Galatians 3:23 in Punjabi

Punjabi Punjabi Bible Galatians Galatians 3 Galatians 3:23

Galatians 3:23
ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ।

Galatians 3:22Galatians 3Galatians 3:24

Galatians 3:23 in Other Translations

King James Version (KJV)
But before faith came, we were kept under the law, shut up unto the faith which should afterwards be revealed.

American Standard Version (ASV)
But before faith came, we were kept in ward under the law, shut up unto the faith which should afterwards be revealed.

Bible in Basic English (BBE)
But before faith came, we were kept in prison under the law, waiting for the revelation of the faith which was to come.

Darby English Bible (DBY)
But before faith came, we were guarded under law, shut up to faith [which was] about to be revealed.

World English Bible (WEB)
But before faith came, we were kept in custody under the law, shut up to the faith which should afterwards be revealed.

Young's Literal Translation (YLT)
And before the coming of the faith, under law we were being kept, shut up to the faith about to be revealed,


Πρὸproproh
But
τοῦtoutoo
before
δὲdethay
faith
ἐλθεῖνeltheinale-THEEN
came,
τὴνtēntane
kept
were
we
πίστινpistinPEE-steen
under
ὑπὸhypoyoo-POH
law,
the
νόμονnomonNOH-mone
shut
up
ἐφρουρούμεθαephrouroumethaay-froo-ROO-may-tha
unto
συγκεκλεισμένοιsynkekleismenoisyoong-kay-klee-SMAY-noo
the
εἰςeisees
faith
τὴνtēntane
which
μέλλουσανmellousanMALE-loo-sahn
should
afterwards
πίστινpistinPEE-steen
be
revealed.
ἀποκαλυφθῆναιapokalyphthēnaiah-poh-ka-lyoo-FTHAY-nay

Cross Reference

Luke 10:23
ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।

Hebrews 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।

Hebrews 11:39
ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।

Hebrews 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।

Galatians 5:18
ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।

Galatians 4:21
ਹਾਜਰਾ ਅਤੇ ਸਾਰਾਹ ਦੀ ਮਿਸਾਲ ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?

Galatians 4:1
ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵੱਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।

Galatians 3:24
ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸੱਕਾਂਗੇ।

Galatians 3:19
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।

1 Corinthians 9:20
ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।

Romans 11:32
ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।

Romans 6:14
ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।

Romans 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।

1 Peter 1:11
ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।