (WBT)
And the holy garments of Aaron shall be his sons' after him, to be anointed therein, and to be consecrated in them.
World English Bible (WEB)
"The holy garments of Aaron shall be for his sons after him, to be anointed in them, and to be consecrated in them.
Young's Literal Translation (YLT)
`And the holy garments which are Aaron's, are for his sons after him, to be anointed in them, and to consecrate in them their hand;
| And the holy | וּבִגְדֵ֤י | ûbigdê | oo-veeɡ-DAY |
| garments | הַקֹּ֙דֶשׁ֙ | haqqōdeš | ha-KOH-DESH |
| of Aaron | אֲשֶׁ֣ר | ʾăšer | uh-SHER |
| be shall | לְאַֽהֲרֹ֔ן | lĕʾahărōn | leh-ah-huh-RONE |
| his sons' | יִֽהְי֥וּ | yihĕyû | yee-heh-YOO |
| after | לְבָנָ֖יו | lĕbānāyw | leh-va-NAV |
| anointed be to him, | אַֽחֲרָ֑יו | ʾaḥărāyw | ah-huh-RAV |
| consecrated be to and therein, | לְמָשְׁחָ֣ה | lĕmošḥâ | leh-mohsh-HA |
| בָהֶ֔ם | bāhem | va-HEM | |
| וּלְמַלֵּא | ûlĕmallēʾ | oo-leh-ma-LAY | |
| in them. | בָ֖ם | bām | vahm |
| אֶת | ʾet | et | |
| יָדָֽם׃ | yādām | ya-DAHM |
Cross Reference
Numbers 18:8
ਫ਼ੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, “ਮੈਂ ਖੁਦ ਉਨ੍ਹਾਂ ਖਾਸ ਸੁਗਾਤਾਂ ਦੀ ਜ਼ਿੰਮੇਵਾਰੀ ਤੈਨੂੰ ਦਿੱਤੀ ਸੀ ਜਿਹੜੀਆਂ ਲੋਕ ਮੈਨੂੰ ਦਿੰਦੇ ਹਨ। ਉਹ ਸਾਰੀਆਂ ਪਵਿੱਤਰ ਸੁਗਾਤਾ ਜਿਹੜੀਆਂ ਇਸਰਾਏਲ ਦੇ ਲੋਕ ਮੈਨੂੰ ਦਿੰਦੇ ਹਨ, ਮੈਂ ਤੈਨੂੰ ਦਿੰਦਾ ਹਾਂ। ਤੂੰ ਅਤੇ ਤੇਰੇ ਪੁੱਤਰ ਇਨ੍ਹਾਂ ਸੁਗਾਤਾਂ ਵਿੱਚੋਂ ਹਿੱਸਾ ਲੈ ਸੱਕਦੇ ਹੋ। ਉਹ ਹਮੇਸ਼ਾ ਤੁਹਾਡੀਆਂ ਹੀ ਰਹਿਣਗੀਆਂ।
Exodus 28:3
ਤੁਹਾਡੇ ਦਰਮਿਆਨ ਮੈਂ ਮਾਹਰ ਲੋਕਾਂ ਨੂੰ ਸਿਆਣਪ ਦਿੱਤੀ ਹੈ। ਇਨ੍ਹਾਂ ਲੋਕਾਂ ਨੂੰ ਹਾਰੂਨ ਨੂੰ ਪਵਿੱਤਰ ਬਨਾਉਣ ਲਈ ਉਸ ਲਈ ਵਸਤਰ ਤਿਆਰ ਕਰਨ ਲਈ ਆਖ ਅਤੇ ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।
Exodus 29:5
ਹਾਰੂਨ ਨੂੰ ਖਾਸ ਵਸਤਰ ਪਹਿਨਾਉ। ਉਸ ਨੂੰ ਉਣਿਆ ਹੋਇਆ ਚਿੱਟਾ ਚੋਲਾ ਅਤੇ ਏਫ਼ੋਦ ਨਾਲ ਪਹਿਨਣ ਵਾਲਾ ਨੀਲਾ ਚੋਲਾ ਪਹਿਨਾਉ। ਉਸ ਨੂੰ ਏਫ਼ੋਦ ਅਤੇ ਸੀਨੇ-ਬੰਦ ਪਹਿਨਾਉ। ਫ਼ੇਰ ਉਸ ਉੱਤੇ ਖੂਬਸੂਰਤ ਪੇਟੀ ਬੰਨ੍ਹ ਦਿਉ।
Exodus 30:30
“ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।
Exodus 40:15
ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”
Leviticus 8:7
ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ।
Numbers 20:26
ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।”
Numbers 35:25
ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।