Bible

Exodus 3 - WEB (Punjabi)

1 Now Moses was keeping the flock of Jethro, his father-in-law, the priest of Midian, and he led the flock to the back of the wilderness, and came to God's mountain, to Horeb.ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।

2 The angel of Yahweh appeared to him in a flame of fire out of the midst of a bush. He looked, and behold, the bush burned with fire, and the bush was not consumed.ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ। ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।

3 Moses said, I will turn aside now, and see this great sight, why the bush is not burnt.ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਆਂ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸੱਕਦੀ ਹੈ।

4 When Yahweh saw that he turned aside to see, God called to him out of the midst of the bush, and said, "Moses! Moses!" He said, "Here I am."ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”

5 He said, "Don't come close. Take off your sandals from off your feet, for the place you are standing on is holy ground."ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।

6 Moreover he said, "I am the God of your father, the God of Abraham, the God of Isaac, and the God of Jacob." Moses hid his face; for he was afraid to look at God.ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।

7 Yahweh said, "I have surely seen the affliction of my people who are in Egypt, and have heard their cry because of their taskmasters, for I know their sorrows.ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।

8 I have come down to deliver them out of the hand of the Egyptians, and to bring them up out of that land to a good and large land, to a land flowing with milk and honey; to the place of the Canaanite, the Hittite, the Amorite, the Perizzite, the Hivite, and the Jebusite.ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।

9 Now, behold, the cry of the children of Israel has come to me. Moreover I have seen the oppression with which the Egyptians oppress them.ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।

10 Come now therefore, and I will send you to Pharaoh, that you may bring forth my people, the children of Israel, out of Egypt."ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”

11 Moses said to God, "Who am I, that I should go to Pharaoh, and that I should bring forth the children of Israel out of Egypt?"ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”

12 He said, "Certainly I will be with you. This will be the token to you, that I have sent you: when you have brought forth the people out of Egypt, you shall serve God on this mountain."ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”

13 Moses said to God, "Behold, when I come to the children of Israel, and tell them, 'The God of your fathers has sent me to you;' and they ask me, 'What is his name?' What should I tell them?"ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”

14 God said to Moses, "I AM WHO I AM," and he said, "You shall tell the children of Israel this: "I AM has sent me to you."ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”

15 God said moreover to Moses, "You shall tell the children of Israel this, 'Yahweh, the God of your fathers, the God of Abraham, the God of Isaac, and the God of Jacob, has sent me to you.' This is my name forever, and this is my memorial to all generations.ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”

16 Go, and gather the elders of Israel together, and tell them, 'Yahweh, the God of your fathers, the God of Abraham, of Isaac, and of Jacob, has appeared to me, saying, "I have surely visited you, and seen that which is done to you in Egypt;ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।

17 and I have said, I will bring you up out of the affliction of Egypt to the land of the Canaanite, the Hittite, the Amorite, the Perizzite, the Hivite, and the Jebusite, to a land flowing with milk and honey."'ਅਤੇ ਮੈਂ ਨਿਆਂ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’

18 They will listen to your voice, and you shall come, you and the elders of Israel, to the king of Egypt, and you shall tell him, 'Yahweh, the God of the Hebrews, has met with us. Now please let us go three days' journey into the wilderness, that we may sacrifice to Yahweh, our God.'“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’

19 I know that the king of Egypt won't give you permission to go, no, not by a mighty hand.“ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਜਾਣ ਨਹੀਂ ਦੇਵੇਗਾ। ਸਿਰਫ਼ ਕੋਈ ਮਹਾਨ ਸ਼ਕਤੀ ਹੀ ਉਸ ਨੂੰ ਮਜਬੂਰ ਕਰੇਗੀ ਤਾਂ ਕਿ ਉਹ ਤੁਹਾਨੂੰ ਜਾਣ ਦੇਵੇ।

20 I will put forth my hand and strike Egypt with all my wonders which I will do in the midst of it, and after that he will let you go.ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।

21 I will give this people favor in the sight of the Egyptians, and it will happen that when you go, you shall not go empty-handed.ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।

22 But every woman shall ask of her neighbor, and of her who visits her house, jewels of silver, jewels of gold, and clothing; and you shall put them on your sons, and on your daughters. You shall despoil the Egyptians.“ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵੱਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”

Punjabi Bible