Exodus 30:17-21 in Punjabi
Exodus 30:17
ਧੋਣ ਵਾਲਾ ਤਸਲਾ ਯਹੋਵਾਹ ਨੇ ਮੂਸਾ ਨੂੰ ਆਖਿਆ,
Exodus 30:18
“ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।
Exodus 30:19
ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।
Exodus 30:20
ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।
Exodus 30:21
ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸ ਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿੱਖ ਵਿੱਚ ਜਿਉਣਗੇ।”
Punjabi Bible